Index
Full Screen ?
 

Jeremiah 11:5 in Punjabi

యిర్మీయా 11:5 Punjabi Bible Jeremiah Jeremiah 11

Jeremiah 11:5
“ਅਜਿਹਾ ਮੈਂ ਉਸ ਇਕਰਾਰ ਨੂੰ ਪੂਰਾ ਕਰਨ ਲਈ ਕੀਤਾ ਸੀ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ। ਮੈਂ ਉਨ੍ਹਾਂ ਨਾਲ ਇੱਕ ਬਹੁਤ ਹੀ ਉਪਜਾਉ ਭੂਮੀ ਦੇਣ ਦਾ ਇਕਰਾਰ ਕੀਤਾ ਸੀ, ਅਜਿਹੀ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਹਿਰਾਂ ਵਗ ਰਹੀਆਂ ਹੋਣਗੀਆਂ। ਅਤੇ ਤੂੰ ਅੱਜ ਓਸ ਦੇਸ ਅੰਦਰ ਰਹਿ ਰਿਹਾ ਹੈਂ।” ਮੈਂ ਜਵਾਬ ਦਿੱਤਾ, “ਆਮੀਨ, ਯਹੋਵਾਹ।”

That
לְמַעַן֩lĕmaʿanleh-ma-AN
I
may
perform
הָקִ֨יםhāqîmha-KEEM

אֶתʾetet
the
oath
הַשְּׁבוּעָ֜הhaššĕbûʿâha-sheh-voo-AH
which
אֲשֶׁרʾăšeruh-SHER
sworn
have
I
נִשְׁבַּ֣עְתִּיnišbaʿtîneesh-BA-tee
unto
your
fathers,
לַאֲבֽוֹתֵיכֶ֗םlaʾăbôtêkemla-uh-voh-tay-HEM
to
give
לָתֵ֤תlātētla-TATE
them
a
land
לָהֶם֙lāhemla-HEM
flowing
אֶ֣רֶץʾereṣEH-rets
with
milk
זָבַ֥תzābatza-VAHT
and
honey,
חָלָ֛בḥālābha-LAHV
this
is
it
as
וּדְבַ֖שׁûdĕbašoo-deh-VAHSH
day.
כַּיּ֣וֹםkayyômKA-yome
answered
Then
הַזֶּ֑הhazzeha-ZEH
I,
and
said,
וָאַ֥עַןwāʾaʿanva-AH-an
So
be
it,
וָאֹמַ֖רwāʾōmarva-oh-MAHR
O
Lord.
אָמֵ֥ן׀ʾāmēnah-MANE
יְהוָֽה׃yĕhwâyeh-VA

Cross Reference

Jeremiah 28:6
ਯਿਰਮਿਯਾਹ ਨੇ ਹਨਨਯਾਹ ਨੂੰ ਆਖਿਆ, “ਆਮੀਨ! ਮੈਨੂੰ ਉਮੀਦ ਹੈ ਕਿ ਯਹੋਵਾਹ ਸੱਚਮੁੱਚ ਅਜਿਹਾ ਹੀ ਕਰੇਗਾ! ਮੈਨੂੰ ਉਮੀਦ ਹੈ ਕਿ ਤੂੰ ਜਿਸ ਸੰਦੇਸ਼ ਦਾ ਪ੍ਰਚਾਰ ਕਰਦਾ ਹੈਂ ਯਹੋਵਾਹ ਉਸ ਨੂੰ ਸੱਚ ਕਰ ਦੇਵੇਗਾ! ਮੈਨੂੰ ਉਮੀਦ ਹੈ ਕਿ ਯਹੋਵਾਹ ਬਾਬਲ ਤੋਂ ਯਹੋਵਾਹ ਦੇ ਮੰਦਰ ਦੀਆਂ ਚੀਜ਼ਾਂ ਨੂੰ ਇਸ ਥਾਂ ਵਾਪਸ ਲਿਆਵੇਗਾ। ਅਤੇ ਮੈਨੂੰ ਉਮੀਦ ਹੈ ਕਿ ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਇੱਥੇ ਵਾਪਸ ਲਿਆਵੇਗਾ ਜਿਨ੍ਹਾਂ ਨੂੰ ਮਜ਼ਬੂਰ ਹੋਕੇ ਆਪਣੇ ਘਰ ਛੱਡਣੇ ਪਏ ਸਨ।

Psalm 105:9
ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ। ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।

Deuteronomy 7:12
“ਜੇ ਤੁਸੀਂ ਇਨ੍ਹਾਂ ਕਾਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।

1 Corinthians 14:16
ਤੁਸੀਂ ਸ਼ਾਇਦ ਆਪਣੇ ਆਤਮਾ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹੜਾ ਤੁਹਾਡੇ ਧੰਨਵਾਦ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸ ਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।

Matthew 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’

Deuteronomy 27:15
“‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’ “ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

Deuteronomy 6:3
ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।

Leviticus 20:24
ਮੈਂ ਤੁਹਾਨੂੰ ਦੱਸਿਆ ਕਿ ਤੁਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰੋਂਗੇ। ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਦੇਵਾਂਗਾ ਅਤੇ ਇਹ ਤੁਹਾਡੀ ਧਰਤੀ ਹੋਵੇਗੀ। ਇਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। “ਮੈਂ ਤੁਹਾਨੂੰ ਬਾਕੀ ਕੌਮਾਂ ਤੋਂ ਵੱਖਰਾ ਬਣਾਇਆ ਹੈ।

Exodus 13:5
ਜਦੋਂ ਯਹੋਵਾਹ ਤੁਹਾਨੂੰ ਕਨਾਨੀਆਂ, ਹਿੱਤੀਆਂ, ਅਮੋਰੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਧਰਤੀ ਵਿੱਚ ਲੈ ਕੇ ਜਾਵੇ, ਜਿਸ ਧਰਤੀ ਦਾ ਯਹੋਵਾਹ ਨੇ ਤੁਹਾਨੂੰ ਦੇਣ ਦਾ ਇਕਰਾਰ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ। ਜਿਹੜੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ ਤੁਹਾਨੂੰ ਇਹ ਦਿਨ ਚੇਤੇ ਰੱਖਣਾ ਚਾਹੀਦਾ ਹੈ, ਹਰ ਵਰ੍ਹੇ ਦੇ ਪਹਿਲੇ ਮਹੀਨੇ ਦੇ ਇਸ ਦਿਨ ਤੁਹਾਨੂੰ ਉਪਾਸਨਾ ਦੀ ਇਹ ਵਿਸ਼ੇਸ਼ ਸੇਵਾ ਕਰਨੀ ਚਾਹੀਦੀ ਹੈ।

Exodus 3:8
ਹੁਣ ਮੈਂ ਹੇਠਾਂ ਜਾਵਾਂਗਾ ਅਤੇ ਆਪਣੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਵਾਂਗਾ। ਮੈਂ ਉਨ੍ਹਾਂ ਨੂੰ ਇਸ ਧਰਤੀ ਤੋਂ ਕੱਢ ਕੇ ਉਸ ਧਰਤੀ ਤੇ ਲੈ ਜਾਵਾਂਗਾ ਜੋ ਚੰਗੀ ਅਤੇ ਵਿਸ਼ਾਲ ਹੈ ਅਤੇ ਦੁੱਧ ਅਤੇ ਸ਼ਹਿਦ ਜਿਹੀਆਂ ਚੰਗੀਆਂ ਚੀਜ਼ਾਂ ਨਾਲ ਭਰਪੂਰ ਹੈ। ਭਿੰਨ-ਭਿੰਨ ਕੌਮਾਂ ਦੇ ਲੋਕ ਉੱਥੇ ਰਹਿੰਦੇ ਹਨ, ਉਹ ਹਨ; ਕਨਾਨੀ, ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।

Genesis 26:3
ਉਸੇ ਧਰਤੀ ਉੱਤੇ ਰਹਿ, ਮੈਂ ਤੇਰੇ ਨਾਲ ਹੋਵਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ। ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀਆਂ ਜ਼ਮੀਨਾਂ ਦਿਆਂਗਾ। ਮੈਂ ਤੇਰੇ ਪਿਉ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰ ਨੂੰ ਪੂਰਾ ਕਰਾਂਗਾ।

Genesis 22:16
ਦੂਤ ਨੇ ਆਖਿਆ, “ਤੂੰ ਮੇਰੀ ਖਾਤਿਰ ਆਪਣੇ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੋ ਗਿਆ ਸੀ। ਇਹ ਤੇਰਾ ਇੱਕਲੌਤਾ ਪੁੱਤਰ ਸੀ। ਕਿਉਂਕਿ ਤੂੰ ਮੇਰੀ ਖਾਤਿਰ ਅਜਿਹਾ ਕੀਤਾ, ਮੈਂ ਤੈਨੂੰ ਇਹ ਬਚਨ ਦਿੰਦਾ ਹਾਂ: ਮੈਂ, ਯਹੋਵਾਹ, ਇਕਰਾਰ ਕਰਦਾ ਹਾਂ ਕਿ

Chords Index for Keyboard Guitar