Jeremiah 26:8
ਯਿਰਮਿਯਾਹ ਨੇ ਉਹ ਹਰ ਗੱਲ ਲੋਕਾਂ ਨੂੰ ਆਖਕੇ ਮੁਕਾਈ ਜਿਸ ਬਾਰੇ ਯਹੋਵਾਹ ਨੇ ਉਸ ਨੂੰ ਲੋਕਾਂ ਨੂੰ ਆਖਣ ਦਾ ਸੰਦੇਸ਼ ਦਿੱਤਾ ਸੀ। ਤਾਂ ਜਾਜਕਾਂ, ਨਬੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਿਰਮਿਯਾਹ ਨੂੰ ਫ਼ੜ ਲਿਆ। ਉਨ੍ਹਾਂ ਨੇ ਆਖਿਆ, “ਇਹ ਗੱਲਾਂ ਆਖਣ ਲਈ ਤੈਨੂੰ ਮੌਤ ਮਿਲੇਗੀ!
Now it came to pass, | וַיְהִ֣י׀ | wayhî | vai-HEE |
when Jeremiah | כְּכַלּ֣וֹת | kĕkallôt | keh-HA-lote |
end an made had | יִרְמְיָ֗הוּ | yirmĕyāhû | yeer-meh-YA-hoo |
of speaking | לְדַבֵּר֙ | lĕdabbēr | leh-da-BARE |
אֵ֣ת | ʾēt | ate | |
all | כָּל | kāl | kahl |
that | אֲשֶׁר | ʾăšer | uh-SHER |
the Lord | צִוָּ֣ה | ṣiwwâ | tsee-WA |
had commanded | יְהוָ֔ה | yĕhwâ | yeh-VA |
speak to him | לְדַבֵּ֖ר | lĕdabbēr | leh-da-BARE |
unto | אֶל | ʾel | el |
all | כָּל | kāl | kahl |
the people, | הָעָ֑ם | hāʿām | ha-AM |
priests the that | וַיִּתְפְּשׂ֨וּ | wayyitpĕśû | va-yeet-peh-SOO |
and the prophets | אֹת֜וֹ | ʾōtô | oh-TOH |
all and | הַכֹּהֲנִ֧ים | hakkōhănîm | ha-koh-huh-NEEM |
the people | וְהַנְּבִיאִ֛ים | wĕhannĕbîʾîm | veh-ha-neh-vee-EEM |
took | וְכָל | wĕkāl | veh-HAHL |
saying, him, | הָעָ֥ם | hāʿām | ha-AM |
Thou shalt surely | לֵאמֹ֖ר | lēʾmōr | lay-MORE |
die. | מ֥וֹת | môt | mote |
תָּמֽוּת׃ | tāmût | ta-MOOT |
Cross Reference
Lamentations 4:13
ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਨਬੀਆਂ ਨੇ ਪਾਪ ਕੀਤਾ। ਇਹ ਇਸ ਲਈ ਵਾਪਰਿਆ ਕਿਉਂ ਕਿ ਯਰੂਸ਼ਲਮ ਦੇ ਜ਼ਾਜਕਾਂ ਨੇ ਦੁਸ਼ਟ ਗੱਲਾਂ ਕੀਤੀਆਂ। ਉਹ ਲੋਕ ਯਰੂਸ਼ਲਮ ਅੰਦਰ ਧਰਮੀ ਲੋਕਾਂ ਦਾ ਖੂਨ ਵਗਾ ਰਹੇ ਸਨ।
Revelation 18:24
ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”
Acts 7:52
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।
Acts 5:33
ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
Matthew 26:59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
Matthew 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
Matthew 23:31
ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।
Matthew 22:6
ਕੁਝ ਹੋਰ ਲੋਕਾਂ ਨੇ ਇਕੱਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।
Matthew 21:35
“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।
Jeremiah 20:8
ਹਰ ਵਾਰੀ ਜਦੋਂ ਮੈਂ ਬੋਲਦਾ ਹਾਂ, ਮੈਂ ਕੂਕਦਾ ਹਾਂ। ਮੈਂ ਹਮੇਸ਼ਾ, ਹਿੰਸਾ ਅਤੇ ਤਬਾਹੀ ਬਾਰੇ ਕੂਕਦਾ ਰਹਿੰਦਾ ਹਾਂ। ਮੈਂ ਲੋਕਾਂ ਨੂੰ ਉਸ ਸੰਦੇਸ਼ ਬਾਰੇ ਦੱਸਦਾ ਹਾਂ, ਜਿਹੜਾ ਮੈਨੂੰ ਯਹੋਵਾਹ ਕੋਲੋਂ ਮਿਲਿਆ ਸੀ। ਪਰ ਲੋਕ ਸਿਰਫ਼ ਮੈਨੂੰ ਬੇਇੱਜ਼ਤ ਕਰਦੇ ਨੇ ਅਤੇ ਮੇਰਾ ਮਜ਼ਾਕ ਉਡਾਉਂਦੇ ਨੇ।
Jeremiah 20:1
ਯਿਰਮਿਯਾਹ ਅਤੇ ਪਸ਼ਹੂਰ ਪਸ਼ਹੂਰ ਨਾਂ ਦਾ ਇੱਕ ਜਾਜਕ ਸੀ। ਉਹ ਯਹੋਵਾਹ ਦੇ ਮੰਦਰ ਦਾ ਸਰਬ ਉੱਚ ਅਧਿਕਾਰੀ ਸੀ। ਪਸ਼ਹੂਰ ਇੰਮੇਰ ਨਾਂ ਦੇ ਬੰਦੇ ਦਾ ਪੁੱਤਰ ਸੀ। ਪਸ਼ਹੂਰ ਨੇ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਿਆਂ ਸੁਣਿਆ।
Jeremiah 18:18
ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”
Jeremiah 12:5
ਪਰਮੇਸ਼ੁਰ ਦਾ ਯਿਰਮਿਯਾਹ ਨੂੰ ਜਵਾਬ “ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?
Jeremiah 11:19
ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: “ਆਓ ਅਸੀਂ ਰੁੱਖ ਨੂੰ ਅਤੇ ਉਸ ਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸ ਨੂੰ ਮਾਰ ਦੇਈਏ! ਫ਼ੇਰ ਲੋਕੀ ਉਸ ਨੂੰ ਭੁੱਲ ਜਾਣਗੇ।”
Jeremiah 2:30
“ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”
2 Chronicles 36:16
ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।