Jeremiah 4:13 in Punjabi

Punjabi Punjabi Bible Jeremiah Jeremiah 4 Jeremiah 4:13

Jeremiah 4:13
ਦੇਖੋ! ਦੁਸ਼ਮਣ ਬੱਦਲ ਵਾਂਗ ਉੱਠ ਰਿਹਾ ਹੈ। ਉਸ ਦੇ ਰੱਥ ਵਾਵਰੋਲੇ ਵਾਂਗ ਆਉਂਦੇ ਨੇ। ਉਸ ਦੇ ਘੋੜੇ ਬਾਜ਼ਾਂ ਨਾਲੋਂ ਵੀ ਤੇਜ਼ ਤਰਾਰ ਨੇ। ਸਾਡੇ ਲਈ ਇਹ ਬਹੁਤ ਬੁਰਾ ਹੋਵੇਗਾ! ਅਸੀਂ ਬਰਬਾਦ ਹੋ ਗਏ ਹਾਂ!

Jeremiah 4:12Jeremiah 4Jeremiah 4:14

Jeremiah 4:13 in Other Translations

King James Version (KJV)
Behold, he shall come up as clouds, and his chariots shall be as a whirlwind: his horses are swifter than eagles. Woe unto us! for we are spoiled.

American Standard Version (ASV)
Behold, he shall come up as clouds, and his chariots `shall be' as the whirlwind: his horses are swifter than eagles. Woe unto us! for we are ruined.

Bible in Basic English (BBE)
See, he will come up like the clouds, and his war-carriages like the storm-wind: his horses are quicker than eagles. Sorrow is ours, for destruction has come on us.

Darby English Bible (DBY)
Behold, he cometh up as clouds, and his chariots are as a whirlwind; his horses are swifter than eagles. Woe unto us! for we are destroyed.

World English Bible (WEB)
Behold, he shall come up as clouds, and his chariots [shall be] as the whirlwind: his horses are swifter than eagles. Woe to us! for we are ruined.

Young's Literal Translation (YLT)
Lo, as clouds he cometh up, And as a hurricane his chariots, Lighter than eagles have been his horses, Wo to us, for we have been spoiled.

Behold,
הִנֵּ֣ה׀hinnēhee-NAY
he
shall
come
up
כַּעֲנָנִ֣יםkaʿănānîmka-uh-na-NEEM
clouds,
as
יַעֲלֶ֗הyaʿăleya-uh-LEH
and
his
chariots
וְכַסּוּפָה֙wĕkassûpāhveh-ha-soo-FA
whirlwind:
a
as
be
shall
מַרְכְּבוֹתָ֔יוmarkĕbôtāywmahr-keh-voh-TAV
his
horses
קַלּ֥וּqallûKA-loo
are
swifter
מִנְּשָׁרִ֖יםminnĕšārîmmee-neh-sha-REEM
eagles.
than
סוּסָ֑יוsûsāywsoo-SAV
Woe
א֥וֹיʾôyoy
unto
us!
for
לָ֖נוּlānûLA-noo
we
are
spoiled.
כִּ֥יkee
שֻׁדָּֽדְנוּ׃šuddādĕnûshoo-DA-deh-noo

Cross Reference

Isaiah 5:28
ਦੁਸ਼ਮਣ ਦੇ ਤੀਰ ਤਿੱਖੇ ਹਨ। ਉਨ੍ਹਾਂ ਦੀਆਂ ਸਾਰੀਆਂ ਕਮਾਨਾਂ ਤੀਰ ਚਲਾਉਣ ਲਈ ਤਿਆਰ ਹਨ। ਘੋੜਿਆਂ ਦੇ ਪੌੜ ਚੱਟਾਨ ਜਿੰਨੇ ਸਖਤ ਹਨ ਅਤੇ ਉਨ੍ਹਾਂ ਦੇ ਰੱਥਾਂ ਦੇ ਮਗਰ ਧੂੜ ਦੇ ਬੱਦਲ ਆਉਂਦੇ ਹਨ।

Habakkuk 1:8
ਉਨ੍ਹਾਂ ਦੇ ਘੋੜੇ ਚੀਤਿਆਂ ਤੋਂ ਵੱਧ ਤੇਜ ਦੌੜਨਗੇ ਅਤੇ ਸ਼ਾਮ ਦੇ ਵੇਲੇ ਭੇੜੀਆਂ ਤੋਂ ਵੱਧ ਹਬਸ਼ੀ ਹੋਣਗੇ। ਉਨ੍ਹਾਂ ਦੇ ਘੁੜ ਸਿਪਾਹੀ ਦੂਰ-ਦੁਰਾਡੀਆਂ ਥਾਵਾਂ ਤੋਂ ਆਉਣਗੇ। ਉਹ ਬੜੀ ਤੇਜ਼ੀ ਨਾਲ ਆਪਣੇ ਦੁਸ਼ਮਨ ਤੇ ਭੁੱਖੇ ਉਕਾਬ ਵਾਂਗ ਵਾਰ ਕਰਣਗੇ। ਜਿਹੜਾ ਤੇਜ਼ੀ ਨਾਲ ਉਡਾਰੀ ਲਾਉਂਦਾ ਧਰਤੀ ਤੋਂ ਆਪਣਾ ਸ਼ਿਕਾਰ ਫ਼ੜਦਾ ਹੈ।

Lamentations 4:19
ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।

Isaiah 66:15
ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।

Isaiah 19:1
ਪਰਮੇਸ਼ੁਰ ਦਾ ਮਿਸਰ ਨੂੰ ਸੰਦੇਸ਼ ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।

Nahum 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।

Deuteronomy 28:49
ਦੁਸ਼ਮਣ ਕੌਮ ਦਾ ਸਰਾਪ “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ।

Revelation 1:7
ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।

Matthew 24:30
“ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।

Nahum 2:3
ਉਨ੍ਹਾਂ ਫ਼ੌਜੀਆਂ ਦੀਆਂ ਢਾਲਾਂ ਲਾਲ ਹਨ। ਉਨ੍ਹਾਂ ਦੀਆਂ ਵਰਦੀਆਂ ਸੂਹੀਆਂ ਲਾਲ ਹਨ, ਉਨ੍ਹਾਂ ਦੇ ਰੱਥ ਅੱਗ ਵਾਂਗ ਚਮਕਦੇ ਹੋਏ ਯੁੱਧ ਲਈ ਤਿਆਰ ਹਨ ਤੇ ਉਨ੍ਹਾਂ ਦੇ ਘੋੜੇ ਭੱਜਣ ਲਈ ਤਿਆਰ ਹਨ।

Hosea 8:1
ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।

Daniel 7:4
“ਪਹਿਲਾ ਜਾਨਵਰ ਸ਼ੇਰ ਵਰਗਾ ਦਿਖਾਈ ਦਿੰਦਾ ਸੀ, ਅਤੇ ਇਸਦੇ ਬਾਜ਼ ਵਾਂਗ ਖੰਭ ਸਨ। ਮੈਂ ਇਸ ਜਾਨਵਰ ਨੂੰ ਗੋਰ ਨਾਲ ਦੇਖਿਆ। ਇਸਦੇ ਖੰਭ ਇਸਤੋਂ ਪਾਟੇ ਹੋਏ ਸਨ। ਇਸ ਨੂੰ ਧਰਤੀ ਉੱਤੋਂ ਇਸ ਤਰ੍ਹਾਂ ਉੱਠਾਇਆ ਗਿਆ ਕਿ ਇਹ ਆਪਣੇ ਦੋ ਪੈਰਾਂ ਉੱਤੇ ਆਦਮੀ ਵਾਂਗ ਖੜ੍ਹਾ ਹੋ ਗਿਆ। ਅਤੇ ਇਸ ਨੂੰ ਆਦਮੀ ਦਾ ਦਿਲ (ਮਨ) ਦਿੱਤਾ ਗਿਆ।

Jeremiah 10:19
ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸੱਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, “ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।”

Jeremiah 4:31
ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”

Isaiah 13:5
ਯਹੋਵਾਹ ਅਤੇ ਓਸਦੀ ਫ਼ੌਜ ਦੂਰ ਦੁਰਾਡੇ ਦੇਸ਼ ਵੱਲੋਂ ਆ ਰਹੇ ਹਨ। ਉਹ ਦੁਮੇਲੋ ਪਾਰ ਤੋਂ ਆ ਰਹੇ ਹਨ। ਯਹੋਵਾਹ ਕਹਿਰ ਆਪਣਾ ਦਰਸਾਉਣ ਲਈ ਆਪਣੀ ਫ਼ੌਜ ਨੂੰ ਹਬਿਆਰ ਵਾਂਗ ਵਰਤੇਗਾ। ਇਹ ਫ਼ੌਜ ਸਾਰੇ ਦੇਸ਼ ਨੂੰ ਤਬਾਹ ਕਰ ਦੇਵੇਗੀ।”