Jeremiah 51:19
ਪਰ ਯਾਕੂਬ ਦਾ ਉਹ ਹਿੱਸਾ (ਪਰਮੇਸ਼ੁਰ) ਉਨ੍ਹਾਂ ਨਿਕੰਮੇ ਬੁੱਤਾਂ ਵਾਂਗ ਨਹੀਂ ਹੈ, ਲੋਕਾਂ ਨੇ ਪਰਮੇਸ਼ੁਰ ਨੂੰ ਨਹੀਂ ਬਣਾਇਆ, ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਬਣਾਇਆ, ਪਰਮੇਸ਼ੁਰ ਨੇ ਹਰ ਸ਼ੈਅ ਸਾਜੀ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Jeremiah 51:19 in Other Translations
King James Version (KJV)
The portion of Jacob is not like them; for he is the former of all things: and Israel is the rod of his inheritance: the LORD of hosts is his name.
American Standard Version (ASV)
The portion of Jacob is not like these; for he is the former of all things; and `Israel' is the tribe of his inheritance: Jehovah of hosts is his name.
Bible in Basic English (BBE)
The heritage of Jacob is not like these; for the maker of all things is his heritage: the Lord of armies is his name.
Darby English Bible (DBY)
The portion of Jacob is not like them; for it is he that hath formed all things: and [Israel] is the rod of his inheritance: Jehovah of hosts is his name.
World English Bible (WEB)
The portion of Jacob is not like these; for he is the former of all things; and [Israel] is the tribe of his inheritance: Yahweh of Hosts is his name.
Young's Literal Translation (YLT)
Not like these `is' the portion of Jacob, For He `is' former of all things, And `Israel is' the rod of His inheritance, Jehovah of Hosts `is' His name.
| Israel is | לֹֽא | lōʾ | loh |
| is is | כְאֵ֜לֶּה | kĕʾēlle | heh-A-leh |
| is not | חֵ֣לֶק | ḥēleq | HAY-lek |
| them; like | יַעֲק֗וֹב | yaʿăqôb | ya-uh-KOVE |
| portion | כִּֽי | kî | kee |
| The | יוֹצֵ֤ר | yôṣēr | yoh-TSARE |
| Jacob of for | הַכֹּל֙ | hakkōl | ha-KOLE |
| the former things: | ה֔וּא | hûʾ | hoo |
| all of he and the | וְשֵׁ֖בֶט | wĕšēbeṭ | veh-SHAY-vet |
| rod inheritance: his | נַחֲלָת֑וֹ | naḥălātô | na-huh-la-TOH |
| of the | יְהוָ֥ה | yĕhwâ | yeh-VA |
| Lord of | צְבָא֖וֹת | ṣĕbāʾôt | tseh-va-OTE |
| hosts his name. | שְׁמֽוֹ׃ | šĕmô | sheh-MOH |
Cross Reference
Jeremiah 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Psalm 73:26
ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।
1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
Lamentations 3:24
ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
Jeremiah 50:11
“ਬਾਬਲ, ਤੂੰ ਉਤੇਜਿਤ ਅਤੇ ਪ੍ਰਸੰਨ ਹੈਂ। ਤੂੰ ਮੇਰੀ ਧਰਤੀ ਖੋਹ ਲਈ ਸੀ। ਤੂੰ ਅਨਾਜ ਵਿੱਚ ਵੜੀ ਵੱਛੀ ਵਾਂਗ ਨੱਚਦੀ ਫ਼ਿਰੇਁ ਤੇਰਾ ਹਾਸਾ ਉਨ੍ਹਾਂ ਸੱਖਣੀਆਂ ਅਵਾਜ਼ਾਂ ਵਰਗਾ ਹੈ, ਜਿਹੜੀਆਂ ਘੋੜੇ ਕੱਢਦੇ ਨੇ।
Jeremiah 12:7
ਪਰਮੇਸ਼ੁਰ ਦਾ ਆਪਣੇ ਲੋਕਾਂ, ਯਹੂਦਾਹ ਨੂੰ ਰੱਦ ਕਰਨਾ “ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ।
Isaiah 47:4
“ਮੇਰੇ ਲੋਕ ਆਖਦੇ ਨੇ, ‘ਪਰਮੇਸ਼ੁਰ ਸਾਨੂੰ ਬਚਾਉਂਦਾ ਹੈ। ਉਸਦਾ ਨਾਮ ਹੈ: ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ।’”
Psalm 135:4
ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।
Psalm 115:3
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
Psalm 74:2
ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।
Psalm 33:12
ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
Psalm 16:5
ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।
Deuteronomy 32:9
ਯਹੋਵਾਹ ਦਾ ਹਿੱਸਾ ਉਸ ਦੇ ਲੋਕ ਹਨ; ਯਾਕੂਬ ਯਹੋਵਾਹ ਦਾ ਹੈ।
Exodus 19:5
ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।