Jeremiah 7:3
ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ।
Jeremiah 7:3 in Other Translations
King James Version (KJV)
Thus saith the LORD of hosts, the God of Israel, Amend your ways and your doings, and I will cause you to dwell in this place.
American Standard Version (ASV)
Thus saith Jehovah of hosts, the God of Israel, Amend your ways and your doings, and I will cause you to dwell in this place.
Bible in Basic English (BBE)
The Lord of armies, the God of Israel, says, Let your ways and your doings be changed for the better and I will let you go on living in this place.
Darby English Bible (DBY)
Thus saith Jehovah of hosts, the God of Israel: Amend your ways and your doings, and I will cause you to dwell in this place.
World English Bible (WEB)
Thus says Yahweh of Hosts, the God of Israel, Amend your ways and your doings, and I will cause you to dwell in this place.
Young's Literal Translation (YLT)
Thus said Jehovah of Hosts, God of Israel, Amend your ways, and your doings, And I cause you to dwell in this place.
| Thus | כֹּֽה | kō | koh |
| saith | אָמַ֞ר | ʾāmar | ah-MAHR |
| the Lord | יְהוָ֤ה | yĕhwâ | yeh-VA |
| of hosts, | צְבָאוֹת֙ | ṣĕbāʾôt | tseh-va-OTE |
| God the | אֱלֹהֵ֣י | ʾĕlōhê | ay-loh-HAY |
| of Israel, | יִשְׂרָאֵ֔ל | yiśrāʾēl | yees-ra-ALE |
| Amend | הֵיטִ֥יבוּ | hêṭîbû | hay-TEE-voo |
| your ways | דַרְכֵיכֶ֖ם | darkêkem | dahr-hay-HEM |
| doings, your and | וּמַֽעַלְלֵיכֶ֑ם | ûmaʿallêkem | oo-ma-al-lay-HEM |
| dwell to you cause will I and | וַאֲשַׁכְּנָ֣ה | waʾăšakkĕnâ | va-uh-sha-keh-NA |
| in this | אֶתְכֶ֔ם | ʾetkem | et-HEM |
| place. | בַּמָּק֥וֹם | bammāqôm | ba-ma-KOME |
| הַזֶּֽה׃ | hazze | ha-ZEH |
Cross Reference
Jeremiah 26:13
ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸ ਨੇ ਤੁਹਾਨੂੰ ਆਖਿਆ ਹੈ।
Jeremiah 18:11
“ਇਸ ਲਈ ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ, ਅਤੇ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਨੇ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਡੇ ਬਾਰੇ ਹੁਣੇ ਹੀ ਮੁਸੀਬਤਾਂ ਦੀਆਂ ਤਿਆਰੀਆਂ ਕਰ ਰਿਹਾ ਹਾਂ। ਮੈਂ ਤੁਹਾਡੇ ਵਿਰੁੱਧ ਵਿਉਂਤਾਂ ਬਣਾ ਰਿਹਾ ਹਾਂ। ਇਸ ਲਈ ਬਦੀ ਕਰਨਾ ਛੱਡ ਦਿਓ। ਹਰ ਬੰਦੇ ਨੂੰ ਬਦਲਨਾ ਚਾਹੀਦਾ ਹੈ ਅਤੇ ਨੇਕੀ ਕਰਨੀ ਆਰੰਭ ਕਰਨੀ ਚਾਹੀਦੀ ਹੈ!’
James 4:8
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
Matthew 3:8
ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
Ezekiel 33:4
ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ।
Ezekiel 18:30
ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।
Jeremiah 35:15
ਮੈਂ ਆਪਣੇ ਸੇਵਕਾਂ, ਨਬੀਆਂ, ਨੂੰ ਇਸਰਾਏਲ ਅਤੇ ਯਹੂਦਾਹ ਦੇ ਤੁਸੀਂ ਲੋਕਾਂ ਕੋਲ ਭੇਜਿਆ। ਮੈਂ ਉਨ੍ਹਾਂ ਨੂੰ ਤੁਹਾਡੇ ਵੱਲ ਬਾਰ-ਬਾਰ ਭੇਜਿਆ। ਉਨ੍ਹਾਂ ਨਬੀਆਂ ਨੇ ਤੁਹਾਨੂੰ ਆਖਿਆ ਸੀ, ‘ਤੁਹਾਨੂੰ ਇਸਰਾਏਲ ਅਤੇ ਯਹੂਦਾਹ ਦੇ ਹਰ ਬੰਦੇ ਨੂੰ ਮੰਦੇ ਕੰਮ ਕਰਨੇ ਛੱਡ ਦੇਣੇ ਚਾਹੀਦੇ ਹਨ। ਤੁਹਾਨੂੰ ਨੇਕੀ ਹੀ ਕਰਨੀ ਚਾਹੀਦੀ ਹੈ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ। ਉਨ੍ਹਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਜੇ ਤੁਸੀਂ ਮੇਰਾ ਹੁਕਮ ਮੰਨੋਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਸੋਗੇ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਹੋਈ ਹੈ।’ ਪਰ ਤੁਸਾਂ ਲੋਕਾਂ ਨੇ ਮੇਰੇ ਸੰਦੇਸ਼ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ।
Jeremiah 7:5
ਜੇ ਤੁਸੀਂ ਆਪਣੀ ਜ਼ਿੰਦਗੀ ਨੂੰ ਬਦਲ ਦਿਓਗੇ ਅਤੇ ਨੇਕੀ ਕਰੋਗੇ ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਤੁਹਾਨੂੰ ਉਹੀ ਕਰਨਾ ਚਾਹੀਦਾ ਜੋ ਇੱਕ ਦੂਸਰੇ ਲਈ ਸਹੀ ਹੋਵੇ।
Isaiah 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
Isaiah 1:16
“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!
Proverbs 28:13
ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।