Jeremiah 8:16
ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓੱਥੇ ਰਹਿੰਦੇ ਨੇ।’”
The snorting | מִדָּ֤ן | middān | mee-DAHN |
of his horses | נִשְׁמַע֙ | nišmaʿ | neesh-MA |
heard was | נַחְרַ֣ת | naḥrat | nahk-RAHT |
from Dan: | סוּסָ֗יו | sûsāyw | soo-SAV |
whole the | מִקּוֹל֙ | miqqôl | mee-KOLE |
land | מִצְהֲל֣וֹת | miṣhălôt | meets-huh-LOTE |
trembled | אַבִּירָ֔יו | ʾabbîrāyw | ah-bee-RAV |
sound the at | רָעֲשָׁ֖ה | rāʿăšâ | ra-uh-SHA |
of the neighing | כָּל | kāl | kahl |
ones; strong his of | הָאָ֑רֶץ | hāʾāreṣ | ha-AH-rets |
for they are come, | וַיָּב֗וֹאוּ | wayyābôʾû | va-ya-VOH-oo |
devoured have and | וַיֹּֽאכְלוּ֙ | wayyōʾkĕlû | va-yoh-heh-LOO |
the land, | אֶ֣רֶץ | ʾereṣ | EH-rets |
all and | וּמְלוֹאָ֔הּ | ûmĕlôʾāh | oo-meh-loh-AH |
city, the it; in is that | עִ֖יר | ʿîr | eer |
and those that dwell | וְיֹ֥שְׁבֵי | wĕyōšĕbê | veh-YOH-sheh-vay |
therein. | בָֽהּ׃ | bāh | va |
Cross Reference
Judges 5:22
ਘੋੜਿਆਂ ਦੇ ਸੁੰਮ ਧਰਤੀ ਉੱਤੇ ਵੱਜੇ ਸੀਸਰਾ ਦੇ ਸ਼ਕਤੀਸ਼ਾਲੀ ਘੋੜੇ ਦੌੜਦੇ ਗਏ ਦੌੜਦੇ ਗਏ।
Judges 18:29
ਦਾਨ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਇੱਕ ਨਾਮ ਦਿੱਤਾ। ਉਹ ਸ਼ਹਿਰ ਲਾਇਸ਼ ਅਖਵਾਉਂਦਾ ਸੀ ਪਰ ਉਨ੍ਹਾਂ ਨੇ ਨਾਮ ਬਦਲ ਕੇ ਦਾਨ ਰੱਖ ਦਿੱਤਾ ਉਨ੍ਹਾਂ ਨੇ ਸ਼ਹਿਰ ਦਾ ਨਾਮ ਆਪਣੇ ਪੁਰਖੇ ਦਾਨ ਦੇ ਨਾਮ ਉੱਤੇ ਰੱਖਿਆ ਜਿਹੜਾ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।
1 Corinthians 10:28
ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।
1 Corinthians 10:26
ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”
Habakkuk 3:10
ਪਰਬਤ ਤੈਨੂੰ ਵੇਖਕੇ ਕੰਬੇ ਧਰਤੀ ਤੋਂ ਹੜ੍ਹ ਜ਼ੋਰ ਦੀ ਲੰਘਿਆ ਸਮੁੰਦਰੀ ਪਾਣੀਆਂ ਨੇ ਡਾਢਾ ਸ਼ੋਰ ਕੀਤਾ ਜਿਵੇਂ ਕਿ ਉਹ ਧਰਤੀ ਤੇ ਹਮਲਾ ਕਰ ਰਹੇ ਹੋਣ।
Nahum 3:2
ਤੂੰ ਸੁਣ ਸੱਕਦਾ ਹੈਂ: ਚਾਬੁਕਾਂ ਦਾ ਖੜ੍ਹਾਕ, ਪਹੀਆਂ ਦੀ ਘੂਕਰ, ਘੋੜਿਆਂ ਦੀ ਟਾਪ ਤੇ ਉਛਲਦੇ ਰੱਥਾਂ ਦੀਆਂ ਆਵਾਜ਼ਾਂ।
Nahum 1:4
ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।
Jeremiah 47:3
ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ। ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ। ਉਹ ਧੜਕਦੇ ਪਹੀਆਂ ਨੂੰ ਸੁਣਨਗੇ। ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ। ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।
Jeremiah 10:25
ਜੇ ਤੂੰ ਕਹਿਰਵਾਨ ਹੈਂ,ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।
Jeremiah 6:23
ਸਿਪਾਹੀਆਂ ਨੇ ਤੀਰ-ਕਮਾਨ ਅਤੇ ਬਰਛੇ ਚੁੱਕੇ ਹਨ, ਉਹ ਜ਼ਾਲਮ ਹਨ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਉਹ ਇੰਨੇ ਤਾਕਤਵਰ ਨੇ। ਉਹ ਸਮੁੰਦਰ ਵਰਗੀ ਗਰਜ ਪੈਦਾ ਕਰਦੇ ਨੇ, ਜਦੋਂ ਵੀ ਉਹ ਘੋੜਸਵਾਰੀ ਕਰਦੇ ਨੇ। ਉਹ ਫ਼ੌਜ ਲੜਾਈ ਲਈ ਤਿਆਰ ਹੋਕੇ ਆ ਰਹੀ ਹੈ। ਉਹ ਫ਼ੌਜ ਤੇਰੇ ਉੱਤੇ, ਸੀਯੋਨ ਦੀਏ ਧੀਏ, ਹਮਲਾ ਕਰਨ ਲਈ ਆ ਰਹੀ ਹੈ।”
Jeremiah 4:24
ਮੈਂ ਪਹਾੜਾਂ ਵੱਲ ਦੇਖਿਆ, ਅਤੇ ਉਹ ਹਿੱਲ ਰਹੇ ਸਨ। ਸਾਰੀਆਂ ਪਹਾੜੀਆਂ ਕੰਬ ਰਹੀਆਂ ਸਨ।
Jeremiah 4:15
ਸੰਦੇਸ਼ਵਾਹਕ ਦੀ ਅਵਾਜ਼ ਨੂੰ ਸੁਣੋ ਜਿਹੜੀ ਦਾਨ ਦੇ ਦੇਸ ਅੰਦਰੋਂ ਆ ਰਹੀ ਹੈ। ਇੱਕ ਬੰਦਾ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚੋਂ ਮੰਦੀ ਖਬਰ ਲਿਆ ਰਿਹਾ ਹੈ।
Psalm 24:1
ਦਾਊਦ ਦਾ ਇੱਕ ਗੀਤ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਮਲਕੀਅਤ ਹੈ। ਦੁਨੀਆਂ ਤੇ ਇਸਦੇ ਸਾਰੇ ਲੋਕ ਉਸ ਦੇ ਹਨ।
Judges 20:1
ਇਸਰਾਏਲ ਅਤੇ ਬਿਨਯਾਮੀਨ ਵਿੱਚਕਾਰ ਲੜਾਈ ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕੱਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁੱਖ ਖਲੋ ਗਏ। ਲੋਕ ਦਾਨ ਤੋਂ ਲੈ ਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉੱਥੇ ਸਨ।