Jeremiah 8:9
ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ।
The wise | הֹבִ֣ישׁוּ | hōbîšû | hoh-VEE-shoo |
men are ashamed, | חֲכָמִ֔ים | ḥăkāmîm | huh-ha-MEEM |
dismayed are they | חַ֖תּוּ | ḥattû | HA-too |
and taken: | וַיִּלָּכֵ֑דוּ | wayyillākēdû | va-yee-la-HAY-doo |
lo, | הִנֵּ֤ה | hinnē | hee-NAY |
rejected have they | בִדְבַר | bidbar | veed-VAHR |
the word | יְהוָה֙ | yĕhwāh | yeh-VA |
of the Lord; | מָאָ֔סוּ | māʾāsû | ma-AH-soo |
what and | וְחָכְמַ֥ת | wĕḥokmat | veh-hoke-MAHT |
wisdom | מֶ֖ה | me | meh |
is in them? | לָהֶֽם׃ | lāhem | la-HEM |
Cross Reference
Jeremiah 6:15
ਜਾਜਕਾਂ ਅਤੇ ਨਬੀਆਂ ਨੂੰ ਆਪਣੇ ਮੰਦੇ ਅਮਲਾਂ ਕਾਰਣ ਸ਼ਰਮਸਾਰ ਹੋਣਾ ਚਾਹੀਦਾ ਹੈ। ਪਰ ਉਹ ਬਿਲਕੁਲ ਹੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਕਾਰਣ ਸ਼ਰਮ ਮਹਿਸੂਸ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਹੀ ਸਜ਼ਾ ਮਿਲੇਗੀ। ਉਹ ਜ਼ਮੀਨ ਉੱਤੇ ਸੁੱਟ ਦਿੱਤੇ ਜਾਣਗੇ, ਜਦੋਂ ਮੈਂ ਲੋਕਾਂ ਨੂੰ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 6:19
ਧਰਤੀ ਦੇ ਲੋਕੋ, ਇਸ ਨੂੰ ਸੁਣੋ। ਮੈਂ ਯਹੂਦਾਹ ਦੇ ਲੋਕਾਂ ਲਈ ਤਬਾਹੀ ਲਿਆਉਣ ਜਾ ਰਿਹਾ ਹਾਂ। ਉਨ੍ਹਾਂ ਸਾਰੀਆਂ ਮੰਦੀਆਂ ਯੋਜਨਾਵਾਂ ਕਾਰਣ ਜਿਹੜੀਆਂ ਉਨ੍ਹਾਂ ਨੇ ਬਣਾਈਆਂ ਸਨ। ਅਤੇ ਇਸ ਲਈ ਕਿ ਉਨ੍ਹਾਂ ਨੇ ਮੇਰੇ ਸੰਦੇਸ਼ਾਂ ਨੂੰ ਅਣਸੁਣਿਆਂ ਕਰ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਮੇਰੀ ਬਿਵਸਬਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।”
Isaiah 19:11
“ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇ ‘ਸਿਆਣੇ ਸਲਾਹਕਾਰ’ ਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।”
Psalm 119:98
ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
Deuteronomy 4:6
ਇਨ੍ਹਾਂ ਬਿਧੀਆਂ ਦੀ ਪਾਲਣਾ ਧਿਆਨ ਨਾਲ ਕਰੋ। ਇਹ ਗੱਲਾਂ ਹੋਰਨਾ ਦੇਸ਼ਾਂ ਦੇ ਲੋਕਾਂ ਨੂੰ ਦਰਸਾਉਣਗੀਆਂ ਕਿ ਤੁਸੀਂ ਸਿਆਣੇ ਅਤੇ ਸਮਝਦਾਰ ਹੋ। ਉਨ੍ਹਾਂ ਦੇਸਾਂ ਦੇ ਲੋਕ ਇਨ੍ਹਾਂ ਬਿਧੀਆਂ ਬਾਰੇ ਸੁਨਣਗੇ ਅਤੇ ਆਖਣਗੇ, ‘ਇਸ ਮਹਾਨ ਦੇਸ਼ ਦੇ ਲੋਕ, ਸੱਚ ਮੁੱਚ ਸਿਆਣੇ ਅਤੇ ਸਮਝਦਾਰ ਹਨ।’
2 Timothy 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
1 Corinthians 1:18
ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।
Ezekiel 7:26
ਤੁਸੀਂ ਇੱਕ ਤੋਂ ਬਾਦ ਦੂਸਰੀ ਗ਼ਮਗੀਨ ਕਹਾਣੀ ਸੁਣੋਗੇ। ਤੁਸੀਂ ਬੁਰੀ ਖਬਰ ਤੋਂ ਬਿਨਾ ਕੁਝ ਨਹੀਂ ਸੁਣੋਗੇ। ਤੁਸੀਂ ਕਿਸੇ ਨਬੀ ਦੀ ਤਲਾਸ਼ ਕਰੋਂਗੇ ਅਤੇ ਉਸ ਤੋਂ ਦਰਸ਼ਨ ਦੀ ਮੰਗ ਕਰੋਂਗੇ। ਜਾਜਕਾਂ ਕੋਲ ਤੁਹਾਨੂੰ ਸਿੱਖਿਆ ਦੇਣ ਲਈ ਕੁਝ ਵੀ ਨਹੀਂ ਹੋਵੇਗਾ। ਅਤੇ ਬਜ਼ੁਰਗਾਂ ਕੋਲ ਤੁਹਾਨੂੰ ਦੇਣ ਲਈ ਕੋਈ ਮਸ਼ਵਰਾ ਨਹੀਂ ਹੋਵੇਗਾ।
Jeremiah 49:7
ਅਦੋਮ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ? ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ? ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ?
Isaiah 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
Psalm 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
Job 5:12
ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।