Cross Reference
Ezekiel 17:3
ਉਨ੍ਹਾਂ ਨੂੰ ਆਖ: “ֹ‘ਇੱਕ ਵੱਡੇ ਖੰਭਾਂ ਵਾਲਾ ਇੱਕ ਵੱਡਾ ਬਾਜ਼ (ਨਬੂਕਦਨੱਸਰ) ਲਬਾਨੋਨ ਅੰਦਰ ਆਇਆ। ਬਾਜ਼ ਦਤ ਝਂਭ ਤਿਤਰੇ ਬਿਤਰੇ ਸਨ ਉਹ ਲਬਾਨੋਨ ਨੂੰ ਅਇਆ ਅਤੇ ਦਿਆਰ ਦੀ ਟੀਸੀ ਤੇ ਆ ਕੇ ਟਿਕ ਗਿਆ।
Ezekiel 17:22
ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ: “ਮੈਂ ਇੱਕ ਉੱਚੇ ਲੰਮੇ ਦਿਆਰ ਦੀ ਟਾਹਣੀ ਲਵਾਂਗਾ। ਮੈਂ ਰੁੱਖ ਦੀ ਚੋਟੀ ਤੋਂ ਇੱਕ ਛੋਟੀ ਟਾਹਣੀ ਲਵਾਂਗਾ। ਅਤੇ ਮੈਂ ਖੁਦ ਇਸ ਨੂੰ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।
Ezekiel 19:10
“‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ ਇੱਕ ਅੰਗੂਰੀ ਵੇਲ ਵਰਗੀ ਹੈ। ਉਸ ਨੂੰ ਬਹੁਤ ਪਾਣੀ ਮਿਲਿਆ, ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।
Romans 11:17
ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।