Job 38:8
“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।
Or who shut up | וַיָּ֣סֶךְ | wayyāsek | va-YA-sek |
sea the | בִּדְלָתַ֣יִם | bidlātayim | beed-la-TA-yeem |
with doors, | יָ֑ם | yām | yahm |
forth, brake it when | בְּ֝גִיח֗וֹ | bĕgîḥô | BEH-ɡee-HOH |
out issued had it if as | מֵרֶ֥חֶם | mēreḥem | may-REH-hem |
of the womb? | יֵצֵֽא׃ | yēṣēʾ | yay-TSAY |
Cross Reference
Genesis 1:9
ਤੀਸਰਾ ਦਿਨ-ਖੁਸ਼ਕ ਜ਼ਮੀਨ ਅਤੇ ਪੌਦੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਅਕਾਸ਼ ਦੇ ਹੇਠਲਾ ਪਾਣੀ ਇੱਕ ਜਗ਼੍ਹਾ ਤੇ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਪ੍ਰਗਟ ਹੋਵੇ।” ਇਹੀ ਵਾਪਰਿਆ।
Jeremiah 5:22
ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਹਾਨੂੰ ਮੇਰੇ ਸਾਹਮਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹੱਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸੱਕਦੀਆਂ।
Proverbs 8:29
ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।
Psalm 33:7
ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
Psalm 104:8
ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।
Job 38:10
ਮੈਂ ਸਮੁੰਦਰ ਦੀਆਂ ਹੱਦਾਂ ਨਿਸ਼ਚਿੰਤ ਕੀਤੀਆਂ ਤੇ ਇਸ ਨੂੰ ਬੰਦ ਦਰਵਾਜ਼ਿਆਂ ਪਿੱਛੇ ਧੱਕ ਦਿੱਤਾ।