Joel 2:24
ਖਲਿਆਨ ਅੰਨ ਨਾਲ ਭਰੇ ਜਾਣਗੇ ਅਤੇ ਤੁਹਾਡੇ ਚੁੱਬਚੇ ਮੈਅ ਅਤੇ ਤੇਲ ਨਾਲ ਉੱਛਲਣਗੇ।
And the floors | וּמָלְא֥וּ | ûmolʾû | oo-mole-OO |
shall be full | הַגֳּרָנ֖וֹת | haggŏrānôt | ha-ɡoh-ra-NOTE |
of wheat, | בָּ֑ר | bār | bahr |
fats the and | וְהֵשִׁ֥יקוּ | wĕhēšîqû | veh-hay-SHEE-koo |
shall overflow | הַיְקָבִ֖ים | hayqābîm | hai-ka-VEEM |
with wine | תִּיר֥וֹשׁ | tîrôš | tee-ROHSH |
and oil. | וְיִצְהָֽר׃ | wĕyiṣhār | veh-yeets-HAHR |
Cross Reference
Leviticus 26:10
ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ।
Amos 9:13
ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ ਜਦ ਹਾਲੀ ਵਾਢੇ ਨੂੰ ਜਾ ਲਵੇਗਾ ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ। ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ।
Malachi 3:10
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
Proverbs 3:9
ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
Joel 3:13
ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ ਅੰਗੂਆਂ ਨੂੰ ਮਿੱਧੋ ਕਿਉਂ ਕਿ ਚੁਬੱਚਾ ਭਰ ਗਿਆ ਹੈ ਮਟਕੇ ਭਰ-ਭਰ ਉਛਲ ਰਹੇ ਹਨ ਕਿਉਂਕਿ ਬਦੀ ਨਾਲ ਭਰ ਗਏ ਹਨ।
Joel 3:18
ਯਹੂਦਾਹ ਲਈ ਨਵੇਂ ਜੀਵਨ ਦਾ ਇਕਰਾਰ “ਉਸ ਦਿਨ, ਪਰਬਤਾਂ ਚੋ ਮਿੱਠੀ ਮੈਅ ਚੋਵੇਗੀ। ਪਹਾੜੀਆਂ ਚੋ ਦੁੱਧ ਵਗੇਗਾ ਅਤੇ ਯਹੂਦਾਹ ਦੇ ਖਾਲੀ ਦਰਿਆ ਪਾਣੀ ਨਾਲ ਵਗਣਗੇ! ਯਹੋਵਾਹ ਦੇ ਮੰਦਰ ਵਿੱਚੋਂ ਇੱਕ ਝਰਨਾ ਨਿਕਲੇਗਾ ਜੋ ਸ਼ਿਟੀਮ ਦੀ ਵਾਦੀ ਨੂੰ ਸਿੰਜੇਗਾ।