John 14 - DBY (Punjabi)
1 Let not your heart be troubled; ye believe on God, believe also on me.ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
2 In my Father's house there are many abodes; were it not so, I had told you: for I go to prepare you a place;ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
3 and if I go and shall prepare you a place, I am coming again and shall receive you to myself, that where I am ye also may be.ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।
4 And ye know where I go, and ye know the way.ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੋਂ ਦਾ ਰਾਹ ਜਾਣਦੇ ਹੋ।”
5 Thomas says to him, Lord, we know not where thou goest, and how can we know the way?ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿੱਥੋਂ ਜਾਣ ਸੱਕਦੇ ਹਾਂ?”
6 Jesus says to him, I am the way, and the truth, and the life. No one comes to the Father unless by me.ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।
7 If ye had known me, ye would have known also my Father, and henceforth ye know him and have seen him.ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖਿਆ ਹੈ।”
8 Philip says to him, Lord, shew us the Father and it suffices us.ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਦੇ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”
9 Jesus says to him, Am I so long a time with you, and thou hast not known me, Philip? He that has seen me has seen the Father; and how sayest thou, Shew us the Father?ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’
10 Believest thou not that I [am] in the Father, and that the Father is in me? The words which I speak to you I do not speak from myself; but the Father who abides in me, he does the works.ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
11 Believe *me* that I [am] in the Father and the Father in me; but if not, believe me for the works' sake themselves.ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।
12 Verily, verily, I say to you, He that believes on me, the works which I do shall he do also, and he shall do greater than these, because I go to the Father.“ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਵਿੱਚ ਨਿਹਚਾ ਰੱਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵੱਧ ਮਹਾਨ ਕੰਮ ਕਰੇਗਾ, ਕਿਉਂ ਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।
13 And whatsoever ye shall ask in my name, this will I do, that the Father may be glorified in the Son.ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
14 If ye shall ask anything in my name, I will do it.ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।
15 If ye love me, keep my commandments.ਪਵਿੱਤਰ ਆਤਮਾ ਦਾ ਵਚਨ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
16 And I will beg the Father, and he will give you another Comforter, that he may be with you for ever,ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।
17 the Spirit of truth, whom the world cannot receive, because it does not see him nor know him; but ye know him, for he abides with you, and shall be in you.ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।
18 I will not leave you orphans, I am coming to you.“ਮੈਂ ਤੂਹਾਨੂੰ ਅਨਾਥ ਬਾਲਕਾਂ ਵਾਂਗ ਇੱਕਲਾ ਛੱਡ ਕੇ ਨਹੀਂ ਜਾਵਾਂਗਾ। ਮੈਂ ਵਾਪਸ ਤੁਹਾਡੇ ਕੋਲ ਮੁੜਾਂਗਾ।
19 Yet a little and the world sees me no longer; but ye see me; because I live ye also shall live.ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।
20 In that day ye shall know that I [am] in my Father, and ye in me, and I in you.ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
21 He that has my commandments and keeps them, he it is that loves me; but he that loves me shall be loved by my Father, and I will love him and will manifest myself to him.ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
22 Judas, not the Iscariote, says to him, Lord, how is it that thou wilt manifest thyself to us and not to the world?ਤਦ ਯਹੂਦਾ (ਇਹ ਯਹੂਦਾ ਇਸੱਕਰਿਯੋਤੀ ਨਹੀਂ) ਨੇ ਆਖਿਆ, “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
23 Jesus answered and said to him, If any one love me, he will keep my word, and my Father will love him, and we will come to him and make our abode with him.ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।
24 He that loves me not does not keep my words; and the word which ye hear is not mine, but [that] of the Father who has sent me.ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹੜੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
25 These things I have said to you, abiding with you;“ਇਹ ਸੱਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।
26 but the Comforter, the Holy Spirit, whom the Father will send in my name, *he* shall teach you all things, and will bring to your remembrance all the things which I have said to you.ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।
27 I leave peace with you; I give *my* peace to you: not as the world gives do I give to you. Let not your heart be troubled, neither let it fear.“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
28 Ye have heard that I have said unto you, I go away and I am coming to you. If ye loved me ye would rejoice that I go to the Father, for [my] Father is greater than I.ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂ ਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
29 And now I have told you before it comes to pass, that when it shall have come to pass ye may believe.ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
30 I will no longer speak much with you, for the ruler of the world comes, and in me he has nothing;“ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
31 but that the world may know that I love the Father, and as the Father has commanded me, thus I do. Rise up, let us go hence.ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉੱਠੋ, ਅਸੀਂ ਹੁਣ ਇੱਥੋਂ ਚੱਲੀਏ।”
Punjabi Bible