John 18:40
ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।
Then | ἐκραύγασαν | ekraugasan | ay-KRA-ga-sahn |
cried they | οὖν | oun | oon |
all | πάλιν | palin | PA-leen |
again, | πάντες, | pantes | PAHN-tase |
saying, | λέγοντες | legontes | LAY-gone-tase |
Not | Μὴ | mē | may |
this man, | τοῦτον | touton | TOO-tone |
but | ἀλλὰ | alla | al-LA |
τὸν | ton | tone | |
Barabbas. | Βαραββᾶν | barabban | va-rahv-VAHN |
Now | ἦν | ēn | ane |
δὲ | de | thay | |
Barabbas | ὁ | ho | oh |
was | Βαραββᾶς | barabbas | va-rahv-VAHS |
a robber. | λῃστής | lēstēs | lay-STASE |
Cross Reference
Mark 15:7
ਉਸ ਵਕਤ, ਬਰੱਬਾਸ ਨਾਂ ਦਾ ਇੱਕ ਕੈਦੀ ਹੋਰ ਵਿਦਰੋਹੀਆਂ ਦੇ ਨਾਲ ਕੈਦ ਵਿੱਚ ਸੀ, ਜਿਨ੍ਹਾਂ ਨੇ ਵਿਦ੍ਰੋਹਾਂ ਦੇ ਵੇਲੇ ਕਤਲ ਕੀਤੇ ਸਨ।
Matthew 27:16
ਉਸ ਵਕਤ ਬਰੱਬਾ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।
Matthew 27:26
ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸ ਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ।
Mark 15:15
ਪਿਲਾਤੁਸ ਲੋਕਾਂ ਨੂੰ ਖੁਸ਼ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਲੋਕਾਂ ਲਈ ਬਰੱਬਾਸ ਨੂੰ ਅਜ਼ਾਦ ਕਰ ਦਿੱਤਾ ਅਤੇ ਸਿਪਾਹੀਆਂ ਨੂੰ ਯਿਸੂ ਨੂੰ ਕੋੜੇ ਮਾਰਨ ਨੂੰ ਆਖਿਆ। ਫ਼ਿਰ ਉਸ ਨੇ ਯਿਸੂ ਨੂੰ ਸਲੀਬ ਦੇਣ ਲਈ ਸਿਪਾਹੀਆਂ ਦੇ ਹਵਾਲੇ ਕਰ ਦਿੱਤਾ।
Luke 23:18
ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”
Luke 23:25
ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।
Acts 3:13
ਨਹੀਂ। ਅਸੀਂ ਨਹੀਂ। ਪਰਮੇਸ਼ੁਰ ਨੇ ਇਹ ਸਭ ਕੀਤਾ ਹੈ। ਉਹ ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹੈ। ਉਹ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਉਸ ਨੇ ਇਹ ਸਭ ਕੁਝ ਕਰਕੇ ਆਪਣੇ ਸੇਵਕ ਯਿਸੂ ਦੀ ਮਹਿਮਾ ਕੀਤੀ ਹੈ। ਪਰ ਤੁਸੀਂ ਯਿਸੂ ਨੂੰ ਮਰਵਾਉਣ ਲਈ ਦੇ ਦਿੱਤਾ, ਪਿਲਾਤੁਸ ਨੇ ਯਿਸੂ ਨੂੰ ਛੱਡ ਦੇਣਾ ਚਾਹਿਆ ਪਰ ਤੁਸੀਂ ਆਖਿਆ ਕਿ ਤੁਹਾਨੂੰ ਯਿਸੂ ਦੀ ਆਜ਼ਾਦੀ ਨਹੀਂ ਚਾਹੀਦੀ।