John 5:7
ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
The | ἀπεκρίθη | apekrithē | ah-pay-KREE-thay |
impotent man | αὐτῷ | autō | af-TOH |
answered | ὁ | ho | oh |
him, | ἀσθενῶν | asthenōn | ah-sthay-NONE |
Sir, | Κύριε | kyrie | KYOO-ree-ay |
I have | ἄνθρωπον | anthrōpon | AN-throh-pone |
no | οὐκ | ouk | ook |
man, | ἔχω | echō | A-hoh |
when | ἵνα | hina | EE-na |
the | ὅταν | hotan | OH-tahn |
water | ταραχθῇ | tarachthē | ta-rahk-THAY |
is troubled, | τὸ | to | toh |
to | ὕδωρ | hydōr | YOO-thore |
put | βάλλῃ | ballē | VAHL-lay |
me | με | me | may |
into | εἰς | eis | ees |
the | τὴν | tēn | tane |
pool: | κολυμβήθραν· | kolymbēthran | koh-lyoom-VAY-thrahn |
but | ἐν | en | ane |
while | ᾧ | hō | oh |
δὲ | de | thay | |
I | ἔρχομαι | erchomai | ARE-hoh-may |
am coming, | ἐγὼ | egō | ay-GOH |
another | ἄλλος | allos | AL-lose |
steppeth down | πρὸ | pro | proh |
before | ἐμοῦ | emou | ay-MOO |
me. | καταβαίνει | katabainei | ka-ta-VAY-nee |
Cross Reference
Deuteronomy 32:36
“ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ; ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ। ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ। ਉਹ ਦੇਖਗਾ ਕਿ ਗੁਲਾਮ ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।
Psalm 142:4
ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।
1 Corinthians 9:24
ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।
Psalm 72:12
ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
2 Corinthians 1:8
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।
Romans 5:6
ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।
John 5:3
ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।