John 8:59
ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।
John 8:59 in Other Translations
King James Version (KJV)
Then took they up stones to cast at him: but Jesus hid himself, and went out of the temple, going through the midst of them, and so passed by.
American Standard Version (ASV)
They took up stones therefore to cast at him: but Jesus hid himself, and went out of the temple.
Bible in Basic English (BBE)
So they took up stones to send at him: but Jesus got secretly out of their way and went out of the Temple.
Darby English Bible (DBY)
They took up therefore stones that they might cast [them] at him; but Jesus hid himself and went out of the temple, [going through the midst of them, and thus passed on.]
World English Bible (WEB)
Therefore they took up stones to throw at him, but Jesus was hidden, and went out of the temple, having gone through the midst of them, and so passed by.
Young's Literal Translation (YLT)
they took up, therefore, stones that they may cast at him, but Jesus hid himself, and went forth out of the temple, going through the midst of them, and so passed by.
| Then | ἦραν | ēran | A-rahn |
| took they up | οὖν | oun | oon |
| stones | λίθους | lithous | LEE-thoos |
| to | ἵνα | hina | EE-na |
| cast | βάλωσιν | balōsin | VA-loh-seen |
| at | ἐπ' | ep | ape |
| him: | αὐτόν· | auton | af-TONE |
| but | Ἰησοῦς | iēsous | ee-ay-SOOS |
| Jesus | δὲ | de | thay |
| hid himself, | ἐκρύβη | ekrybē | ay-KRYOO-vay |
| and | καὶ | kai | kay |
| out went | ἐξῆλθεν | exēlthen | ayks-ALE-thane |
| of | ἐκ | ek | ake |
| the | τοῦ | tou | too |
| temple, | ἱεροῦ | hierou | ee-ay-ROO |
| going | διελθὼν | dielthōn | thee-ale-THONE |
| through | διὰ | dia | thee-AH |
| midst the | μέσου | mesou | MAY-soo |
| of them, | αὐτῶν· | autōn | af-TONE |
| and | καὶ | kai | kay |
| so | παρῆγεν | parēgen | pa-RAY-gane |
| passed by. | οὕτως | houtōs | OO-tose |
Cross Reference
John 11:8
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”
John 10:30
ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”
Leviticus 24:16
ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।
Acts 8:39
ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
Acts 7:57
ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।
John 18:31
ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸ ਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਆਂ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”
John 12:36
ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚੱਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸੱਕਣ।
John 11:54
ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
John 10:39
ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।
John 8:5
ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
John 5:13
ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁੱਕਿਆ ਸੀ।
Luke 24:31
ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸ ਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।
Luke 4:29
ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ।
2 Kings 6:18
ਜਦੋਂ ਅਰਾਮੀ ਹੇਠਾਂ ਅਲੀਸ਼ਾ ਵੱਲ ਆਏ, ਅਲੀਸ਼ਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਇਸ ਅਰਾਮੀ ਫ਼ੋਜਾ ਨੂੰ ਇੱਕ ਦਮ ਅੰਨ੍ਹੀ ਕਰ ਦੇਹ।” ਤਾਂ ਯਹੋਵਾਹ ਨੇ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ ਜਿਵੇਂ ਕਿ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਸੀ।
Genesis 19:11
ਫ਼ੇਰ ਉਨ੍ਹਾਂ ਨੇ ਦਰਵਾਜ਼ੇ ਤੋਂ ਬਾਹਰ ਖੜ੍ਹੇ ਲੋਕਾਂ ਨਾਲ ਕੁਝ ਕੀਤਾ-ਉਨ੍ਹਾਂ ਨੇ ਉਨ੍ਹਾਂ ਸਾਰੇ ਬਦ ਆਦਮੀਆਂ ਨੂੰ, ਜਵਾਨ ਤੇ ਬੁੱਢਿਆਂ ਨੂੰ ਅੰਨ੍ਹਾ ਕਰ ਦਿੱਤਾ। ਇਸ ਲਈ ਘਰ ਵਿੱਚ ਦਾਖਲ ਹੋਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਦਰਵਾਜ਼ਾ ਨਹੀਂ ਮਿਲਿਆ।