Judges 19
1 ਇੱਕ ਲੇਵੀ ਆਦਮੀ ਅਤੇ ਉਸਦੀ ਦਾਸੀ ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ।
2 ਪਰ ਉਸਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸ ਨੂੰ ਛੱਡ ਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉੱਥੇ ਚਾਰ ਮਹੀਨੇ ਠਹਿਰੀ।
3 ਫ਼ੇਰ ਉਸਦਾ ਪਤੀ ਉਸ ਦੇ ਪਿੱਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸ ਦੇ ਕੋਲ ਵਾਪਸ ਆ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸ ਦੇ ਪਿਤਾ ਦੇ ਘਰ ਗਿਆ। ਉਸ ਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸ ਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ।
4 ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸੌਹਰੇ ਨੇ ਉਸ ਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸੌਹਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ।
5 ਚੌਥੇ ਦਿਨ ਉਹ ਸੁਵਖਤੇ ਉੱਠਿਆ। ਲੇਵੀ ਬੰਦਾ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਉਸ ਜਵਾਨ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਕੁਝ ਖਾ ਲਵੋ। ਖਾਣਾ ਖਾਣ ਤੋਂ ਬਾਦ ਹੀ ਤੁਸੀਂ ਜਾ ਸੱਕਦੇ ਹੋ।”
6 ਇਸ ਲਈ ਲੇਵੀ ਬੰਦਾ ਅਤੇ ਉਸਦਾ ਸੌਹਰਾ ਇਕੱਠੇ ਖਾਣ ਪੀਣ ਲਈ ਬੈਠ ਗਏ। ਉਸਤੋਂ ਬਾਦ ਜਵਾਨ ਔਰਤ ਦੇ ਪਿਤਾ ਨੇ ਲੇਵੀ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਅੱਜ ਰਾਤ ਠਹਿਰ ਜਾਓ। ਆਰਾਮ ਕਰੋ ਅਤੇ ਆਨੰਦ ਮਾਣੋ। ਅੱਜ ਸ਼ਾਮ ਤੱਕ ਰੁਕ ਕੇ ਚੱਲੇ ਜਾਣਾ।” ਇਸ ਲਈ ਦੋਹਾਂ ਨੇ ਰਲ ਕੇ ਭੋਜਨ ਕੀਤਾ।
7 ਲੇਵੀ ਜਾਣ ਲਈ ਉੱਠ ਖਲੋਤਾ ਪਰ ਉਸ ਦੇ ਸੌਹਰੇ ਨੇ ਇੱਕ ਹੋਰ ਰਾਤ ਰੁਕਣ ਲਈ ਉਸ ਉੱਤੇ ਭਾਰ ਪਾਇਆ।
8 ਫ਼ੇਰ ਪੰਜਵੇਂ ਦਿਨ ਲੇਵੀ ਬੰਦਾ ਸਵੇਰੇ ਜਲਦੀ ਉੱਠ ਪਿਆ। ਉਹ ਜਾਣ ਲਈ ਤਿਆਰ ਸੀ। ਪਰ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਖਾਣਾ ਖਾ ਲਵੋ। ਆਰਾਮ ਕਰੋ ਅਤੇ ਅੱਜ ਸ਼ਾਮ ਤੱਕ ਰੁਕ ਜਾਓ।” ਇਸ ਲਈ ਉਨ੍ਹਾਂ ਦੋਹਾਂ ਨੇ ਫ਼ੇਰ ਰਲਕੇ ਭੋਜਨ ਕੀਤਾ।
9 ਫ਼ੇਰ ਲੇਵੀ ਬੰਦਾ, ਉਸਦੀ ਨੌਕਰਾਣੀ ਅਤੇ ਉਸਦਾ ਨੌਕਰ ਜਾਣ ਲਈ ਉੱਠੇ। ਪਰ ਜਵਾਨ ਔਰਤ ਦੇ ਪਿਤਾ ਨੇ ਆਖਿਆ, “ਹਨੇਰਾ ਹੋਣ ਵਾਲਾ ਹੈ। ਦਿਨ ਛੁਪ ਚੱਲਿਆ ਹੈ। ਇਸ ਲਈ ਰਾਤ ਠਹਿਰੋ ਅਤੇ ਆਨੰਦ ਮਾਣੋ। ਕੱਲ ਸਵੇਰੇ-ਸਵੇਰੇ ਉੱਠ ਕੇ ਤੁਸੀਂ ਚੱਲੇ ਜਾਣਾ।”
10 ਪਰ ਲੇਵੀ ਬੰਦਾ ਇੱਕ ਹੋਰ ਰਾਤ ਨਹੀਂ ਰੁਕਣਾ ਚਾਹੁੰਦਾ ਸੀ। ਉਸ ਨੇ ਆਪਣੇ ਦੋਵੇਂ ਖੋਤਿਆਂ ਉੱਤੇ ਕਾਠੀਆਂ ਪਾਈਆਂ ਅਤੇ ਆਪਣੀ ਨੌਕਰਾਣੀ ਨੂੰ ਨਾਲ ਲਿਆ ਅਤੇ ਯਬੂਸ ਦੇ ਸ਼ਹਿਰ ਤੱਕ ਦਾ ਸਫ਼ਰ ਕੀਤ। ਯਬੂਸ ਯਰੂਸ਼ਲਮ ਦਾ ਦੂਜਾ ਨਾਮ ਹੈ।
11 ਦਿਨ ਤਕਰੀਬਨ ਛੁਪ ਚੱਲਿਆ ਸੀ। ਉਹ ਯਬੂਸ ਸ਼ਹਿਰ ਦੇ ਨੇੜੇ ਸਨ। ਇਸ ਲਈ ਨੌਕਰ ਨੇ ਆਪਣੇ ਸੁਆਮੀ ਲੇਵੀ ਬੰਦੇ ਨੂੰ ਆਖਿਆ, “ਆਓ ਇਸ ਯਬੂਸੀ ਸ਼ਹਿਰ ਵਿੱਚ ਠਹਿਰ ਜਾਈਏ। ਇੱਥੇ ਰਾਤ ਕੱਟੀਏ।”
12 ਪਰ ਉਸ ਦੇ ਸੁਆਮੀ, ਲੇਵੀ ਬੰਦੇ ਨੇ ਆਖਿਆ, “ਨਹੀਂ, ਅਸੀਂ ਇਸ ਬਿਗਾਨੇ ਸ਼ਹਿਰ ਅੰਦਰ ਨਹੀਂ ਜਾਵਾਂਗੇ। ਇਹ ਲੋਕ ਇਸਰਾਏਲੀ ਨਹੀਂ ਹਨ। ਅਸੀਂ ਗਿਬਆਹ ਸ਼ਹਿਰ ਵਿੱਚ ਜਾਵਾਂਗੇ।”
13 ਲੇਵੀ ਬੰਦੇ ਨੇ ਆਖਿਆ, “ਚੱਲੋ, ਚੱਲੋ। ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ। ਅਸੀਂ ਉਨ੍ਹਾਂ ਦੋਹਾਂ ਵਿੱਚੋਂ ਕਿਸੇ ਸ਼ਹਿਰ ਵਿੱਚ ਰਾਤ ਕੱਟ ਸੱਕਦੇ ਹਾਂ।”
14 ਇਸ ਲਈ ਲੇਵੀ ਬੰਦਾ ਅਤੇ ਉਸ ਦੇ ਨਾਲ ਦੇ ਲੋਕ ਤੁਰਦੇ ਗਏ। ਜਦੋਂ ਉਹ ਗਿਬਆਹ ਸ਼ਹਿਰ ਪੁੱਜੇ ਸੂਰਜ ਛਿਪ ਰਿਹਾ ਸੀ। ਗਿਬਆਹ ਉਹ ਇਲਾਕਾ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।
15 ਇਸ ਲਈ ਉਹ ਗਿਬਆਹ ਵਿਖੇ ਰੁਕ ਗਏ। ਅਤੇ ਉੱਥੇ ਹੀ ਰਾਤ ਗੁਜਾਰਨ ਦਾ ਫ਼ੈਸਲਾ ਕੀਤਾ। ਉਹ ਸ਼ਹਿਰ ਦੇ ਚੌਁਕ ਕੋਲ ਆਏ ਅਤੇ ਉੱਥੇ ਬੈਠ ਗਏ। ਪਰ ਕਿਸੇ ਨੇ ਵੀ ਉਨ੍ਹਾਂ ਨੂੰ ਆਪਣੇ ਘਰ ਰਾਤ ਕੱਟਣ ਲਈ ਸੱਦਾ ਨਹੀਂ ਦਿੱਤਾ।
16 ਉਸੇ ਸ਼ਾਮ ਇੱਕ ਬਜ਼ੁਰਗ ਆਦਮੀ ਖੇਤਾਂ ਵਿੱਚੋਂ ਸ਼ਹਿਰ ਨੂੰ ਆਇਆ। ਉਸਦਾ ਨਗਰ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ। ਪਰ ਹੁਣ ਉਹ ਗਿਬਆਹ ਸ਼ਹਿਰ ਵਿੱਚ ਰਹਿ ਰਿਹਾ ਸੀ। ਗਿਬਆਹ ਦੇ ਬੰਦੇ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ।
17 ਬਜ਼ੁਰਗ ਆਦਮੀ ਨੇ ਲੇਵੀ ਬੰਦੇ ਨੂੰ ਚੌਁਕ ਵਿੱਚ ਬੈਠਿਆਂ ਵੇਖਿਆ ਅਤੇ ਪੁੱਛਿਆ, “ਤੁਸੀਂ ਕਿੱਥੇ ਜਾ ਰਹੇ ਹੋ? ਤੁਸੀਂ ਕਿੱਥੋਂ ਆਏ ਹੋ?”
18 ਲੇਵੀ ਬੰਦੇ ਨੇ ਜਵਾਬ ਦਿੱਤਾ, “ਅਸੀਂ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਆਏ ਹਾਂ। ਅਸੀਂ ਘਰ ਜਾ ਰਹੇ ਹਾਂ। ਮੈਂ ਬਹੁਤ ਦੂਰੋਂ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਤੋਂ ਹਾਂ। ਮੈਂ ਯਹੂਦਾਹ, ਬੈਤਲਹਮ ਗਿਆ ਸੀ। ਅਤੇ ਹੁਣ ਮੈਂ ਆਪਣੇ ਘਰ ਜਾ ਰਿਹਾ ਹਾਂ।
19 ਸਾਡੇ ਕੋਲ ਖੋਤਿਆਂ ਲਈ ਪੱਠਾ-ਦਥਾ ਹੈ। ਮੇਰੇ ਆਪਣੇ ਲਈ, ਜਵਾਨ ਔਰਤ ਲਈ ਅਤੇ ਮੇਰੇ ਨੌਕਰ ਲਈ ਰੋਟੀ ਅਤੇ ਮੈਅ ਹੈ। ਸਾਨੂੰ ਕਿਸੇ ਚੀਜ਼ ਦੀ ਲੋੜ ਨਹੀਂ।”
20 ਬਜ਼ੁਰਗ ਆਦਮੀ ਨੇ ਆਖਿਆ, “ਤੁਸੀਂ ਮੇਰੇ ਘਰ ਆਕੇ ਠਹਿਰ ਸੱਕਦੇ ਹੋ। ਮੈਂ ਤੁਹਾਨੂੰ ਹਰ ਲੋੜੀਂਦੀ ਚੀਜ਼ ਦੇਵਾਂਗਾ। ਕਿਰਪਾ ਕਰਕੇ, ਸ਼ਹਿਰ ਦੇ ਚੌਁਕ ਵਿੱਚ ਰਾਤ ਨਾ ਗੁਜ਼ਾਰੋ।”
21 ਫ਼ੇਰ ਉਹ ਬਜ਼ੁਰਗ ਆਦਮੀ ਲੇਵੀ ਬੰਦੇ ਅਤੇ ਉਸ ਦੇ ਸਾਥੀਆਂ ਨੂੰ ਆਪਣੇ ਘਰ ਲੈ ਗਿਆ। ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਪੱਠੇ ਪਾਏ। ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਫ਼ੇਰ ਕੁਝ ਖਾਧਾ-ਪੀਤਾ।
22 ਜਦੋਂ ਲੇਵੀ ਬੰਦਾ ਅਤੇ ਉਸ ਦੇ ਨਾਲ ਦੇ ਲੋਕ ਆਨੰਦ ਮਾਣ ਰਹੇ ਸਨ, ਸ਼ਹਿਰ ਦੇ ਕੁਝ ਬਹੁਤ ਹੀ ਬੁਰੇ ਲੋਕਾਂ ਨੇ ਘਰ ਨੂੰ ਘੇਰਾ ਪਾ ਲਿਆ। ਉਹ ਬਹੁਤ ਬੁਰੇ ਆਦਮੀ ਸਨ। ਉਨ੍ਹਾਂ ਨੇ ਦਰਵਾਜ਼ਾ ਭੰਨਣਾ ਸ਼ੁਰੂ ਕਰ ਦਿੱਤਾ ਅਤੇ ਬੁੱਢੇ ਆਦਮੀ, ਘਰ ਦੇ ਮਾਲਕ ਨੂੰ ਦਬਕਾ ਮਾਰਕੇ ਆਖਿਆ, “ਉਸ ਆਦਮੀ ਨੂੰ ਬਾਹਰ ਕੱਢ ਜਿਹੜਾ ਤੇਰੇ ਘਰ ਆਇਆ ਹੈ। ਅਸੀਂ ਉਸ ਦੇ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”
23 ਬਜ਼ੁਰਗ ਆਦਮੀ ਬਾਹਰ ਗਿਆ ਅਤੇ ਉਸ ਨੇ ਉਨ੍ਹਾਂ ਬਦਮਾਸ਼ਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਹੀਂ, ਮੇਰੇ ਦੋਸਤੋਂ, ਇਹੋ ਜਿਹੇ ਕੁਕਰਮ ਨਾ ਕਰੋ! ਉਹ ਬੰਦਾ ਮੇਰੇ ਘਰ ਮਹਿਮਾਨ ਹੈ। ਇਹੋ ਜਿਹਾ ਭਿਆਨਕ ਪਾਪ ਨਾ ਕਰਿਓ।
24 ਦੇਖੋ, ਇਹ ਮੇਰੀ ਧੀ ਹੈ। ਇਸਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸ ਨੂੰ ਅਤੇ ਇਸਦੀ ਰੱਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।”
25 ਪਰ ਉਨ੍ਹਾਂ ਬਦਮਾਸ਼ਾਂ ਨੇ ਉਸ ਬਜ਼ੁਰਗ ਬੰਦੇ ਦੀ ਗੱਲ ਨਹੀਂ ਸੁਣੀ। ਇਸ ਲਈ ਲੇਵੀ ਬੰਦੇ ਨੇ ਆਪਣੀ ਦਾਸੀ ਨੂੰ ਬਾਹਰ ਲਿਜਾਕੇ ਉਨ੍ਹਾਂ ਬਦਮਾਸ਼ਾਂ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਬਦਮਾਸ਼ਾਂ ਨੇ ਸਾਰੀ ਰਾਤ ਉਸ ਨਾਲ ਬਲਾਤਕਾਰ ਕੀਤਾ। ਫ਼ੇਰ, ਸਵੇਰੇ ਉਨ੍ਹਾਂ ਨੇ ਉਸ ਨੂੰ ਛੱਡ ਦਿੱਤਾ।
26 ਸਵੇਰ ਵੇਲੇ ਉਹ ਔਰਤ ਉਸ ਘਰ ਵਿੱਚ ਆਈ ਜਿੱਥੇ ਉਸਦਾ ਸੁਆਮੀ ਠਹਿਰਿਆ ਹੋਇਆ ਸੀ। ਉਹ ਬਾਹਰਲੇ ਦਰਵਾਜ਼ੇ ਉੱਤੇ ਡਿੱਗ ਪਈ। ਉਹ ਦਿਨ ਚਢ਼ਨ ਤੱਕ ਉੱਥੇ ਹੀ ਡਿੱਗੀ ਪਈ ਰਹੀ।
27 ਅਗਲੀ ਸਵੇਰੇ ਲੇਵੀ ਬੰਦਾ ਜਲਦੀ ਉੱਠਿਆ। ਉਹ ਘਰ ਜਾਣਾ ਚਾਹੁੰਦਾ ਸੀ। ਉਸ ਨੇ ਬਾਹਰ ਜਾਣ ਲਈ ਦਰਵਾਜ਼ਾ ਖੋਲ੍ਹਿਆ ਤਾਂ ਉਸਦੀ ਰੱਖੈਲ ਉੱਥੇ ਪਈ ਹੋਈ ਸੀ। ਉਹ ਆਪਣੇ ਹੱਥ ਡਿਉਢੀ ਉੱਤੇ ਰੱਖਕੇ ਦਰਵਾਜ਼ੇ ਉੱਤੇ ਡਿੱਗੀ ਹੋਈ ਸੀ।
28 ਲੇਵੀ ਬੰਦੇ ਨੇ ਉਸ ਨੂੰ ਆਖਿਆ, “ਉੱਠ, ਚੱਲੀਏ!” ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ-ਉਹ ਮਰ ਚੁੱਕੀ ਸੀ। ਲੇਵੀ ਬੰਦੇ ਨੇ ਆਪਣੀ ਦਾਸੀ ਦੀ ਲੋਥ ਨੂੰ ਖੋਤੇ ਉੱਤੇ ਲਦਿਆ ਅਤੇ ਘਰ ਚੱਲਿਆ ਗਿਆ।
29 ਜਦੋਂ ਉਹ ਘਰ ਆਇਆ ਤਾਂ ਉਸ ਨੇ ਇੱਕ ਛੁਰੀ ਲੈ ਕੇ ਆਪਣੀ ਦਾਸੀ ਦੀ ਲਾਸ਼ ਦੇ 12 ਟੋਟੇ ਕਰ ਦਿੱਤੇ। ਫ਼ੇਰ ਉਸ ਨੇ 12 ਟੋਟਿਆਂ ਨੂੰ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਭੇਜ ਦਿੱਤਾ ਜਿੱਥੇ ਇਸਰਾਏਲੀ ਲੋਕ ਰਹਿੰਦੇ ਸਨ।
30 ਜਿਸ ਕਿਸੇ ਨੇ ਵੀ ਇਸ ਨੂੰ ਦੇਖਿਆ ਉਸ ਨੇ ਆਖਿਆ, “ਇਹੋ ਜਿਹਾ ਪਹਿਲਾਂ ਕਦੇ ਵੀ ਇਸਰਾਏਲ ਵਿੱਚ ਨਹੀਂ ਵਾਪਰਿਆ। ਜਦੋਂ ਤੋਂ ਅਸੀਂ ਮਿਸਰ ਵਿੱਚੋਂ ਆਏ ਹਾਂ ਅਸੀਂ ਇਹੋ ਜਿਹੀ ਗੱਲ ਕਦੇ ਨਹੀਂ ਦੇਖੀ। ਇਸ ਬਾਰੇ ਵਿੱਚਾਰ ਕਰੋ ਅਤੇ ਸਾਨੂੰ ਦੱਸੋ ਕਿ ਕੀ ਕਰਨਾ ਚਾਹੀਦਾ ਹੈ।”
1 And it came to pass in those days, when there was no king in Israel, that there was a certain Levite sojourning on the side of mount Ephraim, who took to him a concubine out of Bethlehem-judah.
2 And his concubine played the whore against him, and went away from him unto her father’s house to Bethlehem-judah, and was there four whole months.
3 And her husband arose, and went after her, to speak friendly unto her, and to bring her again, having his servant with him, and a couple of asses: and she brought him into her father’s house: and when the father of the damsel saw him, he rejoiced to meet him.
4 And his father in law, the damsel’s father, retained him; and he abode with him three days: so they did eat and drink, and lodged there.
5 And it came to pass on the fourth day, when they arose early in the morning, that he rose up to depart: and the damsel’s father said unto his son in law, Comfort thine heart with a morsel of bread, and afterward go your way.
6 And they sat down, and did eat and drink both of them together: for the damsel’s father had said unto the man, Be content, I pray thee, and tarry all night, and let thine heart be merry.
7 And when the man rose up to depart, his father in law urged him: therefore he lodged there again.
8 And he arose early in the morning on the fifth day to depart: and the damsel’s father said, Comfort thine heart, I pray thee. And they tarried until afternoon, and they did eat both of them.
9 And when the man rose up to depart, he, and his concubine, and his servant, his father in law, the damsel’s father, said unto him, Behold, now the day draweth toward evening, I pray you tarry all night: behold, the day groweth to an end, lodge here, that thine heart may be merry; and to morrow get you early on your way, that thou mayest go home.
10 But the man would not tarry that night, but he rose up and departed, and came over against Jebus, which is Jerusalem; and there were with him two asses saddled, his concubine also was with him.
11 And when they were by Jebus, the day was far spent; and the servant said unto his master, Come, I pray thee, and let us turn in into this city of the Jebusites, and lodge in it.
12 And his master said unto him, We will not turn aside hither into the city of a stranger, that is not of the children of Israel; we will pass over to Gibeah.
13 And he said unto his servant, Come, and let us draw near to one of these places to lodge all night, in Gibeah, or in Ramah.
14 And they passed on and went their way; and the sun went down upon them when they were by Gibeah, which belongeth to Benjamin.
15 And they turned aside thither, to go in and to lodge in Gibeah: and when he went in, he sat him down in a street of the city: for there was no man that took them into his house to lodging.
16 And, behold, there came an old man from his work out of the field at even, which was also of mount Ephraim; and he sojourned in Gibeah: but the men of the place were Benjamites.
17 And when he had lifted up his eyes, he saw a wayfaring man in the street of the city: and the old man said, Whither goest thou? and whence comest thou?
18 And he said unto him, We are passing from Bethlehem-judah toward the side of mount Ephraim; from thence am I: and I went to Bethlehem-judah, but I am now going to the house of the Lord; and there is no man that receiveth me to house.
19 Yet there is both straw and provender for our asses; and there is bread and wine also for me, and for thy handmaid, and for the young man which is with thy servants: there is no want of any thing.
20 And the old man said, Peace be with thee; howsoever let all thy wants lie upon me; only lodge not in the street.
21 So he brought him into his house, and gave provender unto the asses: and they washed their feet, and did eat and drink.
22 Now as they were making their hearts merry, behold, the men of the city, certain sons of Belial, beset the house round about, and beat at the door, and spake to the master of the house, the old man, saying, Bring forth the man that came into thine house, that we may know him.
23 And the man, the master of the house, went out unto them, and said unto them, Nay, my brethren, nay, I pray you, do not so wickedly; seeing that this man is come into mine house, do not this folly.
24 Behold, here is my daughter a maiden, and his concubine; them I will bring out now, and humble ye them, and do with them what seemeth good unto you: but unto this man do not so vile a thing.
25 But the men would not hearken to him: so the man took his concubine, and brought her forth unto them; and they knew her, and abused her all the night until the morning: and when the day began to spring, they let her go.
26 Then came the woman in the dawning of the day, and fell down at the door of the man’s house where her lord was, till it was light.
27 And her lord rose up in the morning, and opened the doors of the house, and went out to go his way: and, behold, the woman his concubine was fallen down at the door of the house, and her hands were upon the threshold.
28 And he said unto her, Up, and let us be going. But none answered. Then the man took her up upon an ass, and the man rose up, and gat him unto his place.
29 And when he was come into his house, he took a knife, and laid hold on his concubine, and divided her, together with her bones, into twelve pieces, and sent her into all the coasts of Israel.
30 And it was so, that all that saw it said, There was no such deed done nor seen from the day that the children of Israel came up out of the land of Egypt unto this day: consider of it, take advice, and speak your minds.
Judges 13 in Tamil and English
1 ਸਮਸੂਠ ਦਾ ਜਨਮ ਫ਼ੇਰ ਤੋਂ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਮੰਨੀਆਂ ਜਾਂਦੀਆਂ ਸਨ। ਇਸ ਲਈ ਯਹੋਵਾਹ ਨੇ 40 ਵਰ੍ਹਿਆਂ ਲਈ ਉਨ੍ਹਾਂ ਨੂੰ ਫ਼ਲਸਤੀਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ।
And the children of Israel did evil again in the sight of the Lord; and the Lord delivered them into the hand of the Philistines forty years.
2 ਉੱਥੇ ਸਾਰਾਹ ਸ਼ਹਿਰ ਦਾ ਇੱਕ ਬੰਦਾ ਸੀ। ਉਸ ਬੰਦੇ ਦਾ ਨਾਮ ਮਾਨੋਆਹ ਸੀ। ਉਹ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਮਾਨੋਆਹ ਦੀ ਇੱਕ ਪਤਨੀ ਸੀ। ਪਰ ਉਸ ਦੇ ਕੋਈ ਔਲਾਦ ਨਹੀਂ ਸੀ।
And there was a certain man of Zorah, of the family of the Danites, whose name was Manoah; and his wife was barren, and bare not.
3 ਯਹੋਵਾਹ ਦਾ ਦੂਤ ਮਾਨੋਆਹ ਦੀ ਪਤਨੀ ਸਾਹਮਣੇ ਪ੍ਰਗਟ ਹੋਇਆ। ਉਸ ਨੇ ਆਖਿਆ, “ਤੇਰੀ ਹਾਲੇ ਤੀਕ ਔਲਾਦ ਨਹੀਂ। ਪਰ ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ।
And the angel of the Lord appeared unto the woman, and said unto her, Behold now, thou art barren, and bearest not: but thou shalt conceive, and bear a son.
4 ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਅਜਿਹਾ ਭੋਜਨ ਨਾ ਕਰੀਂ ਜਿਹੜਾ ਨਾਪਾਕ ਹੈ।
Now therefore beware, I pray thee, and drink not wine nor strong drink, and eat not any unclean thing:
5 ਕਿਉਂਕਿ ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਉਹ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਕੀਤਾ ਜਾਵੇਗਾ ਉਹ ਨਜ਼ੀਰ ਹੋਵੇਗਾ। ਤੂੰ ਕਦੇ ਵੀ ਉਸ ਦੇ ਵਾਲ ਨਾ ਕੱਟੀ। ਉਹ ਜੰਮਣ ਤੋਂ ਪਹਿਲਾਂ ਹੀ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ। ਉਹ ਇਸਰਾਏਲ ਦੇ ਲੋਕਾਂ ਨੂੰ ਫ਼ਲਿਸਤੀ ਲੋਕਾਂ ਦੀ ਤਾਕਤ ਤੋਂ ਬਚਾਵੇਗਾ।”
For, lo, thou shalt conceive, and bear a son; and no razor shall come on his head: for the child shall be a Nazarite unto God from the womb: and he shall begin to deliver Israel out of the hand of the Philistines.
6 ਫ਼ੇਰ ਉਹ ਔਰਤ ਆਪਣੇ ਪਤੀ ਕੋਲ ਗਈ ਅਤੇ ਜੋ ਕੁਝ ਵਾਪਰਿਆ ਸੀ, ਉਸ ਨੂੰ ਦੱਸ ਦਿੱਤਾ। ਉਸ ਨੇ ਆਖਿਆ, “ਪਰਮੇਸ਼ੁਰ ਵੱਲੋਂ ਇੱਕ ਬੰਦਾ ਮੇਰੇ ਕੋਲ ਆਇਆ। ਉਹ ਪਰਮੇਸ਼ੁਰ ਦਾ ਫ਼ਰਿਸ਼ਤਾ ਜਾਪਦਾ ਸੀ। ਉਸ ਨੇ ਮੈਨੂੰ ਭੈਭੀਤ ਕਰ ਦਿੱਤਾ। ਮੈਂ ਉਸ ਨੂੰ ਇਹ ਨਹੀਂ ਪੁੱਛਿਆ ਕਿ ਉਹ ਕਿੱਥੋਂ ਦਾ ਸੀ। ਉਸ ਨੇ ਮੈਨੂੰ ਆਪਣਾ ਨਾਮ ਨਹੀਂ ਦੱਸਿਆ।
Then the woman came and told her husband, saying, A man of God came unto me, and his countenance was like the countenance of an angel of God, very terrible: but I asked him not whence he was, neither told he me his name:
7 ਪਰ ਉਸ ਨੇ ਮੈਨੂੰ ਆਖਿਆ, ‘ਤੂੰ ਗਰਭਵਤੀ ਹੈਂ ਅਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਕੋਈ ਮੈਅ ਜਾਂ ਹੋਰ ਤੇਜ਼ ਚੀਜ਼ ਨਾ ਪੀਵੀਂ। ਕੋਈ ਨਾਪਾਕ ਭੋਜਨ ਨਾ ਕਰੀਂ। ਕਿਉਂਕਿ ਇਹ ਲੜਕਾ ਖਾਸ ਢੰਗ ਨਾਲ ਪਰਮੇਸ਼ੁਰ ਨੂੰ ਸਮਰਪਿਤ ਹੋਵੇਗਾ। ਇਹ ਲੜਕਾ ਆਪਣੇ ਜਨਮ ਤੋਂ ਪਹਿਲਾਂ ਤੋਂ ਅਤੇ ਮੌਤ ਦੇ ਦਿਨ ਤੀਕ ਪਰਮੇਸ਼ੁਰ ਦਾ ਖਾਸ ਬੰਦਾ ਹੋਵੇਗਾ।’”
But he said unto me, Behold, thou shalt conceive, and bear a son; and now drink no wine nor strong drink, neither eat any unclean thing: for the child shall be a Nazarite to God from the womb to the day of his death.
8 ਤਾਂ ਮਾਨੋਆਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਯਹੋਵਾਹ ਜੀ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਉਸ ਪਰਮੇਸ਼ੁਰ ਦੇ ਬੰਦੇ ਨੂੰ ਇੱਕ ਵਾਰੀ ਫ਼ੇਰ ਸਾਡੇ ਕੋਲ ਭੇਜੋ। ਅਸੀਂ ਚਾਹੁੰਦੇ ਹਾਂ ਕਿ ਉਹ ਸਾਨੂੰ ਇਹ ਸਿੱਖਾਵੇ ਕਿ ਅਸੀਂ ਉਸ ਲੜਕੇ ਲਈ ਕੀ ਕਰੀਏ, ਜਿਹੜਾ ਛੇਤੀ ਹੀ ਪੈਦਾ ਹੋਣ ਵਾਲਾ ਹੈ।”
Then Manoah intreated the Lord, and said, O my Lord, let the man of God which thou didst send come again unto us, and teach us what we shall do unto the child that shall be born.
9 ਪਰਮੇਸ਼ੁਰ ਨੇ ਮਾਨੋਆਹ ਦੀ ਪ੍ਰਾਰਥਨਾ ਸੁਣ ਲਈ। ਪਰਮੇਸ਼ੁਰ ਦਾ ਦੂਤ ਇੱਕ ਵਾਰ ਫ਼ੇਰ ਔਰਤ ਕੋਲ ਆਇਆ। ਉਹ ਇੱਕ ਖੇਤ ਅੰਦਰ ਬੈਠੀ ਹੋਈ ਸੀ ਅਤੇ ਉਸਦਾ ਪਤੀ ਮਾਨੋਆਹ ਉਸ ਦੇ ਕੋਲ ਨਹੀਂ ਸੀ।
And God hearkened to the voice of Manoah; and the angel of God came again unto the woman as she sat in the field: but Manoah her husband was not with her.
10 ਇਸ ਲਈ ਉਹ ਔਰਤ ਆਪਣੇ ਪਤੀ ਨੂੰ ਭੱਜਕੇ ਦੱਸਣ ਗਈ, “ਉਹ ਆਦਮੀ ਵਾਪਸ ਆ ਗਿਆ ਹੈ! ਉਹੀ ਬੰਦਾ ਜਿਹੜਾ ਪਿੱਛਲੇ ਦਿਨ ਮੇਰੇ ਕੋਲ ਆਇਆ ਸੀ ਇੱਥੇ ਹੀ ਹੈ!”
And the woman made haste, and ran, and shewed her husband, and said unto him, Behold, the man hath appeared unto me, that came unto me the other day.
11 ਮਾਨੋਆਹ ਉੱਠ ਪਿਆ ਅਤੇ ਆਪਣੀ ਪਤਨੀ ਦੇ ਪਿੱਛੇ-ਪਿੱਛੇ ਗਿਆ। ਜਦੋਂ ਉਹ ਉਸ ਆਦਮੀ ਕੋਲ ਅਇਆ। ਉਸ ਨੇ ਆਖਿਆ, “ਕੀ ਤੂੰ ਉਹੀ ਆਦਮੀ ਹੈਂ ਜਿਸਨੇ ਪਹਿਲਾਂ ਮੇਰੀ ਪਤਨੀ ਨਾਲ ਗੱਲ ਕੀਤੀ ਸੀ?” ਦੂਤ ਨੇ ਆਖਿਆ, “ਮੈਂ ਹੀ ਹਾਂ।”
And Manoah arose, and went after his wife, and came to the man, and said unto him, Art thou the man that spakest unto the woman? And he said, I am.
12 ਇਸ ਲਈ ਮਾਨੋਆਹ ਨੇ ਆਖਿਆ, “ਮੈਨੂੰ ਆਸ ਹੈ ਕਿ ਜੋ ਤੂੰ ਆਖਦਾ ਹੈਂ ਉਹੀ ਵਾਪਰੇਗਾ। ਮੈਨੂੰ ਦੱਸ ਕਿ ਇਹ ਲੜਕਾ ਕਿਹੋ ਜਿਹੀ ਜ਼ਿੰਦਗੀ ਜੀਵੇਗਾ? ਉਹ ਕੀ ਕਰੇਗਾ?”
And Manoah said, Now let thy words come to pass. How shall we order the child, and how shall we do unto him?
13 ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਤੇਰੀ ਪਤਨੀ ਨੂੰ ਉਹ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ ਜੋ ਮੈਂ ਆਖੀਆਂ ਸਨ।
And the angel of the Lord said unto Manoah, Of all that I said unto the woman let her beware.
14 ਉਸ ਨੂੰ ਕੋਈ ਵੀ ਅਜਿਹੀ ਚੀਜ਼ ਨਹੀਂ ਖਾਣੀ ਚਾਹੀਦੀ ਜੋ ਅੰਗੂਰੀ ਵੇਲ ਉੱਤੇ ਪੈਦਾ ਹੁੰਦੀ ਹੈ। ਉਸ ਨੂੰ ਮੈਅ ਜਾਂ ਕੋਈ ਹੋਰ ਨਸ਼ੇ ਵਾਲੀ ਚੀਜ਼ ਨਹੀਂ ਪੀਣੀ ਚਾਹੀਦੀ। ਉਸ ਨੂੰ ਕੋਈ ਵੀ ਨਾਪਾਕ ਭੋਜਨ ਨਹੀਂ ਕਰਨਾ ਚਾਹੀਦਾ। ਉਸ ਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜਿਸਦਾ ਮੈਂ ਆਦੇਸ਼ ਦਿੱਤਾ ਹੈ।”
She may not eat of any thing that cometh of the vine, neither let her drink wine or strong drink, nor eat any unclean thing: all that I commanded her let her observe.
15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।”
And Manoah said unto the angel of the Lord, I pray thee, let us detain thee, until we shall have made ready a kid for thee.
16 ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)
And the angel of the Lord said unto Manoah, Though thou detain me, I will not eat of thy bread: and if thou wilt offer a burnt offering, thou must offer it unto the Lord. For Manoah knew not that he was an angel of the Lord.
17 ਤਾਂ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ? ਅਸੀਂ ਜਾਨਣਾ ਚਾਹੁੰਦੇ ਹਾਂ ਤਾਂ ਜੋ ਤੇਰੀਆਂ ਆਖੀਆਂ ਸਾਰੀਆਂ ਗੱਲਾਂ ਸੱਚਮੁੱਚ ਵਾਪਰ ਜਾਣ, ਅਸੀਂ ਤੇਰਾ ਆਦਰ ਕਰ ਸੱਕੀਏ!”
And Manoah said unto the angel of the Lord, What is thy name, that when thy sayings come to pass we may do thee honour?
18 ਯਹੋਵਾਹ ਦੇ ਦੂਤ ਨੇ ਆਖਿਆ, “ਤੁਸੀਂ ਮੇਰਾ ਨਾਮ ਕਿਉਂ ਪੁੱਛਦੇ ਹੋਂ? ਇਹ ਗੁਪਤ ਹੈ ਅਤੇ ਇਹ ਸਮਝ ਤੋਂ ਪਾਰ ਹੈ।”
And the angel of the Lord said unto him, Why askest thou thus after my name, seeing it is secret?
19 ਤਾਂ ਮਾਨੋਆਹ ਨੇ ਇੱਕ ਚੱਟਾਨ ਉੱਤੇ ਬੱਕਰੀ ਦੀ ਬਲੀ ਦਿੱਤੀ। ਉਸ ਨੇ ਯਹੋਵਾਹ ਨੂੰ ਬੱਕਰੀ ਅਤੇ ਅਨਾਜ ਦੀ ਭੇਟ ਚੜ੍ਹਾਈ ਫ਼ੇਰ ਯਹੋਵਾਹ ਨੇ ਕੁਝ ਅਦਭੁਤ ਕੀਤਾ, ਜਦੋਂ ਮਾਨੋਆਹ ਅਤੇ ਉਸਦੀ ਪਤਨੀ ਵੇਖ ਰਹੇ ਸਨ।
So Manoah took a kid with a meat offering, and offered it upon a rock unto the Lord: and the angel did wondrously; and Manoah and his wife looked on.
20 ਮਾਨੋਆਹ ਅਤੇ ਉਸਦੀ ਪਤਨੀ ਜੋ ਵਾਪਰ ਰਿਹਾ ਸੀ ਉਸ ਵੱਲ ਦੇਖ ਰਹੇ ਸਨ। ਜਿਉਂ ਹੀ ਜਗਵੇਦੀ ਤੋਂ ਲਾਟਾਂ ਉੱਠੀਆਂ, ਯਹੋਵਾਹ ਦਾ ਦੂਤ ਲਾਟਾਂ ਵਿੱਚੋਂ ਹੋਕੇ ਆਕਾਸ਼ ਨੂੰ ਉਤਾਹਾਂ ਚੱਲਿਆ ਗਿਆ! ਜਦੋਂ ਮਾਨੋਆਹ ਅਤੇ ਉਸਦੀ ਪਤਨੀ ਨੇ ਇਹ ਦੇਖਿਆ, ਉਹ ਜ਼ਮੀਨ ਉੱਤੇ ਝੁਕ ਗਏ।
For it came to pass, when the flame went up toward heaven from off the altar, that the angel of the Lord ascended in the flame of the altar. And Manoah and his wife looked on it, and fell on their faces to the ground.
21 ਆਖਰਕਾਰ ਮਾਨੋਆਹ ਨੂੰ ਸਮਝ ਆ ਗਈ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਹੀ ਸੀ। ਯਹੋਵਾਹ ਦਾ ਦੂਤ ਫ਼ੇਰ ਕਦੇ ਮਾਨੋਆਹ ਦੇ ਸਾਹਮਣੇ ਪ੍ਰਗਟ ਨਹੀਂ ਹੋਇਆ।
But the angel of the Lord did no more appear to Manoah and to his wife. Then Manoah knew that he was an angel of the Lord.
22 ਮਾਨੋਆਹ ਨੇ ਆਪਣੀ ਪਤਨੀ ਨੂੰ ਆਖਿਆ, “ਅਸੀਂ ਪਰਮੇਸ਼ੁਰ ਦਾ ਦੀਦਾਰ ਕੀਤਾ ਹੈ! ਅਸੀਂ ਕਿਸੇ ਕਾਰਣ ਅਵੱਸ਼ ਮਰ ਜਾਵਾਂਗੇ!”
And Manoah said unto his wife, We shall surely die, because we have seen God.
23 ਪਰ ਉਸਦੀ ਪਤਨੀ ਨੇ ਉਸ ਨੂੰ ਆਖਿਆ, “ਯਹੋਵਾਹ ਸਾਨੂੰ ਮਾਰਨਾ ਨਹੀਂ ਚਾਹੁੰਦਾ। ਜੇ ਯਹੋਵਾਹ ਸਾਨੂੰ ਮਾਰਨਾ ਚਾਹੁੰਦਾ ਤਾਂ ਉਸ ਨੇ ਸਾਡੀ ਹੋਮ ਦੀ ਭੇਟ ਅਤੇ ਅਨਾਜ ਦੀ ਭੇਟ ਪ੍ਰਵਾਨ ਨਹੀਂ ਕਰਨੀ ਸੀ। ਉਸ ਨੇ ਸਾਨੂੰ ਇਹ ਸਾਰੀਆਂ ਚੀਜ਼ਾਂ ਨਹੀਂ ਦਰਸਾਉਣੀਆਂ ਸਨ। ਅਤੇ ਉਸ ਨੇ ਸਾਨੂੰ ਇਹ ਗੱਲਾਂ ਨਹੀਂ ਦੱਸਣੀਆਂ ਸਨ।”
But his wife said unto him, If the Lord were pleased to kill us, he would not have received a burnt offering and a meat offering at our hands, neither would he have shewed us all these things, nor would as at this time have told us such things as these.
24 ਇਸ ਲਈ ਔਰਤ ਦੇ ਇੱਕ ਲੜਕਾ ਪੈਦਾ ਹੋਇਆ। ਉਸ ਨੇ ਉਸਦਾ ਨਾਮ ਸਮਸੂਨ ਰੱਖਿਆ। ਸਮਸੂਨ ਵੱਡਾ ਹੋਇਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
And the woman bare a son, and called his name Samson: and the child grew, and the Lord blessed him.
25 ਯਹੋਵਾਹ ਦੇ ਆਤਮੇ ਨੇ ਸਮਸੂਨ ਅੰਦਰ ਉਦੋਂ ਹੀ ਕਾਰਜ ਕਰਨਾ ਆਰੰਭ ਕਰ ਦਿੱਤਾ ਜਦੋਂ ਉਹ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਵਿੱਚਕਾਰ ਮਹਨੇਹ ਦਾਨ ਵਿੱਚ ਸੀ।
And the Spirit of the Lord began to move him at times in the camp of Dan between Zorah and Eshtaol.