Leviticus 1 - BBE (Punjabi)
1 And the voice of the Lord came to Moses out of the Tent of meeting, saying,ਸਵੈਇੱਛਤ ਬਲੀਆਂ ਅਤੇ ਭੇਟਾਂ ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਬੁਲਾਇਆ ਅਤੇ ਮੰਡਲੀ ਵਾਲੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,
2 Give these orders to the children of Israel: When anyone of you makes an offering to the Lord, you are to take it from the cattle, from the herd or from the flock.“ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਯਹੋਵਾਹ ਲਈ ਕੋਈ ਭੇਟ ਲੈ ਕੇ ਆਵੋਂ, ਇਹ ਭੇਟ ਤੁਹਾਡੇ ਪਾਲਤੂ ਪਸ਼ੂਆਂ ਵਿੱਚੋਂ ਇੱਕ ਹੋਣੀ ਚਾਹੀਦੀ ਹੈ-ਇਹ ਗਾਂ ਵੀ ਹੋ ਸੱਕਦੀ ਹੈ, ਭੇਡ ਵੀ ਤੇ ਬੱਕਰੀ ਵੀ।
3 If the offering is a burned offering of the herd, let him give a male without a mark: he is to give it at the door of the Tent of meeting so that he may be pleasing to the Lord.“ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।
4 And he is to put his hand on the head of the burned offering and it will be taken for him, to take away his sin.ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।
5 And the ox is to be put to death before the Lord: then Aaron's sons, the priests, are to take the blood and put some of it on and round the altar which is at the door of the Tent of meeting.“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
6 And the burned offering is to be skinned and cut up into its parts.ਜਾਜਕ ਨੂੰ ਜਾਨਵਰ ਦੀ ਖੱਲ ਲਾਹ ਲੈਣੀ ਚਾਹੀਦੀ ਹੈ ਅਤੇ ਜਾਨਵਰ ਨੂੰ ਟੁਕੜਿਆਂ ਵਿੱਚ ਕੱਟ ਦੇਣਾ ਚਾਹੀਦਾ ਹੈ।
7 And Aaron's sons, the priests, are to put fire on the altar and put the wood in order on the fire:ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਤੇ ਅੱਗ ਬਾਲਣ ਅਤੇ ਫ਼ੇਰ ਅੱਗ ਉੱਤੇ ਲੱਕੜਾਂ ਚਿਣਨ।
8 And Aaron's sons, the priests, are to put the parts, the head and the fat, in order on the wood which is on the fire on the altar:ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ।
9 But its inside parts and its legs are to be washed with water, and it will all be burned on the altar by the priest for a burned offering, an offering made by fire, for a sweet smell to the Lord.ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰਲੇ ਹਿਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸ ਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
10 And if his offering is of the flock, a burned offering of sheep or goats, let him give a male without a mark.“ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।
11 And he is to put it to death on the north side of the altar before the Lord: and Aaron's sons, the priests, are to put some of the blood on and round the altar.ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।
12 And the offering is to be cut into its parts, with its head and its fat; and the priest is to put them in order on the wood which is on the fire on the altar:ਫ਼ੇਰ ਜਾਜਕਾਂ ਨੂੰ ਜਾਨਵਰ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਟੁਕੜਿਆਂ (ਸਿਰੀ ਅਤੇ ਚਰਬੀ) ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਉੱਤੇ ਰੱਖ ਦੇਵੇ।
13 But the inside parts and the legs are to be washed with water; and the priest will make an offering of all of it, burning it on the altar: it is a burned offering, an offering made by fire, for a sweet smell to the Lord.ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸ ਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
14 And if his offering to the Lord is a burned offering of birds, then he is to make his offering of doves or of young pigeons.“ਜਦੋਂ ਕੋਈ ਵਿਅਕਤੀ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਪੰਛੀ ਨੂੰ ਚੜ੍ਹਾਉਂਦਾ ਹੈ, ਤਾਂ ਉਹ ਪੰਛੀ ਇੱਕ ਘੁੱਗੀ ਜਾਂ ਛੋਟਾ ਕਬੂਤਰ ਹੋਣਾ ਚਾਹੀਦਾ ਹੈ।
15 And the priest is to take it to the altar, and after its head has been twisted off, it is to be burned on the altar, and its blood drained out on the side of the altar:ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸ ਨੂੰ ਪੰਛੀ ਦਾ ਸਿਰ ਉਖਾੜ ਦੇਣਾ ਚਾਹੀਦਾ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।
16 And he is to take away its stomach, with its feathers, and put it down by the east side of the altar, where the burned waste is put:ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ।
17 And let it be broken open at the wings, but not cut in two; and let it be burned on the altar by the priest on the wood which is on the fire; it is a burned offering; an offering made by fire for a sweet smell to the Lord.ਫ਼ੇਰ ਉਸ ਪੰਛੀ ਨੂੰ ਇਸ ਦੇ ਪਰਾਂ ਤੋਂ ਫ਼ੜਕੇ ਪਾੜ ਦੇਣ ਚਾਹੀਦਾ ਹੈ, ਪਰ ਉਸ ਨੂੰ ਪੰਛੀ ਨੂੰ ਦੋ ਹਿਸਿਆਂ ਵਿੱਚ ਨਹੀਂ ਵੰਡਣਾ ਚਾਹੀਦਾ। ਉਸ ਨੂੰ ਪੰਛੀ ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਤੇ ਸਾੜ ਦੇਣਾ ਚਾਹੀਦਾ। ਇਹ ਹੋਮ ਦੀ ਭੇਟ ਹੈ। ਅੱਗ ਦੁਆਰਾ ਚੜ੍ਹਾਇਆ ਗਿਆ ਚੜ੍ਹਾਵਾ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।
Punjabi Bible