Leviticus 25:36 ਉਸ ਨੂੰ ਦਿੱਤੇ ਹੋਏ ਪੈਸੇ ਤੇ ਕੋਈ ਸੂਦ ਨਾ ਵਸੂਲੋ। ਪਰ ਇਸਦੀ ਬਜਾਇ ਆਪਣੇ ਪਰਮੇਸ਼ੁਰ ਤੋਂ ਡਰੋ ਤਾਂ ਜੋ ਤੁਹਾਡਾ ਸਹ-ਦੇਸ਼ਵਾਸੀ ਤੁਹਾਡੇ ਨਾਲ ਰਹਿ ਸੱਕੇ।
Leviticus 25:36 in Other Translations
King James Version (KJV) Take thou no usury of him, or increase: but fear thy God; that thy brother may live with thee.
American Standard Version (ASV) Take thou no interest of him or increase, but fear thy God; that thy brother may live with thee.
Bible in Basic English (BBE) Take no interest from him, in money or in goods, but have the fear of your God before you, and let your brother make a living among you.
Darby English Bible (DBY) Thou shalt take no usury nor increase of him; and thou shalt fear thy God; that thy brother may live beside thee.
Webster's Bible (WBT) Take thou no interest of him, or increase; but fear thy God; that thy brother may live with thee.
World English Bible (WEB) Take no interest from him or profit, but fear your God; that your brother may live among you.
Young's Literal Translation (YLT) thou takest no usury from him, or increase; and thou hast been afraid of thy God; and thy brother hath lived with thee;
Read Full Chapter :
Leviticus 25
Cross Reference
Exodus 22:25
“ਜੇ ਮੇਰੇ ਬੰਦਿਆਂ ਵਿੱਚੋਂ ਕੋਈ ਗਰੀਬ ਹੈ, ਅਤੇ ਤੁਸੀਂ ਉਸ ਨੂੰ ਪੈਸਾ ਉਧਾਰ ਦਿੰਦੇ ਹੋ ਤਾਂ ਤੁਹਾਨੂੰ ਉਸ ਪੈਸੇ ਦਾ ਬਿਆਜ ਨਹੀਂ ਲੈਣਾ ਚਾਹੀਦਾ। ਅਤੇ ਤੁਹਾਨੂੰ ਚਾਹੀਦਾ ਹੈ ਕਿ ਉਸ ਨੂੰ ਛੇਤੀ ਪੈਸਾ ਵਾਪਸ ਕਰਨ ਲਈ ਮਜਬੂਰ ਨਾ ਕਰੋ।
Deuteronomy 23:19
“ਜਦੋਂ ਤੁਸੀਂ ਕਿਸੇ ਦੂਸਰੇ ਇਸਰਾਏਲੀ ਨੂੰ ਕੋਈ ਚੀਜ਼ ਉਧਾਰ ਦੇਵੋ ਤਾਂ ਤੁਹਾਨੂੰ ਉਸ ਉੱਤੇ ਸੂਦ ਨਹੀਂ ਲੈਣਾ ਚਾਹੀਦਾ। ਪੈਸੇ ਉੱਤੇ ਭੋਜਨ ਉੱਤੇ ਜਾਂ ਕਿਸੇ ਵੀ ਅਜਿਹੀ ਚੀਜ਼ ਉੱਤੇ ਸੂਦ ਨਹੀਂ ਲੈਣਾ ਜਿਸ ਉੱਤੇ ਸੂਦ ਲਿਆ ਜਾ ਸੱਕਦਾ ਹੋਵੇ,
Leviticus 25:17
ਤੁਹਾਨੂੰ ਇੱਕ ਦੂਸਰੇ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
Ezekiel 18:8
ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ।
Ezekiel 18:13
ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।
Ezekiel 18:17
ਉਹ ਗਰੀਬ ਲੋਕਾਂ ਦੀ ਸਹਾਇਤਾ ਕਰਦਾ ਹੈ। ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ, ਉਹ ਚੰਗਾ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਉਸ ਕਰਜ਼ੇ ਉੱਤੇ ਸੂਦ ਨਹੀਂ ਲੈਂਦਾ! ਉਹ ਚੰਗਾ ਪੁੱਤਰ ਮੇਰੇ ਕਨੂੰਨ ਨੂੰ ਕਬੂਲਦਾ ਹੈ ਅਤੇ ਮੇਰੇ ਕਨੂੰਨਾ ਦਾ ਪਾਲਣ ਕਰਦਾ ਹੈ। ਉਹ ਚੰਗਾ ਪੁੱਤਰ ਆਪਣੇ ਪਿਤਾ ਦੇ ਪਾਪਾਂ ਲਈ ਮਾਰਿਆ ਨਹੀਂ ਜਾਵੇਗਾ! ਉਹ ਚੰਗਾ ਪੁੱਤਰ ਜੀਵੇਗਾ।
Nehemiah 5:15
ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।
Psalm 15:5
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।
Proverbs 28:8
ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।
Ezekiel 22:12
ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Nehemiah 5:7
ਪਹਿਲਾਂ ਮੈਂ ਆਪਣੇ-ਆਪ ਤੇ ਕਾਬੂ ਪਾਇਆ ਅਤੇ ਫਿਰ ਮੈਂ ਸੱਜਣਾ ਅਤੇ ਹਾਕਮਾਂ ਦੇ ਖਿਲਾਫ਼ ਦੋਸ਼ ਲਗਾਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਆਪਣੇ ਹੀ ਲੋਕਾਂ ਨੂੰ ਕਰਜ਼ਾ ਦੇ ਕੇ ਉਨ੍ਹਾਂ ਨੂੰ ਵਿਆਜ ਦੇਣ ਲਈ ਮਜਬੂਰ ਕਰ ਰਹੇ ਹੋ।” ਫਿਰ ਮੈਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਖਿਲਾਫ਼ ਇੱਕ ਸਭਾ ਲਈ ਇਕੱਠਿਆਂ ਕੀਤਾ।