Leviticus 9 - WEB (Punjabi)
1 It happened on the eighth day, that Moses called Aaron and his sons, and the elders of Israel;ਯਹੋਵਾਹ ਜਾਜਕਾਂ ਨੂੰ ਪ੍ਰਵਾਨ ਕਰਦਾ ਹੈ ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ।
2 and he said to Aaron, "Take a calf from the herd for a sin offering, and a ram for a burnt offering, without blemish, and offer them before Yahweh.ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਬਲਦ ਅਤੇ ਇੱਕ ਭੇਡੂ ਲਵੋ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਬਲਦ ਪਾਪ ਦੀ ਭੇਟ ਹੋਵੇਗਾ ਅਤੇ ਭੇਡੂ ਹੋਮ ਦੀ ਭੇਟ ਹੋਵੇਗਾ। ਇਹ ਜਾਨਵਰ ਯਹੋਵਾਹ ਨੂੰ ਭੇਟ ਕਰੋ।
3 You shall speak to the children of Israel, saying, 'Take a male goat for a sin offering; and a calf and a lamb, both a year old, without blemish, for a burnt offering;ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।
4 and an ox and a ram for peace offerings, to sacrifice before Yahweh; and a meal offering mixed with oil: for today Yahweh appears to you.'"ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”
5 They brought what Moses commanded before the Tent of Meeting: and all the congregation drew near and stood before Yahweh.ਇਸ ਲਈ ਸਾਰੇ ਲੋਕ ਮੰਡਲੀ ਵਾਲੇ ਤੰਬੂ ਕੋਲ ਆ ਗਏ। ਉਨ੍ਹਾਂ ਸਾਰਿਆਂ ਨੇ ਉਹ ਚੀਜ਼ਾਂ ਲਿਆਂਦੀਆਂ ਜਿਨ੍ਹਾਂ ਦਾ ਮੂਸਾ ਨੇ ਆਦੇਸ਼ ਦਿੱਤਾ ਸੀ। ਸਾਰੇ ਲੋਕ ਯਹੋਵਾਹ ਦੇ ਸਾਹਮਣੇ ਖੜ੍ਹੇ ਹੋ ਗਏ।
6 Moses said, "This is the thing which Yahweh commanded that you should do: and the glory of Yahweh shall appear to you."ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”
7 Moses said to Aaron, "Draw near to the altar, and offer your sin offering, and your burnt offering, and make atonement for yourself, and for the people; and offer the offering of the people, and make atonement for them; as Yahweh commanded."ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”
8 So Aaron drew near to the altar, and killed the calf of the sin offering, which was for himself.ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।
9 The sons of Aaron presented the blood to him; and he dipped his finger in the blood, and put it on the horns of the altar, and poured out the blood at the base of the altar:ਫ਼ੇਰ ਹਾਰੂਨ ਦੇ ਪੁੱਤਰ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।
10 but the fat, and the kidneys, and the cover from the liver of the sin offering, he burned upon the altar; as Yahweh commanded Moses.ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
11 The flesh and the skin he burned with fire outside the camp.ਫ਼ੇਰ ਹਾਰੂਨ ਨੇ ਮਾਸ ਅਤੇ ਚਮੜੀ ਨੂੰ ਡੇਰੇ ਤੋਂ ਬਾਹਰ ਅੱਗ ਉੱਤੇ ਸਾੜ ਦਿੱਤਾ।
12 He killed the burnt offering; and Aaron's sons delivered the blood to him, and he sprinkled it on the altar round about.ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।
13 They delivered the burnt offering to him, piece by piece, and the head: and he burned them upon the altar.ਹਾਰੂਨ ਦੇ ਪੁੱਤਰਾਂ ਨੇ ਹੋਮ ਦੀ ਭੇਟ ਦੀ ਸਿਰੀ ਅਤੇ ਟੁਕੜੇ ਹਾਰੂਨ ਨੂੰ ਦੇ ਦਿੱਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜ ਦਿੱਤਾ।
14 He washed the innards and the legs, and burned them on the burnt offering on the altar.ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।
15 He presented the people's offering, and took the goat of the sin offering which was for the people, and killed it, and offered it for sin, like the first.ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।
16 He presented the burnt offering, and offered it according to the ordinance.ਉਸ ਨੇ ਹੋਮ ਦੀ ਭੇਟ ਲਿਆਂਦੀ ਅਤੇ ਇਸ ਨੂੰ ਉਸੇ ਤਰ੍ਹਾਂ ਭੇਟ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।
17 He presented the meal offering, and filled his hand from there, and burned it upon the altar, besides the burnt offering of the morning.ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।
18 He also killed the ox and the ram, the sacrifice of peace offerings, which was for the people: and Aaron's sons delivered to him the blood, which he sprinkled on the altar round about,ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।
19 and the fat of the ox and of the ram, the fat tail, and that which covers the innards, and the kidneys, and the cover of the liver:ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ।
20 and they put the fat upon the breasts, and he burned the fat on the altar:ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।
21 and the breasts and the right thigh Aaron waved for a wave offering before Yahweh, as Moses commanded.ਉਸ ਨੇ ਸੀਨਿਆਂ ਅਤੇ ਸੱਜੇ ਪੱਟਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਮੂਸਾ ਦੇ ਆਦੇਸ਼ ਅਨੁਸਾਰ ਹਿਲਾਇਆ।
22 Aaron lifted up his hands toward the people, and blessed them; and he came down from offering the sin offering, and the burnt offering, and the peace offerings.ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ।
23 Moses and Aaron went into the Tent of Meeting, and came out, and blessed the people: and the glory of Yahweh appeared to all the people.ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।
24 There came forth fire from before Yahweh, and consumed the burnt offering and the fat upon the altar: and when all the people saw it, they shouted, and fell on their faces.ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।
Punjabi Bible