Luke 1:50
ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
Luke 1:50 in Other Translations
King James Version (KJV)
And his mercy is on them that fear him from generation to generation.
American Standard Version (ASV)
And his mercy is unto generations and generations On them that fear him.
Bible in Basic English (BBE)
His mercy is for all generations in whom is the fear of him.
Darby English Bible (DBY)
and his mercy [is] to generations and generations to them that fear him.
World English Bible (WEB)
His mercy is for generations of generations on those who fear him.
Young's Literal Translation (YLT)
And His kindness `is' to generations of generations, To those fearing Him,
| And | καὶ | kai | kay |
| his | τὸ | to | toh |
| ἔλεος | eleos | A-lay-ose | |
| mercy | αὐτοῦ | autou | af-TOO |
| is | εἰς | eis | ees |
| fear that them on | γενεὰς | geneas | gay-nay-AS |
| him | γενεῶν | geneōn | gay-nay-ONE |
| from | τοῖς | tois | toos |
| generation | φοβουμένοις | phoboumenois | foh-voo-MAY-noos |
| to generation. | αὐτόν | auton | af-TONE |
Cross Reference
Psalm 103:17
ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
Exodus 20:6
ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਉੱਪਰ ਹਜ਼ਾਰਾਂ ਪੀੜੀਆਂ ਤੱਕ ਮਿਹਰਬਾਨ ਹੋਵਾਂਗਾ।
Revelation 19:5
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”
Malachi 3:16
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।
Psalm 147:11
ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।
Psalm 145:19
ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
Psalm 118:4
ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ ਆਖੋ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”
Psalm 115:13
ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।
Psalm 103:11
ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
Psalm 85:9
ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ। ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
Psalm 31:19
ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ। ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।
Exodus 34:6
ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।