Luke 10:18
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਸ਼ੈਤਾਨ ਨੂੰ ਅਕਾਸ਼ ਤੋਂ ਬਿਜਲੀ ਵਾਂਗ ਡਿੱਗਦਿਆਂ ਵੇਖਿਆ।
And | εἶπεν | eipen | EE-pane |
he said | δὲ | de | thay |
unto them, | αὐτοῖς | autois | af-TOOS |
I beheld | Ἐθεώρουν | etheōroun | ay-thay-OH-roon |
τὸν | ton | tone | |
Satan | Σατανᾶν | satanan | sa-ta-NAHN |
as | ὡς | hōs | ose |
lightning | ἀστραπὴν | astrapēn | ah-stra-PANE |
fall | ἐκ | ek | ake |
from | τοῦ | tou | too |
οὐρανοῦ | ouranou | oo-ra-NOO | |
heaven. | πεσόντα | pesonta | pay-SONE-ta |
Cross Reference
Isaiah 14:12
ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
Revelation 9:1
ਪੰਜਵਾਂ ਬਿਗਲ ਪਹਿਲਾ ਆਤੰਕ ਸ਼ੁਰੂ ਕਰਦਾ ਹੈ ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁੱਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।
Matthew 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
John 12:31
ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ।
John 16:11
ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
Revelation 12:7
ਫ਼ੇਰ ਸਵਰਗ ਵਿੱਚ ਜੰਗ ਛਿੜ ਗਈ। ਮੀਕਾਏਲ ਅਤੇ ਉਸ ਦੇ ਦੂਤ ਅਜਗਰ ਦੇ ਵਿਰੁੱਧ ਲੜੇ। ਅਜਗਰ ਅਤੇ ਉਸ ਦੇ ਦੂਤਾਂ ਨੇ ਜਵਾਬੀ ਹਮਲਾ ਕੀਤਾ।
Revelation 20:2
ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
Hebrews 2:14
ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
1 John 3:8
ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਆ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ।