Luke 13:13
ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
Luke 13:13 in Other Translations
King James Version (KJV)
And he laid his hands on her: and immediately she was made straight, and glorified God.
American Standard Version (ASV)
And he laid his hands upon her: and immediately she was made straight, and glorified God.
Bible in Basic English (BBE)
And he put his hands on her, and she was made straight, and gave praise to God.
Darby English Bible (DBY)
And he laid his hands upon her; and immediately she was made straight, and glorified God.
World English Bible (WEB)
He laid his hands on her, and immediately she stood up straight, and glorified God.
Young's Literal Translation (YLT)
and he laid on her `his' hands, and presently she was set upright, and was glorifying God.
| And | καὶ | kai | kay |
| he laid | ἐπέθηκεν | epethēken | ape-A-thay-kane |
| his | αὐτῇ | autē | af-TAY |
| hands | τὰς | tas | tahs |
| on her: | χεῖρας· | cheiras | HEE-rahs |
| and | καὶ | kai | kay |
| immediately | παραχρῆμα | parachrēma | pa-ra-HRAY-ma |
| she was made straight, | ἀνωρθώθη | anōrthōthē | ah-nore-THOH-thay |
| and | καὶ | kai | kay |
| glorified | ἐδόξαζεν | edoxazen | ay-THOH-ksa-zane |
| τὸν | ton | tone | |
| God. | θεόν | theon | thay-ONE |
Cross Reference
Luke 18:43
ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
Mark 5:23
ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
Psalm 103:1
ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
Acts 9:17
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
Luke 17:14
ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
Luke 4:40
ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।
Mark 16:18
ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
Mark 8:25
ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ।
Mark 6:5
ਯਿਸੂ ਉੱਥੇ ਕੋਈ ਕਰਿਸ਼ਮਾ ਨਾ ਕਰ ਸੱਕਿਆ ਉਸ ਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ।
Psalm 116:16
ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।
Psalm 107:20
ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।