Luke 13:21
ਇਹ ਉਸ ਖਮੀਰ ਵਾਂਗ ਹੈ ਜਿਸ ਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”
It is | ὁμοία | homoia | oh-MOO-ah |
like | ἐστὶν | estin | ay-STEEN |
leaven, | ζύμῃ | zymē | ZYOO-may |
which | ἣν | hēn | ane |
woman a | λαβοῦσα | labousa | la-VOO-sa |
took | γυνὴ | gynē | gyoo-NAY |
and hid | ἐνέκρυψεν | enekrypsen | ane-A-kryoo-psane |
in | εἰς | eis | ees |
three | ἀλεύρου | aleurou | ah-LAVE-roo |
measures | σάτα | sata | SA-ta |
of meal, | τρία | tria | TREE-ah |
till | ἕως | heōs | AY-ose |
οὗ | hou | oo | |
the whole | ἐζυμώθη | ezymōthē | ay-zyoo-MOH-thay |
was leavened. | ὅλον | holon | OH-lone |
Cross Reference
Matthew 13:33
ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸ ਨੂੰ ਔਰਤ ਨੇ ਲੈ ਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
1 Corinthians 5:6
ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”
James 1:21
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
1 Thessalonians 5:23
ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ।
Philippians 1:9
ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
Philippians 1:6
ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।
John 15:2
ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ।
John 4:14
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
Hosea 6:3
ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”
Proverbs 4:18
ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।
Psalm 92:13
ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।
Job 17:9
ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।