Luke 17:16
ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
And | καὶ | kai | kay |
fell down | ἔπεσεν | epesen | A-pay-sane |
on | ἐπὶ | epi | ay-PEE |
his face | πρόσωπον | prosōpon | PROSE-oh-pone |
at | παρὰ | para | pa-RA |
his | τοὺς | tous | toos |
πόδας | podas | POH-thahs | |
feet, | αὐτοῦ | autou | af-TOO |
giving him | εὐχαριστῶν | eucharistōn | afe-ha-ree-STONE |
thanks: | αὐτῷ· | autō | af-TOH |
and | καὶ | kai | kay |
he | αὐτὸς | autos | af-TOSE |
was | ἦν | ēn | ane |
a Samaritan. | Σαμαρείτης | samareitēs | sa-ma-REE-tase |
Cross Reference
Matthew 10:5
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Revelation 19:10
ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।”
Revelation 19:4
ਫ਼ਿਰ ਚੌਵੀ ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ: “ਆਮੀਨ, ਹਲਲੂਯਾਹ।”
Revelation 5:14
ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, “ਆਮੀਨ।” ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।
Revelation 4:10
ਫ਼ੇਰ ਚੌਵੀ ਬਜ਼ੁਰਗ ਉਸ ਅੱਗੇ ਝੁੱਕ ਗਏ ਜਿਹੜਾ ਤਖਤ ਤੇ ਬੈਠਦਾ ਸੀ ਅਤੇ ਉਸਦੀ ਉਪਾਸਨਾ ਕੀਤੀ ਜਿਹੜਾ ਸਦੀਵੀ ਜਿਉਂਦਾ ਉਨ੍ਹਾਂ ਨੇ ਆਪਣੇ ਤਾਜ ਹੇਠਾਂ ਤਖਤ ਦੇ ਸਾਹਮਣੇ ਰੱਖਕੇ ਆਖਿਆ,
Acts 8:5
ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।
Acts 1:8
ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
John 5:23
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।
John 4:39
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
John 4:21
ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
John 4:9
ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
Luke 10:32
ਇੱਕ ਲੇਵੀ ਵੀ ਉਸ ਰਾਹ ਤੋਂ ਲੰਘ ਰਿਹਾ ਸੀ ਅਤੇ ਉਹ ਵੀ ਉਸ ਆਦਮੀ ਨੂੰ ਵੇਖਕੇ ਇੱਕ ਪਾਸੇ ਹੋਕੇ ਲੰਘ ਗਿਆ, ਉਹ ਵੀ ਉਸਦੀ ਮਦਦ ਲਈ ਨਹੀਂ ਰੁਕਿਆ।
Luke 9:52
ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
Luke 5:8
ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ।
Mark 5:33
ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸ ਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ।
Matthew 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
Genesis 17:3
ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ,
Acts 10:25
ਜਦੋਂ ਪਤਰਸ ਨੇ ਘਰ ਅੰਦਰ ਪ੍ਰਵੇਸ਼ ਕੀਤਾ ਤਾਂ ਪਤਰਸ ਨੂੰ ਕੁਰਨੇਲਿਯੁਸ ਮਿਲਿਆ ਅਤੇ ਉਸ ਦੇ ਪੈਰਾਂ ਤੇ ਮੱਥਾ ਟੇਕਿਆ।
John 8:48
ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”