Luke 18:3
ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’
Luke 18:3 in Other Translations
King James Version (KJV)
And there was a widow in that city; and she came unto him, saying, Avenge me of mine adversary.
American Standard Version (ASV)
and there was a widow in that city; and she came oft unto him, saying, Avenge me of mine adversary.
Bible in Basic English (BBE)
And there was a widow in that town, and she kept on coming to him and saying, Give me my right against the man who has done me wrong.
Darby English Bible (DBY)
and there was a widow in that city, and she came to him, saying, Avenge me of mine adverse party.
World English Bible (WEB)
A widow was in that city, and she often came to him, saying, 'Defend me from my adversary!'
Young's Literal Translation (YLT)
and a widow was in that city, and she was coming unto him, saying, Do me justice on my opponent,
| And | χήρα | chēra | HAY-ra |
| there was | δὲ | de | thay |
| a widow | ἦν | ēn | ane |
| in | ἐν | en | ane |
| that | τῇ | tē | tay |
| πόλει | polei | POH-lee | |
| city; | ἐκείνῃ | ekeinē | ake-EE-nay |
| and | καὶ | kai | kay |
| came she | ἤρχετο | ērcheto | ARE-hay-toh |
| unto | πρὸς | pros | prose |
| him, | αὐτὸν | auton | af-TONE |
| saying, | λέγουσα | legousa | LAY-goo-sa |
| Avenge | Ἐκδίκησόν | ekdikēson | ake-THEE-kay-SONE |
| me | με | me | may |
| of | ἀπὸ | apo | ah-POH |
| mine | τοῦ | tou | too |
| ἀντιδίκου | antidikou | an-tee-THEE-koo | |
| adversary. | μου | mou | moo |
Cross Reference
Isaiah 1:17
ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”
Deuteronomy 27:19
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
2 Samuel 14:5
ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ।
Job 22:9
ਪਰ ਹੋ ਸੱਕਦਾ ਹੈ ਕਿ ਤੂੰ ਵਿਧਵਾਵਾਂ ਨੂੰ ਬਿਨਾ ਕੁਝ ਦਾਨ ਦਿੱਤੇ ਵਾਪਸ ਮੋੜ ਦਿੱਤਾ ਹੋਵੇ। ਅੱਯੂਬ ਹੋ ਸੱਕਦਾ ਹੈ ਤੂੰ ਯਤੀਮਾਂ ਨਾਲ ਧੋਖਾ ਕੀਤਾ ਹੋਵੇ।
Job 29:13
ਮਰਨ ਵਾਲਾ ਆਦਮੀ ਮੈਨੂੰ ਅਸੀਸ ਦਿੰਦਾ ਸੀ। ਮੈਂ ਉਨ੍ਹਾਂ ਵਿਧਵਾਵਾਂ ਦੀ ਸਹਾਇਤਾ ਕੀਤੀ ਜਿਹੜੀਆਂ ਲੋੜਵਂਦ ਸਨ।
Isaiah 1:21
ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।
Jeremiah 5:28
ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਆਂ ਨਹੀਂ ਕਰਦੇ।
Luke 18:7
ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
Romans 13:3
ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।