Cross Reference
Revelation 22:16
“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”
Isaiah 7:14
ਪਰ ਮੇਰਾ ਪ੍ਰਭੂ ਤੁਹਾਨੂੰ ਸੰਕੇਤ ਦਰਸਾਵੇਗਾ: ਨੌਜਵਾਨ ਔਰਤ ਵੱਲ ਦੇਖੋ। ਉਹ ਗਰਭਵਤੀ ਹੈ, ਤੇ ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇਮਾਨੂਏਲ ਰੱਖੇਗੀ।
Matthew 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Luke 1:31
ਅਤੇ ਵੇਖ! ਤੂੰ ਗਰਭਵਤੀ ਹੋਵੇਂਗੀ, ਅਤੇ ਇੱਕ ਪੁੱਤਰ ਜਣੇਂਗੀ ਅਤੇ ਉਸਦਾ ਨਾਉਂ ਯਿਸੂ ਰੱਖਣਾ।
Luke 2:11
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।
Romans 9:5
ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।
Galatians 4:4
ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।
1 Timothy 3:16
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।