Luke 21
34 ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
35 ਕਿਉਂਕਿ ਉਹ ਦਿਨ ਧਰਤੀ ਉੱਤੇ ਸਾਰੇ ਲੋਕਾਂ ਲਈ ਅਚਾਨਕ ਇੱਕ ਝਾਂਸੇ ਵਾਂਗ ਆਵੇਗਾ।
36 ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
37 ਹਰ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦਿੰਦਾ ਅਤੇ ਹਰ ਸ਼ਾਮ ਉਹ ਜੈਤੂਨ ਦੇ ਪਹਾੜ ਤੇ ਜਾਕੇ ਰਾਤ ਵਤੀਤ ਕਰਦਾ ਹੁੰਦਾ ਸੀ।