Luke 4:15
ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।
And | καὶ | kai | kay |
he | αὐτὸς | autos | af-TOSE |
taught | ἐδίδασκεν | edidasken | ay-THEE-tha-skane |
in | ἐν | en | ane |
their | ταῖς | tais | tase |
συναγωγαῖς | synagōgais | syoon-ah-goh-GASE | |
synagogues, | αὐτῶν | autōn | af-TONE |
being glorified | δοξαζόμενος | doxazomenos | thoh-ksa-ZOH-may-nose |
of | ὑπὸ | hypo | yoo-POH |
all. | πάντων | pantōn | PAHN-tone |
Cross Reference
Matthew 4:23
ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
Matthew 9:8
ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
Luke 13:10
ਯਿਸੂ ਦਾ ਸਬਤ ਦੇ ਦਿਨ ਇੱਕ ਬਿਮਾਰ ਔਰਤ ਨੂੰ ਠੀਕ ਕਰਨਾ ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।
Luke 4:16
ਯਿਸੂ ਦਾ ਆਪਣੇ ਨਗਰ ਵਿੱਚ ਜਾਣਾ ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।
Mark 1:45
ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸ ਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸੱਕਿਆ। ਤਾਂ ਉਸ ਨੇ ਇੱਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।
Mark 1:39
ਇਸ ਤਰ੍ਹਾਂ, ਯਿਸੂ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਦਾ ਹੋਇਆ ਪੂਰੀ ਗਲੀਲ ਵਿੱਚ ਹਰ ਜਗ੍ਹਾ ਗਿਆ ਅਤੇ ਉਸ ਨੇ ਲੋਕਾਂ ਵਿੱਚੋਂ ਭੂਤ ਕੱਢੇ।
Mark 1:27
ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬੜੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”
Matthew 13:54
ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?
Matthew 9:35
ਯਿਸੂ ਨੇ ਲੋਕਾਂ ਲਈ ਤਰਸ ਮਹਿਸੂਸ ਕੀਤਾ ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਉਸ ਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
Isaiah 55:5
ਇਹ ਕੌਮਾਂ ਉਨ੍ਹਾਂ ਥਾਵਾਂ ਦੀਆਂ ਹਨ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ ਪਰ ਤੁਸੀਂ ਉਨ੍ਹਾਂ ਕੌਮਾਂ ਨੂੰ ਸੱਦਾ ਦਿਓਗੇ। ਉਹ ਕੌਮਾਂ ਤੁਹਾਨੂੰ ਨਹੀਂ ਜਾਣਦੀਆਂ ਪਰ ਉਹ ਤੁਹਾਡੇ ਵੱਲ ਭੱਜਦੀਆਂ ਆਉਣਗੀਆਂ। ਅਜਿਹਾ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਰਜ਼ਾ ਹੈ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਤੁਹਾਨੂੰ ਆਦਰ ਅਤੇ ਪਰਤਾਪ ਦਿੱਤਾ ਹੈ।