Luke 8:43
ਉੱਥੇ ਇੱਕ ਔਰਤ ਆਈ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸ ਨੂੰ ਰਾਜੀ ਨਾ ਕਰ ਸੱਕਿਆ।
Luke 8:43 in Other Translations
King James Version (KJV)
And a woman having an issue of blood twelve years, which had spent all her living upon physicians, neither could be healed of any,
American Standard Version (ASV)
And a woman having an issue of blood twelve years, who had spent all her living upon physicians, and could not be healed of any,
Bible in Basic English (BBE)
And a woman, who had had a flow of blood for twelve years, and had given all her money to medical men, and not one of them was able to make her well,
Darby English Bible (DBY)
And a woman who had a flux of blood since twelve years, who, having spent all her living on physicians, could not be cured by any one,
World English Bible (WEB)
A woman who had a flow of blood for twelve years, who had spent all her living on physicians, and could not be healed by any,
Young's Literal Translation (YLT)
and a woman, having an issue of blood for twelve years, who, having spent on physicians all her living, was not able to be healed by any,
| And | καὶ | kai | kay |
| a woman | γυνὴ | gynē | gyoo-NAY |
| having | οὖσα | ousa | OO-sa |
| an | ἐν | en | ane |
| issue | ῥύσει | rhysei | RYOO-see |
| blood of | αἵματος | haimatos | AY-ma-tose |
| twelve | ἀπὸ | apo | ah-POH |
| ἐτῶν | etōn | ay-TONE | |
| years, | δώδεκα | dōdeka | THOH-thay-ka |
| which | ἥτις | hētis | AY-tees |
| spent had | εἰς | eis | ees |
| all | ἰατρούς | iatrous | ee-ah-TROOS |
| her | προσαναλώσασα | prosanalōsasa | prose-ah-na-LOH-sa-sa |
| living | ὅλον | holon | OH-lone |
| upon | τὸν | ton | tone |
| physicians, | βίον | bion | VEE-one |
| neither | οὐκ | ouk | ook |
| could | ἴσχυσεν | ischysen | EE-skyoo-sane |
| be healed | ὑπ' | hyp | yoop |
| of | οὐδενὸς | oudenos | oo-thay-NOSE |
| any, | θεραπευθῆναι | therapeuthēnai | thay-ra-payf-THAY-nay |
Cross Reference
Matthew 9:20
ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸ ਨੇ ਪਿੱਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ।
Acts 3:2
ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸੱਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਹੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
Mark 5:25
ਉੱਥੇ ਇੱਕ ਔਰਤ ਸੀ, ਜਿਸ ਨੂੰ ਪਿੱਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ।
Acts 14:8
ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ।
John 9:21
ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅੱਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸੱਕਦਾ ਹੈ।”
John 9:1
ਯਿਸੂ ਨੇ ਜਨਮ ਤੋਂ ਅੰਨ੍ਹੇ ਨੂੰ ਰਾਜ਼ੀ ਕੀਤਾ ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
Luke 13:16
ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
Luke 13:11
ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ।
Luke 8:27
ਜਦੋਂ ਯਿਸੂ ਬੇੜੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ। ਬੜੇ ਲੰਬੇ ਸਮੇਂ ਤੋਂ ਉਸ ਨੇ ਕੋਈ ਕੱਪੜੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
Mark 9:21
ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।
Mark 9:18
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸ ਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸ ਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕੱਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
Isaiah 55:1
ਪਰਮੇਸ਼ੁਰ ਉਹ ਭੋਜਨ ਦਿੰਦਾ ਹੈ ਜੋ ਸੱਚਮੁੱਚ ਸੰਤੁਸ਼ਟ ਕਰਦਾ ਹੈ “ਤੁਸੀਂ ਸਾਰੇ, ਪਿਆਸੇ ਲੋਕੋ, ਆਓ ਪਾਣੀ ਪੀਵੋ! ਫ਼ਿਕਰ ਨਾ ਕਰੋ ਜੇ ਪੈਸਾ ਨਹੀਂ ਹੈ ਤੁਹਾਡੇ ਕੋਲ। ਆਓ, ਖਾਵੋ ਪੀਵੋ ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ! ਤੁਹਾਨੂੰ ਪੈਸੇ ਦੀ ਲੋੜ ਨਹੀਂ, ਰੱਜ ਕੇ ਖਾਵੋ ਪੀਵੋ। ਭੋਜਨ ਤੇ ਮੈਅ ਦਾ ਕੋਈ ਮੁੱਲ ਨਹੀਂ!
Isaiah 2:22
ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।
Psalm 108:12
ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!
Job 13:4
ਪਰ ਤੁਸੀਂ ਤਿੰਨੇ ਜਾਣੇ ਆਪਣੀ ਅਗਿਆਨਤਾ ਨੂੰ ਝੂਠ ਨਾਲ ਢੱਕਣਾ ਚਾਹੁੰਦੇ ਹੋ। ਤੁਸੀਂ ਉਨ੍ਹਾਂ ਨਿਕੰਮੇ ਹਕੀਮਾਂ ਵਰਗੇ ਹੋ ਜਿਹੜੇ ਕਿਸੇ ਦਾ ਵੀ ਇਲਾਜ ਨਹੀਂ ਕਰ ਸੱਕਦੇ।
2 Chronicles 16:12
ਆਸਾ ਦੀ ਪਾਤਸ਼ਾਹੀ ਦੇ 39 ਵਰ੍ਹੇ ਵਿੱਚ ਉਸ ਨੂੰ ਉਸ ਦੇ ਪੈਰ ਤੇ ਇੱਕ ਬਿਮਾਰੀ ਲੱਗ ਗਈ ਜੋ ਕਿ ਬਹੁਤ ਭਿਆਨਕ ਸੀ। ਉਸ ਨੇ ਵੈਦਾਂ ਤੋਂ ਖੁਦ ਦਾ ਇਲਾਜ ਕਰਵਾਇਆ ਅਤੇ ਯਹੋਵਾਹ ਵੱਲ ਨਾ ਪਰਤਿਆ।
Leviticus 15:25
“ਜੇ ਕਿਸੇ ਔਰਤ ਨੂੰ ਬਹੁਤ ਦਿਨ ਲਈ ਖੂਨ ਪੈਂਦਾ ਹੈ, ਆਪਣੇ ਮਾਹਵਾਰੀ ਸਮੇਂ ਤੋਂ ਬਿਨਾ, ਜਾਂ ਜੇ ਉਸ ਨੂੰ ਮਾਹਵਾਰੀ ਦੇ ਸਮੇਂ ਤੋਂ ਵੱਧ ਖੂਨ ਪੈਂਦਾ ਹੈ, ਤਾਂ ਉਹ ਮਾਹਵਾਰੀ ਸਮੇਂ ਵਾਂਗ ਹੀ ਪਲੀਤ ਹੋਵੇਗੀ।