Bible

Mark 10 - ASV (Punjabi)

1 And he arose from thence and cometh into the borders of Judaea and beyond the Jordan: and multitudes come together unto him again; and, as he was wont, he taught them again.ਯਿਸੂ ਦਾ ਤਲਾਕ ਬਾਰੇ ਉਪਦੇਸ਼ ਫ਼ੇਰ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉੱਥੇ ਫ਼ਿਰ ਲੋਕ ਇੱਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

2 And there came unto him Pharisees, and asked him, Is it lawful for a man to put away `his' wife? trying him.ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”

3 And he answered and said unto them, What did Moses command you?ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”

4 And they said, Moses suffered to write a bill of divorcement, and to put her away.ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸੱਕਦਾ ਹੈ।”

5 But Jesus said unto them, For your hardness of heart he wrote you this commandment.ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।

6 But from the beginning of the creation, Male and female made he them.ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’

7 For this cause shall a man leave his father and mother, and shall cleave to his wife;‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।

8 and the two shall become one flesh: so that they are no more two, but one flesh.ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’

9 What therefore God hath joined together, let not man put asunder.ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”

10 And in the house the disciples asked him again of this matter.ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸ ਨੂੰ ਤਲਾਕ ਬਾਰੇ ਪੁੱਛਿਆ ਤਾਂ

11 And he saith unto them, Whosoever shall put away his wife, and marry another, committeth adultery against her:ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।

12 and if she herself shall put away her husband, and marry another, she committeth adultery.ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”

13 And they were bringing unto him little children, that he should touch them: and the disciples rebuked them.ਯਿਸੂ ਦਾ ਬੱਚਿਆਂ ਨੂੰ ਸਵੀਕਾਰਨਾ ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸ ਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।

14 But when Jesus saw it, he was moved with indignation, and said unto them, Suffer the little children to come unto me; forbid them not: for to such belongeth the kingdom of God.ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸ ਨੂੰ ਇਹ ਮਾੜਾ ਲੱਗਾ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।

15 Verily I say unto you, Whosoever shall not receive the kingdom of God as a little child, he shall in no wise enter therein.ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।”

16 And he took them in his arms, and blessed them, laying his hands upon them.ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।

17 And as he was going forth into the way, there ran one to him, and kneeled to him, and asked him, Good Teacher, what shall I do that I may inherit eternal life?ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”

18 And Jesus said unto him, Why callest thou me good? none is good save one, `even' God.ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।

19 Thou knowest the commandments, Do not kill, Do not commit adultery, Do not steal, Do not bear false witness, Do not defraud, Honor thy father and mother.ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”

20 And he said unto him, Teacher, all these things have I observed from my youth.ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”

21 And Jesus looking upon him loved him, and said unto him, One thing thou lackest: go, sell whatsoever thou hast, and give to the poor, and thou shalt have treasure in heaven: and come, follow me.ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”

22 But his countenance fell at the saying, and he went away sorrowful: for he was one that had great possessions.ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।

23 And Jesus looked round about, and saith unto his disciples, How hardly shall they that have riches enter into the kingdom of God!ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”

24 And the disciples were amazed at his words. But Jesus answereth again, and saith unto them, Children, how hard is it for them that trust in riches to enter into the kingdom of God!ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!

25 It is easier for a camel to go through a needle's eye, than for a rich man to enter into the kingdom of God.ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”

26 And they were astonished exceedingly, saying unto him, Then who can be saved?ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”

27 Jesus looking upon them saith, With men it is impossible, but not with God: for all things are possible with God.ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”

28 Peter began to say unto him, Lo, we have left all, and have followed thee.ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”

29 Jesus said, Verily I say unto you, There is no man that hath left house, or brethren, or sisters, or mother, or father, or children, or lands, for my sake, and for the gospel's sake,ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।

30 but he shall receive a hundredfold now in this time, houses, and brethren, and sisters, and mothers, and children, and lands, with persecutions; and in the world to come eternal life.ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।

31 But many `that are' first shall be last; and the last first.ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”

32 And they were on the way, going up to Jerusalem; and Jesus was going before them: and they were amazed; and they that followed were afraid. And he took again the twelve, and began to tell them the things that were to happen unto him,ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।

33 `saying', Behold, we go up to Jerusalem; and the Son of man shall be delivered unto the chief priests and the scribes; and they shall condemn him to death, and shall deliver him unto the Gentiles:ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।

34 and they shall mock him, and shall spit upon him, and shall scourge him, and shall kill him; and after three days he shall rise again.ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”

35 And there come near unto him James and John, the sons of Zebedee, saying unto him, Teacher, we would that thou shouldest do for us whatsoever we shall ask of thee.ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”

36 And he said unto them, What would ye that I should do for you?ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”

37 And they said unto him, Grant unto us that we may sit, one on thy right hand, and one on `thy' left hand, in thy glory.ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”

38 But Jesus said unto them, Ye know not what ye ask. Are ye able to drink the cup that I drink? or to be baptized with the baptism that I am baptized with?ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”

39 And they said unto him, We are able. And Jesus said unto them, The cup that I drink ye shall drink; and with the baptism that I am baptized withal shall ye be baptized:ਉਨ੍ਹਾਂ ਉਸ ਨੂੰ ਆਖਿਆ, “ਹਾਂ ਹੋ ਸੱਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।

40 but to sit on my right hand or on `my' left hand is not mine to give; but `it is for them' for whom it hath been prepared.ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”

41 And when the ten heard it, they began to be moved with indignation concerning James and John.ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ

42 And Jesus called them to him, and saith unto them, Ye know that they who are accounted to rule over the Gentiles lord it over them; and their great ones exercise authority over them.ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।

43 But it is not so among you: but whosoever would become great among you, shall be your minister;ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।

44 and whosoever would be first among you, shall be servant of all.ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।

45 For the Son of man also came not to be ministered unto, but to minister, and to give his life a ransom for many.ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”

46 And they come to Jericho: and as he went out from Jericho, with his disciples and a great multitude, the son of Timaeus, Bartimaeus, a blind beggar, was sitting by the way side.ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।

47 And when he heard that it was Jesus the Nazarene, he began to cry out, and say, Jesus, thou son of David, have mercy on me.ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”

48 And many rebuked him, that he should hold his peace: but he cried out the more a great deal, Thou son of David, have mercy on me.ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”

49 And Jesus stood still, and said, Call ye him. And they call the blind man, saying unto him, Be of good cheer: rise, he calleth thee.ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”

50 And he, casting away his garment, sprang up, and came to Jesus.ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।

51 And Jesus answered him, and said, What wilt thou that I should do unto thee? And the blind man said unto him, Rabboni, that I may receive my sight.ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”

52 And Jesus said unto him, Go thy way; thy faith hath made thee whole. And straightway he received his sight, and followed him in the way.ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।

Punjabi Bible