Mark 10 - WEB (Punjabi)
1 He arose from there and came into the borders of Judea and beyond the Jordan. Multitudes came together to him again. As he usually did, he was again teaching them.ਯਿਸੂ ਦਾ ਤਲਾਕ ਬਾਰੇ ਉਪਦੇਸ਼ ਫ਼ੇਰ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉੱਥੇ ਫ਼ਿਰ ਲੋਕ ਇੱਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
2 Pharisees came to him testing him, and asked him, "Is it lawful for a man to divorce his wife?"ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
3 He answered, "What did Moses command you?"ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”
4 They said, "Moses allowed a certificate of divorce to be written, and to divorce her."ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸੱਕਦਾ ਹੈ।”
5 But Jesus said to them, "For your hardness of heart, he wrote you this commandment.ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।
6 But from the beginning of the creation, 'God made them male and female.ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’
7 For this cause a man will leave his father and mother, and will join to his wife,‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।
8 and the two will become one flesh,' so that they are no longer two, but one flesh.ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’
9 What therefore God has joined together, let no man separate."ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”
10 In the house, his disciples asked him again about the same matter.ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸ ਨੂੰ ਤਲਾਕ ਬਾਰੇ ਪੁੱਛਿਆ ਤਾਂ
11 He said to them, "Whoever divorces his wife, and marries another, commits adultery against her.ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
12 If a woman herself divorces her husband, and marries another, she commits adultery."ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
13 They were bringing to him little children, that he should touch them, but the disciples rebuked those who were bringing them.ਯਿਸੂ ਦਾ ਬੱਚਿਆਂ ਨੂੰ ਸਵੀਕਾਰਨਾ ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸ ਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।
14 But when Jesus saw it, he was moved with indignation, and said to them, "Allow the little children to come to me! Don't forbid them, for the Kingdom of God belongs to such as these.ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸ ਨੂੰ ਇਹ ਮਾੜਾ ਲੱਗਾ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।
15 Most assuredly I tell you, whoever will not receive the Kingdom of God like a little child, he will in no way enter into it."ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ।”
16 He took them in his arms, and blessed them, laying his hands on them.ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।
17 As he was going out into the way, one ran to him, knelt before him, and asked him, "Good Teacher, what shall I do that I may inherit eternal life?"ਇੱਕ ਅਮੀਰ ਆਦਮੀ ਦਾ ਯਿਸੂ ਨੂੰ ਮੰਨਣ ਤੋਂ ਇਨਕਾਰ ਕਰਨਾ ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸ ਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
18 Jesus said to him, "Why do you call me good? No one is good except one-- God.ਉਸ ਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।
19 You know the commandments: 'Do not murder,' 'Do not commit adultery,' 'Do not steal,' 'Do not give false testimony,' 'Do not defraud,' 'Honor your father and mother.'"ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”
20 He said to him, "Teacher, I have observed all these things from my youth."ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
21 Jesus looking at him loved him, and said to him, "One thing you lack. Go, sell whatever you have, and give to the poor, and you will have treasure in heaven; and come, follow me, taking up the cross."ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”
22 But his face fell at that saying, and he went away sorrowful, for he was one who had great possessions.ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚੱਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
23 Jesus looked around, and said to his disciples, "How difficult it is for those who have riches to enter into the Kingdom of God!"ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
24 The disciples were amazed at his words. But Jesus answered again, "Children, how hard is it for those who trust in riches to enter into the Kingdom of God!ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸ ਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
25 It is easier for a camel to go through a{or, the} needle's eye than for a rich man to enter into the Kingdom of God."ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”
26 They were exceedingly astonished, saying to him, "Then who can be saved?"ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”
27 Jesus, looking at them, said, "With men it is impossible, but not with God, for all things are possible with God."ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
28 Peter began to tell him, "Behold, we have left all, and have followed you."ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”
29 Jesus said, "Most assuredly I tell you, there is no one who has left house, or brothers, or sisters, or father, or mother, or wife, or children, or land, for my sake, and for the Gospel's sake,ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।
30 but he will receive one hundred times more now in this time, houses, brothers, sisters, mothers, children, and land, with persecutions; and in the age to come eternal life.ਇਸ ਦੁਨੀਆਂ ਵਿੱਚ ਉਸ ਨੂੰ ਵੱਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸ ਨੂੰ ਸਦੀਪਕ ਜੀਵਨ ਵੀ ਮਿਲੇਗਾ।
31 But many who are first will be last; and the last first."ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿੱਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”
32 They were on the way, going up to Jerusalem; and Jesus was going in front of them, and they were amazed; and those who followed were afraid. He again took the twelve, and began to tell them the things that were going to happen to him.ਯਿਸੂ ਦਾ ਆਪਣੀ ਮੌਤ ਬਾਰੇ ਫ਼ੇਰ ਗੱਲ ਕਰਨਾ ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸ ਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸ ਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇੱਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸੱਕਦਾ ਹੈ।
33 "Behold, we are going up to Jerusalem. The Son of Man will be delivered to the chief priests and the scribes. They will condemn him to death, and will deliver him to the Gentiles.ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
34 They will mock him, spit on him, scourge him, and kill him. On the third day he will rise again."ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸ ਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿੱਛੋਂ ਫਿਰ ਜੀਅ ਉੱਠੇਗਾ।”
35 James and John, the sons of Zebedee, came near to him, saying, "Teacher, we want you to do for us whatever we will ask."ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
36 He said to them, "What do you want me to do for you?"ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”
37 They said to him, "Grant to us that we may sit, one at your right hand, and one at your left hand, in your glory."ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
38 But Jesus said to them, "You don't know what you are asking. Are you able to drink the cup that I drink, and to be baptized with the baptism that I am baptized with?"ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”
39 They said to him, "We are able." Jesus said to them, "You shall indeed drink the cup that I drink, and you shall be baptized with the baptism that I am baptized with;ਉਨ੍ਹਾਂ ਉਸ ਨੂੰ ਆਖਿਆ, “ਹਾਂ ਹੋ ਸੱਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
40 but to sit at my right hand and at my left hand is not mine to give, but for whom it has been prepared."ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
41 When the ten heard it, they began to be indignant towards James and John.ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ
42 Jesus summoned them, and said to them, "You know that they who are recognized as rulers over the Gentiles lord it over them, and their great ones exercise authority over them.ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
43 But it shall not be so among you, but whoever wants to become great among you shall be your servant.ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
44 Whoever of you wants to become first among you, shall be bondservant of all.ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸ ਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
45 For the Son of Man also came not to be served, but to serve, and to give his life as a ransom for many."ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
46 They came to Jericho. As he went out from Jericho, with his disciples and a great multitude, the son of Timaeus, Bartimaeus, a blind beggar, was sitting by the road.ਯਿਸੂ ਦਾ ਇੱਕ ਅੰਨ੍ਹੇ ਨੂੰ ਠੀਕ ਕਰਨਾ ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸ ਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
47 When he heard that it was Jesus the Nazarene, he began to cry out, and say, "Jesus, you son of David, have mercy on me!"ਉਸ ਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
48 Many rebuked him, that he should be quiet, but he cried out much more, "You son of David, have mercy on me!"ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
49 Jesus stood still, and said, "Call him." They called the blind man, saying to him, "Cheer up! Get up. He is calling you!"ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
50 He, casting away his cloak, sprang up, and came to Jesus.ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸ ਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।
51 Jesus asked him, "What do you want me to do for you?" The blind man said to him, "Rhabboni,{Rhabboni is a transliteration of the Hebrew word for "great teacher."} that I may see again."ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
52 Jesus said to him, "Go your way. Your faith has made you well." Immediately he received his sight, and followed Jesus in the way.ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
Punjabi Bible