Bible

Mark 16 - YLT (Punjabi)

1 And the sabbath having past, Mary the Magdalene, and Mary of James, and Salome, bought spices, that having come, they may anoint him,ਇਹ ਖਬਰ ਕਿ ਯਿਸੂ ਮੁੜ ਜੀਅ ਉੱਠਿਆ ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸ ਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।

2 and early in the morning of the first of the sabbaths, they come unto the sepulchre, at the rising of the sun,ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚੜ੍ਹ੍ਹਨ ਤੋਂ ਬਾਦ ਉਹ ਕਬਰ ਤੇ ਆਈਆਂ।

3 and they said among themselves, `Who shall roll away for us the stone out of the door of the sepulchre?'ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢੱਕਿਆ ਹੋਇਆ ਸੀ। ਸਾਡੇ ਲਈ ਇਸ ਨੂੰ ਇੱਕ ਪਾਸੇ ਕੌਣ ਰੇੜ੍ਹਗਾ?”

4 And having looked, they see that the stone hath been rolled away -- for it was very great,ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।

5 and having entered into the sepulchre, they saw a young man sitting on the right hand, arrayed in a long white robe, and they were amazed.ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।

6 And he saith to them, `Be not amazed, ye seek Jesus the Nazarene, the crucified: he did rise -- he is not here; lo, the place where they laid him!ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।

7 and go, say to his disciples, and Peter, that he doth go before you to Galilee; there ye shall see him, as he said to you.'ਹੁਣ ਜਾਵੋ ਅਤੇ ਉਸ ਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸ ਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸ ਨੇ ਖੁਦ ਤੁਹਾਨੂੰ ਦੱਸਿਆ ਸੀ।’”

8 And, having come forth quickly, they fled from the sepulchre, and trembling and amazement had seized them, and to no one said they anything, for they were afraid.ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇੱਥੇ ਹੀ ਖਤਮ ਕਰਦੀਆਂ ਹਨ।)

9 And he, having risen in the morning of the first of the sabbaths, did appear first to Mary the Magdalene, out of whom he had cast seven demons;ਕੁਝ ਚੇਲਿਆਂ ਨੇ ਯਿਸੂ ਨੂੰ ਵੇਖਿਆ ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸ ਨੇ ਸੱਤ ਭੂਤਾਂ ਨੂੰ ਕੱਢਿਆ ਸੀ।

10 she having gone, told those who had been with him, mourning and weeping;ਜਦੋਂ ਉਸ ਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿੱਟ ਰਹੇ ਸਨ।

11 and they, having heard that he is alive, and was seen by her, did not believe.ਪਰ ਜਦੋਂ ਉਸ ਨੇ ਇਹ ਦੱਸਿਆ ਕਿ ਉਹ ਜੀ ਉੱਠਿਆ ਹੈ ਅਤੇ ਉਸ ਨੇ ਖੁਦ ਆਪਣੀ ਅੱਖੀਂ ਉਸ ਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।

12 And after these things, to two of them, as they are going into a field, walking, he was manifested in another form,ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।

13 and they having gone, told to the rest; not even them did they believe.ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।

14 Afterwards, as they are reclining (at meat), he was manifested to the eleven, and did reproach their unbelief and stiffness of heart, because they believed not those having seen him being raised;ਯਿਸੂ ਦੀ ਰਸੂਲਾਂ ਨਾਲ ਗੱਲ-ਬਾਤ ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸ ਨੂੰ ਜੀ ਉੱਠਣੇ ਤੋਂ ਬਾਦ ਵੇਖਿਆ ਸੀ।

15 and he said to them, `Having gone to all the world, proclaim the good news to all the creation;ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।

16 he who hath believed, and hath been baptized, shall be saved; and he who hath not believed, shall be condemned.ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸ ਨੂੰ ਦੰਡ ਦਿੱਤਾ ਜਾਵੇਗਾ।

17 `And signs shall accompany those believing these things; in my name demons they shall cast out; with new tongues they shall speak;ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕੱਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।

18 serpents they shall take up; and if any deadly thing they may drink, it shall not hurt them; on the ailing they shall lay hands, and they shall be well.'ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”

19 The Lord, then, indeed, after speaking to them, was received up to the heaven, and sat on the right hand of God;ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।

20 and they, having gone forth, did preach everywhere, the Lord working with `them', and confirming the word, through the signs following. Amen.ਤਾਂ ਉਸ ਦੇ ਚੇਲੇ ਚੱਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।

Punjabi Bible