Matthew 12 - BBE (Punjabi)
1 At that time Jesus went through the fields on the Sabbath day; and his disciples, being in need of food, were taking the heads of grain.ਕੁਝ ਯਹੂਦੀਆਂ ਵੱਲੋਂ ਯਿਸੂ ਦੀ ਨਿੰਦਿਆ ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।
2 But the Pharisees, when they saw it, said to him, See, your disciples do that which it is not right to do on the Sabbath.ਫ਼ਰੀਸੀਆਂ ਨੇ ਇਹ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ! ਤੇਰੇ ਚੇਲੇ ਉਹ ਕਰ ਰਹੇ ਹਨ ਜੋ ਸਬਤ ਦੇ ਦਿਨ ਦੀ ਸ਼ਰ੍ਹਾ ਦੇ ਵਿਰੁੱਧ ਹੈ।”
3 But he said to them, Have you no knowledge of what David did when he had need of food, and those who were with him?ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
4 How he went into the house of God and took for food the holy bread which it was not right for him or for those who were with him to take, but only for the priests?ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
5 Or is it not said in the law, how the Sabbath is broken by the priests in the Temple and they do no wrong?ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?
6 But I say to you that a greater thing than the Temple is here.ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਇੱਥੇ ਅਜਿਹਾ ਵੀ ਹੈ, ਜੋ ਮੰਦਰ ਨਾਲੋਂ ਵੀ ਮਹਾਨ ਹੈ।
7 But if these words had been in your minds, My desire is for mercy and not for offerings, you would not have been judging those who have done no wrong.ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
8 For the Son of man is lord of the Sabbath.“ਕਿਉਂ ਜੋ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
9 And he went from there into their Synagogue:ਯਿਸੂ ਦਾ ਟੁੰਡੇ ਦੇ ਹੱਥ ਨੂੰ ਠੀਕ ਕਰਨਾ ਯਿਸੂ ਉਸ ਜਗ੍ਹਾ ਤੋਂ ਤੁਰਕੇ ਉੱਥੋਂ ਦੇ ਪ੍ਰਾਰਥਨਾ ਸਥਾਨ ਤੇ ਗਿਆ।
10 And there was a man with a dead hand. And they put a question to him, saying, Is it right to make a man well on the Sabbath day? so that they might have something against him.ਉੱਥੇ ਇੱਕ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ। ਉੱਥੇ ਕੁਝ ਯਹੂਦੀਆਂ ਨੇ ਯਿਸੂ ਦੇ ਜੁੰਮੇ ਇੱਕ ਦੋਸ਼ ਲਾਉਣ ਲਈ ਇਹ ਕਹਿਕੇ ਉਸ ਨੂੰ ਪੁੱਛਿਆ ਕਿ, “ਕੀ ਸਬਤ ਦੇ ਦਿਨ ਕਿਸੇ ਨੂੰ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ?”
11 And he said to them, Which of you, having a sheep, if it gets into a hole on the Sabbath day, will not put out a helping hand and get it back?ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?
12 Of how much more value is a man than a sheep! For this reason it is right to do good on the Sabbath day.ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”
13 Then said he to the man, Put out your hand. And he put it out, and it was made as well as the other.ਤਦ ਯਿਸੂ ਨੇ ਉਸ ਟੁੰਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।
14 But the Pharisees went out and made designs against him, how they might put him to death.ਪਰ ਫ਼ਰੀਸੀ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਮਾਰਨ ਦੀਆਂ ਵਿਉਂਤਾਂ ਬਣਾਈਆਂ।
15 And Jesus, having knowledge of this, went away from there, and a great number went after him; and he made them all well,ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
16 Ordering them not to give people word of him:ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ।
17 So that what was said by Isaiah the prophet might come true,ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।
18 See my servant, the man of my selection, my loved one in whom my soul is well pleased: I will put my Spirit on him, and he will make my decision clear to the Gentiles.“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
19 His coming will not be with fighting or loud cries; and his voice will not be lifted up in the streets.ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।
20 The crushed stem will not be broken by him; and the feebly burning light will he not put out, till he has made righteousness overcome all.ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ। ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
21 And in his name will the Gentiles put their hope.ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”
22 Then they took to him one with an evil spirit, who was blind and had no power of talking: and he made him well so that he had the power of talking and seeing.ਯਿਸੂ ਨੂੰ ਪਰਮੇਸ਼ੁਰ ਵੱਲੋਂ ਸ਼ਕਤੀ ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।
23 And all the people were surprised and said, Is not this the Son of David?ਸਾਰੇ ਲੋਕ ਹੈਰਾਨ ਸਨ ਅਤੇ ਆਖਿਆ, “ਕੀ ਇਹ ਆਦਮੀ ਦਾਊਦ ਦਾ ਪੁੱਤਰ ਤਾਂ ਨਹੀਂ ਜਿਸ ਨੂੰ ਪਰਮੇਸ਼ੁਰ ਨੇ ਸਾਡੇ ਲੋਕਾਂ ਵਿੱਚ ਭੇਜਣ ਦਾ ਵਾਅਦਾ ਕੀਤਾ ਸੀ।”
24 But the Pharisees, hearing of it, said, This man only sends evil spirits out of men by Beelzebub, the ruler of evil spirits.ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕੱਢਦਾ ਹੈ।”
25 And having knowledge of their thoughts he said to them, Every kingdom having division in itself is made waste, and every town or house having division in itself will come to destruction.ਪਰ ਉਸ ਨੇ ਉਨ੍ਹਾਂ ਦੀ ਸੋਚ-ਵਿੱਚਾਰ ਜਾਣਕੇ ਉਨ੍ਹਾਂ ਨੂੰ ਆਖਿਆ, “ਹਰ ਉਹ ਰਾਜ, ਜੋ ਆਪਣੇ-ਆਪ ਨਾਲ ਲੜਦਾ ਹੈ,ਨਸ਼ਟ ਹੋ ਜਾਵੇਗਾ, ਅਤੇ ਉਹ ਸ਼ਹਿਰ ਜਾਂ ਪਰਿਵਾਰ, ਜੋ ਆਪਣੇ ਆਪ ਨਾਲ ਲੜਦਾ ਹੈ, ਖੜ੍ਹਾ ਨਹੀਂ ਹੋ ਸੱਕਦਾ।
26 And if Satan sends out Satan, he makes war against himself; how then will he keep his kingdom?ਅਤੇ ਜੇ ਸ਼ੈਤਾਨ ਆਪਣੇ ਹੀ ਭੂਤਾਂ ਨੂੰ ਬਾਹਰ ਧੱਕਦਾ ਹੈ, ਤਾਂ ਸ਼ੈਤਾਨ ਆਪਣੇ ਹੀ ਖਿਲਾਫ਼ ਲੜ ਰਿਹਾ ਹੈ। ਇਸ ਤਰ੍ਹਾਂ ਉਸਦਾ ਰਾਜ ਨਹੀਂ ਚੱਲ ਸੱਕਦਾ?
27 And if I by Beelzebub send evil spirits out of men, by whom do your sons send them out? So let them be your judges.ਜੇਕਰ ਮੈਂ ਭੂਤਾਂ ਨੂੰ ਕੱਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕੱਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸ ਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।
28 But if I by the Spirit of God send out evil spirits, then is the kingdom of God come on you.ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਇਸਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ।
29 Or how may one go into a strong man's house and take his goods, if he does not first put cords round the strong man? and then he may take his goods.ਜੇਕਰ ਕੋਈ ਮਨੁੱਖ ਕਿਸੇ ਜ਼ੋਰਾਵਰ ਦੇ ਘਰ ਵਿੱਚ ਘੁਸ ਕੇ ਉਸਦਾ ਮਾਲ ਚੋਰੀ ਕਰਨਾ ਚਾਹੇ ਤਾਂ ਪਹਿਲਾਂ ਉਹ ਉਸ ਜੋਰਾਵਰ ਨੂੰ ਬੰਨ੍ਹੇਗਾ ਤਾਂ ਹੀ ਉਹ ਜੋਰਾਵਰ ਦੇ ਘਰੋਂ ਮਾਲ ਚੋਰੀ ਕਰ ਸੱਕਦਾ ਹੈ।
30 Whoever is not with me is against me; and he who does not take part with me in getting people together, is driving them away.ਉਹ ਜੋ ਕੋਈ ਮੇਰੇ ਨਾਲ ਨਹੀਂ ਹੈ, ਮੇਰੇ ਖਿਲਾਫ਼ ਹੈ। ਉਹ ਜੋ ਕੋਈ ਮੇਰੇ ਨਾਲ ਨਾਲ ਨਹੀਂ ਜੁੜਦਾ, ਖਿੰਡ ਜਾਂਦਾ ਹੈ।
31 So I say to you, Every sin and every evil word against God will have forgiveness; but for evil words against the Spirit there will be no forgiveness.“ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਪਾਪ ਅਤੇ ਹਰ ਕੁਫ਼ਰ ਲਈ ਮਾਫ਼ੀ ਹੈ ਜੋ ਲੋਕ ਕਰਦੇ ਅਤੇ ਕਹਿੰਦੇ ਹਨ। ਪਰ ਉਹ ਕੁਫ਼ਰ, ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਹੋਵੇ, ਮਾਫ਼ ਨਹੀਂ ਕੀਤਾ ਜਾਵੇਗਾ।
32 And whoever says a word against the Son of man, will have forgiveness; but whoever says a word against the Holy Spirit, will not have forgiveness in this life or in that which is to come.ਅਤੇ ਜੇ ਕੋਈ ਮਨੁੱਖ ਦੇ ਪੁੱਤਰ ਵਿਰੁੱਧ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੇ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਗੱਲ ਕਰੇ ਤਾਂ ਉਸ ਨੂੰ ਨਾ ਇਸ ਜੁੱਗ ਵਿੱਚ ਤੇ ਨਾਹੀ ਆਉਣ ਵਾਲੇ ਜੁੱਗ ਵਿੱਚ ਮਾਫ਼ ਕੀਤਾ ਜਾਵੇਗਾ।
33 Make the tree good, and its fruit good; or make the tree bad, and its fruit bad; for by its fruit you will get knowledge of the tree.ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।
34 You offspring of snakes, how are you, being evil, able to say good things? because out of the heart's store come the words of the mouth.ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
35 The good man out of his good store gives good things; and the evil man out of his evil store gives evil things.ਇੱਕ ਚੰਗੇ ਵਿਅਕਤੀ ਦੇ ਦਿਲ ਵਿੱਚ ਚੰਗੀਆਂ ਗੱਲਾਂ ਦੀ ਸਮਗ੍ਰੀ ਹੈ। ਇਸ ਲਈ ਉਹ ਆਪਣੇ ਦਿਲੋਂ ਚੰਗੀਆਂ ਗੱਲਾਂ ਬੋਲਦਾ ਹੈ। ਅਤੇ ਦੁਸ਼ਟ ਆਦਮੀ ਬੁਰੀਆਂ ਗੱਲਾਂ ਰੱਖਦਾ ਹੈ ਅਤੇ ਉਹ ਦਿਲੋਂ ਮੰਦਾ ਬੋਲਦਾ ਹੈ।
36 And I say to you that in the day when they are judged, men will have to give an account of every foolish word they have said.ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
37 For by your words will your righteousness be seen, and by your words you will be judged.ਤੁਹਾਡੇ ਸ਼ਬਦਾਂ ਤੋਂ, ਤੁਸੀਂ ਧਰਮੀ ਮੰਨੇ ਜਾਵੋਂਗੇ। ਤੁਹਾਡੇ ਸ਼ਬਦਾਂ ਤੋਂ ਤੁਹਾਡਾ ਦੋਸ਼ੀ ਹੋਣ ਦਾ ਨਿਰਨਾ ਕੀਤਾ ਜਾਵੇਗਾ।”
38 Then some of the scribes and Pharisees, hearing this, said to him, Master, we are looking for a sign from you.ਯਹੂਦੀਆਂ ਨੇ ਯਿਸੂ ਤੋਂ ਨਿਸ਼ਾਨ ਮੰਗਿਆ ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”
39 But he, answering, said to them, An evil and false generation is looking for a sign; and no sign will be given to it but the sign of the prophet Jonah:ਯਿਸੂ ਨੇ ਉੱਤਰ ਦਿੱਤਾ, “ਦੁਸ਼ਟ ਅਤੇ ਪਾਪੀ ਲੋਕ ਹੀ ਨਿਸ਼ਾਨ ਵਜੋਂ ਕਰਿਸ਼ਮਾ ਵੇਖਣਾ ਲੋਚਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸਬੂਤ ਵਜੋਂ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ, ਸਿਵਾ ਉਸ ਨਿਸ਼ਾਨ ਦੇ, ਜੋ ਨਬੀ ਯੂਨਾਹ ਨਾਲ ਵਾਪਰਿਆ।
40 For as Jonah was three days and three nights in the stomach of the great fish, so will the Son of man be three days and three nights in the heart of the earth.ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮੱਛੀ ਦੇ ਢਿਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।
41 The men of Nineveh will come up in the day of judging and give their decision against this generation: because they were turned from their sins at the preaching of Jonah; and now a greater than Jonah is here.ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।
42 The queen of the South will come up in the day of judging and give her decision against this generation: for she came from the ends of the earth to give ear to the wisdom of Solomon; and now a greater than Solomon is here.“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।
43 But the unclean spirit, when he is gone out of a man, goes through dry places looking for rest, and getting it not.ਅੱਜ ਦੇ ਲੋਕ ਦੁਸ਼ਟ ਹਨ “ਪਰ ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਗਿਆ ਹੋਵੇ, ਤਾਂ ਉਹ ਖੁਸ਼ਕ ਥਾਵਾਂ ਵਿੱਚ ਆਰਾਮ ਭਾਲਦਾ ਫ਼ਿਰਦਾ ਹੈ ਪਰ ਉਸ ਨੂੰ ਕੋਈ ਆਰਾਮ ਦੀ ਜਗ੍ਹਾ ਨਹੀਂ ਲੱਭਦੀ।
44 Then he says, I will go back into my house from which I came out; and when he comes, he sees that there is no one in it, but that it has been made fair and clean.ਤਦ ਇਹ ਆਖਦਾ ਹੈ, ‘ਮੈਂ ਆਪਣੇ ਘਰੋਂ, ਜਿੱਥੋਂ ਨਿਕਲਿਆ ਸੀ, ਉੱਥੇ ਹੀ ਮੁੜ ਜਾਵਾਂਗਾ।’ ਅਤੇ ਜਦੋਂ ਉਹ ਮੁੜ ਉਸ ਘਰ ਪਰਤਦਾ ਹੈ ਤਾਂ ਉਹ ਵੇਖਦਾ ਹੈ ਕਿ ਉਹ ਘਰ ਸੁੰਨਾ, ਝਾੜਿਆ ਅਤੇ ਸੰਵਰਿਆ ਹੋਇਆ ਹੈ।
45 Then he goes and takes with him seven other spirits worse than himself, and they go in and make it their living-place: and the last condition of that man is worse than the first. Even so will it be with this evil generation.ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵੱਧ ਭੈੜੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵੱਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵੱਧ ਬੁਰਾ ਹੁੰਦਾ ਹੈ। ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
46 While he was still talking to the people, his mother and his brothers came, desiring to have talk with him.ਯਿਸੂ ਦੇ ਚੇਲੇ ਹੀ ਉਸਦਾ ਪਰਿਵਾਰ ਜਦੋਂ ਯਿਸੂ ਲੋਕਾਂ ਨਾਲ ਗੱਲਾਂ ਕਰ ਰਿਹਾ ਸੀ, ਉਸਦੀ ਮਾਤਾ ਅਤੇ ਭਰਾ ਉਸ ਨਾਲ ਗੱਲ ਕਰਨ ਲਈ ਬਾਹਰ ਖੜੋਤੇ ਹੋਏ ਸਨ।
47 And one said to him, See, your mother and your brothers are outside, desiring to have talk with you.ਤਾਂ ਇੱਕ ਬੰਦੇ ਨੇ ਉਸ ਨੂੰ ਆਖਿਆ, “ਬਾਹਰ ਤੇਰੀ ਮਾਤਾ ਅਤੇ ਭਰਾ ਤੇਰੇ ਨਾਲ ਗੱਲ ਕਰਨੀ ਚਾਹੁੰਦੇ ਹਨ।”
48 But he in answer said to him who gave the news, Who is my mother and who are my brothers?ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕੌਣ ਹੈ ਮੇਰੀ ਮਾਤਾ ਅਤੇ ਕੌਣ ਹਨ ਮੇਰੇ ਭਰਾ?”
49 And he put out his hand to his disciples and said, See, my mother and my brothers!ਅਤੇ ਉਸ ਨੇ ਆਪਣੇ ਚੇਲੇ ਵਿਖਾਏ ਅਤੇ ਆਖਿਆ, “ਵੇਖੋ ਇਹੀ ਮੇਰੀ ਮਾਤਾ ਹੈ ਅਤੇ ਇਹੀ ਮੇਰੇ ਭਰਾ ਹਨ।
50 For whoever does the pleasure of my Father in heaven, he is my brother, and sister, and mother.ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
Punjabi Bible