Matthew 14
1 ਹੇਰੋਦੇਸ ਨੂੰ ਯਿਸੂ ਬਾਰੇ ਖਬਰ ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
2 ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
3 ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਮੌਤ ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ੜਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
4 ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸ ਦੇ ਮਹਿਮਾਨਾਂ ਵਾਸਤੇ ਨੱਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
8 ਉਸਦੀ ਮਾਂ ਨੇ ਉਸ ਨੂੰ ਦੱਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸ ਨੇ ਆਖਿਆ, “ਹੁਣੇ ਇੱਥੇ ਥਾਲ ਤੇ ਰੱਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
10 ਅਤੇ ਉਸ ਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵੱਢਵਾ ਸੁੱਟਿਆ।
11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।
12 ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
13 ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
14 ਜਦੋਂ ਉਹ ਬੇੜੀ ਤੋਂ ਉਤਰਿਆ, ਉੱਥੇ ਉਸ ਨੇ ਬਹੁਤ ਵੱਡੀ ਭੀੜ ਵੇਖੀ। ਉਸ ਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋੜ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।”
19 ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕੜਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
21 ਉੱਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
22 ਯਿਸੂ ਝੀਲ ਉੱਤੇ ਚੱਲਦਾ ਹੈ ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ।
23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।
24 ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
25 ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
26 ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
29 ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
31 ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
32 ਜਦੋਂ ਉਹ ਬੇੜੀ ਤੇ ਚੜ੍ਹ੍ਹ ਗਏ ਤਾਂ ਪੌਣ ਥੰਮ ਗਈ।
33 ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
34 ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
35 ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।
36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
1 At that time Herod the tetrarch heard of the fame of Jesus,
2 And said unto his servants, This is John the Baptist; he is risen from the dead; and therefore mighty works do shew forth themselves in him.
3 For Herod had laid hold on John, and bound him, and put him in prison for Herodias’ sake, his brother Philip’s wife.
4 For John said unto him, It is not lawful for thee to have her.
5 And when he would have put him to death, he feared the multitude, because they counted him as a prophet.
6 But when Herod’s birthday was kept, the daughter of Herodias danced before them, and pleased Herod.
7 Whereupon he promised with an oath to give her whatsoever she would ask.
8 And she, being before instructed of her mother, said, Give me here John Baptist’s head in a charger.
9 And the king was sorry: nevertheless for the oath’s sake, and them which sat with him at meat, he commanded it to be given her.
10 And he sent, and beheaded John in the prison.
11 And his head was brought in a charger, and given to the damsel: and she brought it to her mother.
12 And his disciples came, and took up the body, and buried it, and went and told Jesus.
13 When Jesus heard of it, he departed thence by ship into a desert place apart: and when the people had heard thereof, they followed him on foot out of the cities.
14 And Jesus went forth, and saw a great multitude, and was moved with compassion toward them, and he healed their sick.
15 And when it was evening, his disciples came to him, saying, This is a desert place, and the time is now past; send the multitude away, that they may go into the villages, and buy themselves victuals.
16 But Jesus said unto them, They need not depart; give ye them to eat.
17 And they say unto him, We have here but five loaves, and two fishes.
18 He said, Bring them hither to me.
19 And he commanded the multitude to sit down on the grass, and took the five loaves, and the two fishes, and looking up to heaven, he blessed, and brake, and gave the loaves to his disciples, and the disciples to the multitude.
20 And they did all eat, and were filled: and they took up of the fragments that remained twelve baskets full.
21 And they that had eaten were about five thousand men, beside women and children.
22 And straightway Jesus constrained his disciples to get into a ship, and to go before him unto the other side, while he sent the multitudes away.
23 And when he had sent the multitudes away, he went up into a mountain apart to pray: and when the evening was come, he was there alone.
24 But the ship was now in the midst of the sea, tossed with waves: for the wind was contrary.
25 And in the fourth watch of the night Jesus went unto them, walking on the sea.
26 And when the disciples saw him walking on the sea, they were troubled, saying, It is a spirit; and they cried out for fear.
27 But straightway Jesus spake unto them, saying, Be of good cheer; it is I; be not afraid.
28 And Peter answered him and said, Lord, if it be thou, bid me come unto thee on the water.
29 And he said, Come. And when Peter was come down out of the ship, he walked on the water, to go to Jesus.
30 But when he saw the wind boisterous, he was afraid; and beginning to sink, he cried, saying, Lord, save me.
31 And immediately Jesus stretched forth his hand, and caught him, and said unto him, O thou of little faith, wherefore didst thou doubt?
32 And when they were come into the ship, the wind ceased.
33 Then they that were in the ship came and worshipped him, saying, Of a truth thou art the Son of God.
34 And when they were gone over, they came into the land of Gennesaret.
35 And when the men of that place had knowledge of him, they sent out into all that country round about, and brought unto him all that were diseased;
36 And besought him that they might only touch the hem of his garment: and as many as touched were made perfectly whole.
Ezekiel 28 in Tamil and English
1 ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
The word of the Lord came again unto me, saying,
2 “ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
Son of man, say unto the prince of Tyrus, Thus saith the Lord God; Because thine heart is lifted up, and thou hast said, I am a God, I sit in the seat of God, in the midst of the seas; yet thou art a man, and not God, though thou set thine heart as the heart of God:
3 ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
Behold, thou art wiser than Daniel; there is no secret that they can hide from thee:
4 ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।
With thy wisdom and with thine understanding thou hast gotten thee riches, and hast gotten gold and silver into thy treasures:
5 ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।
By thy great wisdom and by thy traffick hast thou increased thy riches, and thine heart is lifted up because of thy riches:
6 “‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।
Therefore thus saith the Lord God; Because thou hast set thine heart as the heart of God;
7 ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।
Behold, therefore I will bring strangers upon thee, the terrible of the nations: and they shall draw their swords against the beauty of thy wisdom, and they shall defile thy brightness.
8 ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।
They shall bring thee down to the pit, and thou shalt die the deaths of them that are slain in the midst of the seas.
9 ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!
Wilt thou yet say before him that slayeth thee, I am God? but thou shalt be a man, and no God, in the hand of him that slayeth thee.
10 ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
Thou shalt die the deaths of the uncircumcised by the hand of strangers: for I have spoken it, saith the Lord God.
11 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Moreover the word of the Lord came unto me, saying,
12 “ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
Son of man, take up a lamentation upon the king of Tyrus, and say unto him, Thus saith the Lord God; Thou sealest up the sum, full of wisdom, and perfect in beauty.
13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।
Thou hast been in Eden the garden of God; every precious stone was thy covering, the sardius, topaz, and the diamond, the beryl, the onyx, and the jasper, the sapphire, the emerald, and the carbuncle, and gold: the workmanship of thy tabrets and of thy pipes was prepared in thee in the day that thou wast created.
14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
Thou art the anointed cherub that covereth; and I have set thee so: thou wast upon the holy mountain of God; thou hast walked up and down in the midst of the stones of fire.
15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।
Thou wast perfect in thy ways from the day that thou wast created, till iniquity was found in thee.
16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
By the multitude of thy merchandise they have filled the midst of thee with violence, and thou hast sinned: therefore I will cast thee as profane out of the mountain of God: and I will destroy thee, O covering cherub, from the midst of the stones of fire.
17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ। ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ। ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ। ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।
Thine heart was lifted up because of thy beauty, thou hast corrupted thy wisdom by reason of thy brightness: I will cast thee to the ground, I will lay thee before kings, that they may behold thee.
18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ। ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ। ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ। ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ। ਇਸਨੇ ਸਾੜ ਦਿੱਤਾ ਤੈਨੂੰ! ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ। ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।
Thou hast defiled thy sanctuaries by the multitude of thine iniquities, by the iniquity of thy traffick; therefore will I bring forth a fire from the midst of thee, it shall devour thee, and I will bring thee to ashes upon the earth in the sight of all them that behold thee.
19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ। ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ। ਖਤਮ ਹੋ ਗਿਆ ਹੈਂ ਤੂੰ!’”
All they that know thee among the people shall be astonished at thee: thou shalt be a terror, and never shalt thou be any more.
20 ਸੈਦਾ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Again the word of the Lord came unto me, saying,
21 “ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ।
Son of man, set thy face against Zidon, and prophesy against it,
22 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮੈਂ ਹਾਂ ਤੇਰੇ ਵਿਰੁੱਧ, ਸੈਦਾ! ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ! ਸਜ਼ਾ ਦੇਵਾਂਗਾ ਮੈਂ ਸੈਦਾ ਨੂੰ। ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ, ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।
And say, Thus saith the Lord God; Behold, I am against thee, O Zidon; and I will be glorified in the midst of thee: and they shall know that I am the Lord, when I shall have executed judgments in her, and shall be sanctified in her.
23 ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ। ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”
For I will send into her pestilence, and blood into her streets; and the wounded shall be judged in the midst of her by the sword upon her on every side; and they shall know that I am the Lord.
24 ਕੌਮਾਂ ਇਸਰਾਏਲ ਉੱਤੇ ਹੱਸਣੋ ਹਟ ਜਾਣਗੀਆਂ “‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”
And there shall be no more a pricking brier unto the house of Israel, nor any grieving thorn of all that are round about them, that despised them; and they shall know that I am the Lord God.
25 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ।
Thus saith the Lord God; When I shall have gathered the house of Israel from the people among whom they are scattered, and shall be sanctified in them in the sight of the heathen, then shall they dwell in their land that I have given to my servant Jacob.
26 ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
And they shall dwell safely therein, and shall build houses, and plant vineyards; yea, they shall dwell with confidence, when I have executed judgments upon all those that despise them round about them; and they shall know that I am the Lord their God.