Matthew 18

1 ਯਿਸੂ ਨੇ ਦੱਸਿਆ ਕਿ ਕੌਣ ਮਹਾਨ ਹੈ ਉਸੇ ਘੜੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”

2 ਤਦ ਉਸ ਨੇ ਇੱਕ ਛੋਟੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਚੇਲਿਆਂ ਦੇ ਸਾਹਮਣੇ ਖੜ੍ਹਾ ਕਰਕੇ ਆਖਿਆ,

3 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।

4 ਇਸ ਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।

5 “ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।

6 ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।

7 ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।

8 “ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।

9 ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸ ਨੂੰ ਕੱਢ ਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।

10 ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।

11

12 “ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?

13 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲੱਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹੜੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵੱਧ ਖੁਸ਼ ਹੋਵੇਗਾ।

14 ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬੱਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।

15 ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।

16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।

17 ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।

18 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਆਂ ਤੁਸੀ ਇੱਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਆਂ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿੱਤੀ ਹੋਈ ਮਾਫ਼ੀ ਹੋਵੇਗੀ।

19 ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।

20 ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”

21 ਖਿਮਾ ਬਾਰੇ ਉਪਦੇਸ਼ ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”

22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ।

23 “ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ।

24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।

25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ।

26 “ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ।’

27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ।

28 “ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।

29 “ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।’

30 “ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।

31 ਪਰ ਜਦੋਂ ਉਸ ਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।

32 “ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।

33 ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’

34 ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।

35 “ਇਸੇ ਤਰ੍ਹਾਂ ਮੇਰਾ ਸੁਰਗੀ ਪਿਤਾ ਤੁਹਾਡੇ ਨਾਲ ਕਰੇਗਾ ਜਿਵੇਂ ਰਾਜੇ ਨੇ ਨੋਕਰ ਨਾਲ ਕੀਤਾ ਜੇਕਰ ਤੁਸੀਂ ਆਪਣੇ ਭਾਈਆਂ ਅਤੇ ਭੈਣਾਂ ਨੂੰ ਆਪਣੇ ਦਿਲੋਂ ਮਾਫ਼ ਨਹੀਂ ਕਰੋਂਗੇ ਤਾਂ ਮੇਰਾ ਸੁਰਗੀ ਪਿਤਾ ਤੁਹਾਨੂੰ ਮਾਫ਼ ਨਹੀਂ ਕਰੇਗਾ।”

1 At the same time came the disciples unto Jesus, saying, Who is the greatest in the kingdom of heaven?

2 And Jesus called a little child unto him, and set him in the midst of them,

3 And said, Verily I say unto you, Except ye be converted, and become as little children, ye shall not enter into the kingdom of heaven.

4 Whosoever therefore shall humble himself as this little child, the same is greatest in the kingdom of heaven.

5 And whoso shall receive one such little child in my name receiveth me.

6 But whoso shall offend one of these little ones which believe in me, it were better for him that a millstone were hanged about his neck, and that he were drowned in the depth of the sea.

7 Woe unto the world because of offences! for it must needs be that offences come; but woe to that man by whom the offence cometh!

8 Wherefore if thy hand or thy foot offend thee, cut them off, and cast them from thee: it is better for thee to enter into life halt or maimed, rather than having two hands or two feet to be cast into everlasting fire.

9 And if thine eye offend thee, pluck it out, and cast it from thee: it is better for thee to enter into life with one eye, rather than having two eyes to be cast into hell fire.

10 Take heed that ye despise not one of these little ones; for I say unto you, That in heaven their angels do always behold the face of my Father which is in heaven.

11 For the Son of man is come to save that which was lost.

12 How think ye? if a man have an hundred sheep, and one of them be gone astray, doth he not leave the ninety and nine, and goeth into the mountains, and seeketh that which is gone astray?

13 And if so be that he find it, verily I say unto you, he rejoiceth more of that sheep, than of the ninety and nine which went not astray.

14 Even so it is not the will of your Father which is in heaven, that one of these little ones should perish.

15 Moreover if thy brother shall trespass against thee, go and tell him his fault between thee and him alone: if he shall hear thee, thou hast gained thy brother.

16 But if he will not hear thee, then take with thee one or two more, that in the mouth of two or three witnesses every word may be established.

17 And if he shall neglect to hear them, tell it unto the church: but if he neglect to hear the church, let him be unto thee as an heathen man and a publican.

18 Verily I say unto you, Whatsoever ye shall bind on earth shall be bound in heaven: and whatsoever ye shall loose on earth shall be loosed in heaven.

19 Again I say unto you, That if two of you shall agree on earth as touching any thing that they shall ask, it shall be done for them of my Father which is in heaven.

20 For where two or three are gathered together in my name, there am I in the midst of them.

21 Then came Peter to him, and said, Lord, how oft shall my brother sin against me, and I forgive him? till seven times?

22 Jesus saith unto him, I say not unto thee, Until seven times: but, Until seventy times seven.

23 Therefore is the kingdom of heaven likened unto a certain king, which would take account of his servants.

24 And when he had begun to reckon, one was brought unto him, which owed him ten thousand talents.

25 But forasmuch as he had not to pay, his lord commanded him to be sold, and his wife, and children, and all that he had, and payment to be made.

26 The servant therefore fell down, and worshipped him, saying, Lord, have patience with me, and I will pay thee all.

27 Then the lord of that servant was moved with compassion, and loosed him, and forgave him the debt.

28 But the same servant went out, and found one of his fellowservants, which owed him an hundred pence: and he laid hands on him, and took him by the throat, saying, Pay me that thou owest.

29 And his fellowservant fell down at his feet, and besought him, saying, Have patience with me, and I will pay thee all.

30 And he would not: but went and cast him into prison, till he should pay the debt.

31 So when his fellowservants saw what was done, they were very sorry, and came and told unto their lord all that was done.

32 Then his lord, after that he had called him, said unto him, O thou wicked servant, I forgave thee all that debt, because thou desiredst me:

33 Shouldest not thou also have had compassion on thy fellowservant, even as I had pity on thee?

34 And his lord was wroth, and delivered him to the tormentors, till he should pay all that was due unto him.

35 So likewise shall my heavenly Father do also unto you, if ye from your hearts forgive not every one his brother their trespasses.