Matthew 21 - WEB (Punjabi)
1 When they drew near to Jerusalem, and came to Bethsphage,{TR reads "Bethphage" instead of "Bethsphage"} to the Mount of Olives, then Jesus sent two disciples,ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।
2 saying to them, "Go into the village that is opposite you, and immediately you will find a donkey tied, and a colt with her. Untie them, and bring them to me.ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।
3 If anyone says anything to you, you shall say, 'The Lord needs them,' and immediately he will send them."ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸ ਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’”
4 All this was done, that it might be fulfilled which was spoken through the prophet, saying,ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:
5 "Tell the daughter of Zion, Behold, your King comes to you, Humble, and riding on a donkey, On a colt, the foal of a donkey."“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”
6 The disciples went, and did just as Jesus commanded them,ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।
7 and brought the donkey and the colt, and laid their clothes on them; and he sat on them.ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।
8 A very great multitude spread their clothes on the road. Others cut branches from the trees, and spread them on the road.ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ।
9 The multitudes who went before him, and who followed kept shouting, "Hosanna to the son of David! Blessed is he who comes in the name of the Lord! Hosanna in the highest!"ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
10 When he had come into Jerusalem, all the city was stirred up, saying, "Who is this?"ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
11 The multitudes said, "This is the prophet, Jesus, from Nazareth of Galilee."ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
12 Jesus entered into the temple of God, and drove out all of those who sold and bought in the temple, and overthrew the money-changers' tables and the seats of those who sold the doves.ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
13 He said to them, "It is written, 'My house shall be called a house of prayer,' but you have made it a den of robbers!"“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
14 The blind and the lame came to him in the temple, and he healed them.ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
15 But when the chief priests and the scribes saw the wonderful things that he did, and the children who were crying in the temple and saying, "Hosanna to the son of David!" they were indignant,ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
16 and said to him, "Do you hear what these are saying?" Jesus said to them, "Yes. Did you never read, 'Out of the mouth of babes and nursing babies you have perfected praise?'"ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”
17 He left them, and went out of the city to Bethany, and lodged there.ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।
18 Now in the morning, as he returned to the city, he was hungry.ਯਿਸੂ ਨੇ ਵਿਸ਼ਵਾਸ ਦੀ ਸ਼ਕਤੀ ਵਿਖਾਈ ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸ ਨੂੰ ਭੁੱਖ ਲੱਗੀ।
19 Seeing a fig tree by the road, he came to it, and found nothing on it but leaves. He said to it, "Let there be no fruit from you forever!" Immediately the fig tree withered away.ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
20 When the disciples saw it, they marveled, saying, "How did the fig tree immediately wither away?"ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
21 Jesus answered them, "Most assuredly I tell you, if you have faith, and don't doubt, you will not only do what is done to the fig tree, but even if you told this mountain, 'Be taken up and cast into the sea,' it would be done.ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
22 All things, whatever you ask in prayer, believing, you will receive."ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
23 When he had come into the temple, the chief priests and the elders of the people came to him as he was teaching, and said, "By what authority do you do these things? Who gave you this authority?"ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
24 Jesus answered them, "I also will ask you one question, which if you tell me, I likewise will tell you by what authority I do these things.ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।
25 The baptism of John, where was it from? From heaven or from men?" They reasoned with themselves, saying, "If we say, 'From heaven,' he will ask us, 'Why then did you not believe him?'ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ?
26 But if we say, 'From men,' we fear the multitude, for all hold John as a prophet."ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”
27 They answered Jesus, and said, "We don't know." He also said to them, "Neither will I tell you by what authority I do these things.ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
28 But what do you think? A man had two sons, and he came to the first, and said, 'Son, go work today in my vineyard.'ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
29 He answered, 'I will not,' but afterward he changed his mind, and went.“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।
30 He came to the second, and said the same thing. He answered, 'I go, sir,' but he didn't go.“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।
31 Which of the two did the will of his father?" They said to him, "The first." Jesus said to them, "Most assuredly I tell you that the tax collectors and the prostitutes are entering into the Kingdom of God before you.“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
32 For John came to you in the way of righteousness, and you didn't believe him, but the tax collectors and the prostitutes believed him. When you saw it, you didn't even repent afterward, that you might believe him.ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
33 "Hear another parable. There was a man who was a master of a household, who planted a vineyard, set a hedge about it, dug a winepress in it, built a tower, leased it out to farmers, and went into another country.ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।
34 When the season for the fruit drew near, he sent his servants to the farmers, to receive his fruit.ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
35 The farmers took his servants, beat one, killed another, and stoned another.“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ।
36 Again, he sent other servants more than the first: and they treated them the same way.ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
37 But afterward he sent to them his son, saying, 'They will respect my son.'ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
38 But the farmers, when they saw the son, said among themselves, 'This is the heir. Come, let's kill him, and seize his inheritance.'“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’
39 So they took him, and threw him out of the vineyard, and killed him.ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।
40 When therefore the lord of the vineyard comes, what will he do to those farmers?"“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”
41 They told him, "He will miserably destroy those miserable men, and will lease out the vineyard to other farmers, who will give him the fruit in its season."ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
42 Jesus said to them, "Did you never read in the Scriptures, 'The stone which the builders rejected, The same was made the head of the corner. This was from the Lord. It is marvelous in our eyes?'ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
43 "Therefore I tell you, the Kingdom of God will be taken away from you, and will be given to a nation bringing forth its fruits.“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
44 He who falls on this stone will be broken to pieces, but on whoever it will fall, it will scatter him as dust."ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”
45 When the chief priests and the Pharisees heard his parables, they perceived that he spoke about them.ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।
46 When they sought to seize him, they feared the multitudes, because they considered him to be a prophet.ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।
Punjabi Bible