Cross Reference
Romans 1:3
ਇਹ ਖੁਸ਼ਖਬਰੀ ਪਰਮੇਸ਼ੁਰ ਦੇ ਪੁੱਤਰ, ਸਾਡੇ ਪ੍ਰਭੂ ਯਿਸੂ ਮਸੀਹ ਬਾਰੇ ਹੈ। ਉਹ ਇੱਕ ਮਨੁੱਖ ਦੇ ਤੌਰ ਤੇ ਦਾਊਦ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਪਰ ਪਵਿੱਤਰਤਾ ਦੇ ਆਤਮਾ ਰਾਹੀਂ ਉਹ ਸ਼ਕਤੀ ਨਾਲ ਪਰਮੇਸ਼ੁਰ ਦਾ ਪੁੱਤਰ ਵਿਖਾਇਆ ਗਿਆ, ਜਦੋਂ ਉਹ ਮੁਰਦਿਆਂ ਤੋਂ ਜੀ ਉੱਠਿਆ ਸੀ। ਉਹ ਯਿਸੂ ਮਸੀਹ ਸਾਡਾ ਪਰਮੇਸ਼ੁਰ ਹੈ।
John 8:58
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”
Philippians 2:6
ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ। ਮਸੀਹ ਪਰਮੇਸ਼ੁਰ ਦੇ ਬਰਾਬਰ ਸੀ। ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
1 Timothy 3:16
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
Hebrews 2:14
ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸੱਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
Revelation 22:16
“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”
Romans 9:5
ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।