Matthew 27

1 ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।

2 ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ।

3 ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।

4 ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮੱਸਿਆ ਹੈ, ਤੂੰ ਜਾਣ।”

5 ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁੜਕੇ ਖੁਦ ਨੂੰ ਫ਼ਾਹਾ ਲਾ ਲਿਆ।

6 ਪ੍ਰਧਾਨ ਜਾਜਕਾਂ ਨੇ ਉੱਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।”

7 ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇੱਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ।

8 ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ।

9 ਤਾਂ ਜਿਹੜਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁੱਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ।

10 ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।”

11 ਰਾਜਪਾਲ ਪਿਲਾਤੁਸ ਦੇ ਯਿਸੂ ਨਾਲ ਪ੍ਰਸ਼ਨ ਯਿਸੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ, ਅਤੇ ਰਾਜਪਾਲ ਨੇ ਉਸ ਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।”

12 ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸ ਨੇ ਜਵਾਬ ਵਿੱਚ ਕੁਝ ਨਹੀਂ ਆਖਿਆ।

13 ਤਦ ਪਿਲਾਤੁਸ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?”

14 ਪਰ ਯਿਸੂ ਨੇ ਉਸ ਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬੜਾ ਹੈਰਾਨ ਹੋਇਆ।

15 ਪਿਲਾਤੁਸ ਦੀ ਯਿਸੂ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾਕਾਮਯਾਬ ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸ ਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ।

16 ਉਸ ਵਕਤ ਬਰੱਬਾ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ।

17 ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕੱਠੇ ਹੋਏ ਤਾਂ ਉਸ ਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?”

18 ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ।

19 ਜਦੋਂ ਉਹ ਨਿਆਂੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸ ਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।”

20 ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ।

21 ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।”

22 ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।”

23 ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”

24 ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”

25 ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”

26 ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸ ਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋੜਿਆਂ ਨਾਲ ਮਾਰਨ। ਅਤੇ ਉਸ ਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚੜ੍ਹਾਉਣ ਲਈ ਦੇ ਦਿੱਤਾ।

27 ਪਿਲਾਤੁਸ ਦੇ ਸਿਪਾਹੀਆਂ ਵੱਲੋਂ ਯਿਸੂ ਨੂੰ ਮਸਖਰੀਆਂ ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸ ਦੇ ਦੁਆਲੇ ਸਾਰੇ ਪਹਿਰੇਦਾਰ ਇਕੱਠੇ ਕੀਤੇ।

28 ਸਿਪਾਹੀਆਂ ਨੇ ਉਸ ਦੇ ਸਾਰੇ ਕੱਪੜੇ ਲਾਹ ਕੇ ਇੱਕ ਲਾਲ ਚੋਗਾ ਉਸ ਨੂੰ ਪੁਵਾਇਆ।

29 ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸ ਦੇ ਸਿਰ ਤੇ ਪਾ ਦਿੱਤਾ। ਇੱਕ ਸੋਟੀ ਉਸ ਦੇ ਸੱਜੇ ਹੱਥ ਵਿੱਚ ਫ਼ੜਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸ ਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸੱਕਾਰ!”

30 ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸ ਦੇ ਹੱਥ ਵਿੱਚ ਫ਼ੜਾਈ ਹੋਈ ਸੋਟੀ ਨੂੰ ਖੋਹਕੇ ਉਸ ਦੇ ਨਾਲ ਕਿੰਨੀ ਵਾਰੀ ਉਸ ਦੇ ਸਿਰ ਤੇ ਸੱਟ ਮਾਰੀ।

31 ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸ ਦੇ ਕੱਪੜੇ ਉਸ ਨੂੰ ਪੁਆਏ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਉਸ ਨੂੰ ਲੈ ਗਏ।

32 ਯਿਸੂ ਦਾ ਸਲੀਬ ਤੇ ਮਾਰਿਆ ਜਾਣਾ ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਨੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸ ਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ।

33 ਉਹ ਗਲਗਥਾ ਨਾਉਂ ਦੀ ਜਗ੍ਹਾ ਤੇ ਪਹੁੰਚੇ ਜਿਸਦਾ ਅਰਥ ਹੈ “ਖੋਪਰੀ ਦੀ ਥਾਂ।”

34 ਉੱਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸ ਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ।

35 ਤਾਂ ਉਨ੍ਹਾਂ ਨੇ ਉਸ ਨੂੰ ਸਲੀਬ ਤੇ ਚੜ੍ਹਾਇਆ ਅਤੇ ਉਸ ਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿੱਚਕਾਰ ਉਸ ਦੇ ਕੱਪੜੇ ਵੰਡ ਲਏ।

36 ਸਿਪਾਹੀ ਉੱਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ।

37 ਉਨ੍ਹਾਂ ਨੇ ਉਸ ਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”

38 ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।

39 ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,

40 “ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸੱਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।”

41 ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ

42 ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਲੋਕ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ।

43 ਉਸ ਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸ ਨੂੰ ਬਚਾਵੇ। ਉਸ ਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।’”

44 ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।

45 ਯਿਸੂ ਦੀ ਮੌਤ ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢੱਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ।

46 ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ਏਲੀ-ਏਲੀ ਲਮਾ ਸਬਕਤਾਨੀ?” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?”

47 ਕੁਝ ਲੋਕ ਜੋ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।”

48 ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸ ਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ।

49 ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸ ਨੂੰ ਬਚਾਉਣ ਆਉਂਦਾ ਹੈ?”

50 ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ।

51 ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।

52 ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ।

53 ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ।

54 ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”

55 ਬਹੁਤ ਸਾਰੀਆਂ ਔਰਤਾਂ ਵੀ ਉੱਥੇ ਸਨ। ਉਹ ਥੋੜੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ।

56 ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ।

57 ਯਿਸੂ ਨੂੰ ਦਫ਼ਨਾਉਣਾ ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸ ਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸ ਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।

58 ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸ ਨੂੰ ਨਵੇਂ ਮਹੀਨ ਕੱਪੜੇ ਵਿੱਚ ਲਪੇਟਿਆ।

59 ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹੜੀ ਉਸ ਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸ ਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢੱਕ ਦਿੱਤਾ ਅਤੇ ਚੱਲਿਆ ਗਿਆ।

60 ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉੱਥੇ ਹੀ ਕਬਰ ਦੇ ਸਾਹਮਣੇ ਬੈਠੀਆਂ ਰਹੀਆਂ।

61 ਯਿਸੂ ਦੀ ਕਬਰ ਦੀ ਰਾਖੀ ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕੱਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ,

62 “ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉੱਠਾਂਗਾ।’

63 ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸ ਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸੱਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉੱਠ ਪਿਆ ਹੈ। ਇਹ ਅਖੀਰਲਾ ਪੱਖੰਡ ਪਹਿਲੇ ਨਾਲੋਂ ਵੀ ਭੈੜਾ ਹੋਵੇਗਾ।”

64 ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।”

65 ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉੱਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ।

1 When the morning was come, all the chief priests and elders of the people took counsel against Jesus to put him to death:

2 And when they had bound him, they led him away, and delivered him to Pontius Pilate the governor.

3 Then Judas, which had betrayed him, when he saw that he was condemned, repented himself, and brought again the thirty pieces of silver to the chief priests and elders,

4 Saying, I have sinned in that I have betrayed the innocent blood. And they said, What is that to us? see thou to that.

5 And he cast down the pieces of silver in the temple, and departed, and went and hanged himself.

6 And the chief priests took the silver pieces, and said, It is not lawful for to put them into the treasury, because it is the price of blood.

7 And they took counsel, and bought with them the potter’s field, to bury strangers in.

8 Wherefore that field was called, The field of blood, unto this day.

9 Then was fulfilled that which was spoken by Jeremy the prophet, saying, And they took the thirty pieces of silver, the price of him that was valued, whom they of the children of Israel did value;

10 And gave them for the potter’s field, as the Lord appointed me.

11 And Jesus stood before the governor: and the governor asked him, saying, Art thou the King of the Jews? And Jesus said unto him, Thou sayest.

12 And when he was accused of the chief priests and elders, he answered nothing.

13 Then said Pilate unto him, Hearest thou not how many things they witness against thee?

14 And he answered him to never a word; insomuch that the governor marvelled greatly.

15 Now at that feast the governor was wont to release unto the people a prisoner, whom they would.

16 And they had then a notable prisoner, called Barabbas.

17 Therefore when they were gathered together, Pilate said unto them, Whom will ye that I release unto you? Barabbas, or Jesus which is called Christ?

18 For he knew that for envy they had delivered him.

19 When he was set down on the judgment seat, his wife sent unto him, saying, Have thou nothing to do with that just man: for I have suffered many things this day in a dream because of him.

20 But the chief priests and elders persuaded the multitude that they should ask Barabbas, and destroy Jesus.

21 The governor answered and said unto them, Whether of the twain will ye that I release unto you? They said, Barabbas.

22 Pilate saith unto them, What shall I do then with Jesus which is called Christ? They all say unto him, Let him be crucified.

23 And the governor said, Why, what evil hath he done? But they cried out the more, saying, Let him be crucified.

24 When Pilate saw that he could prevail nothing, but that rather a tumult was made, he took water, and washed his hands before the multitude, saying, I am innocent of the blood of this just person: see ye to it.

25 Then answered all the people, and said, His blood be on us, and on our children.

26 Then released he Barabbas unto them: and when he had scourged Jesus, he delivered him to be crucified.

27 Then the soldiers of the governor took Jesus into the common hall, and gathered unto him the whole band of soldiers.

28 And they stripped him, and put on him a scarlet robe.

29 And when they had platted a crown of thorns, they put it upon his head, and a reed in his right hand: and they bowed the knee before him, and mocked him, saying, Hail, King of the Jews!

30 And they spit upon him, and took the reed, and smote him on the head.

31 And after that they had mocked him, they took the robe off from him, and put his own raiment on him, and led him away to crucify him.

32 And as they came out, they found a man of Cyrene, Simon by name: him they compelled to bear his cross.

33 And when they were come unto a place called Golgotha, that is to say, a place of a skull,

34 They gave him vinegar to drink mingled with gall: and when he had tasted thereof, he would not drink.

35 And they crucified him, and parted his garments, casting lots: that it might be fulfilled which was spoken by the prophet, They parted my garments among them, and upon my vesture did they cast lots.

36 And sitting down they watched him there;

37 And set up over his head his accusation written, THIS IS JESUS THE KING OF THE JEWS.

38 Then were there two thieves crucified with him, one on the right hand, and another on the left.

39 And they that passed by reviled him, wagging their heads,

40 And saying, Thou that destroyest the temple, and buildest it in three days, save thyself. If thou be the Son of God, come down from the cross.

41 Likewise also the chief priests mocking him, with the scribes and elders, said,

42 He saved others; himself he cannot save. If he be the King of Israel, let him now come down from the cross, and we will believe him.

43 He trusted in God; let him deliver him now, if he will have him: for he said, I am the Son of God.

44 The thieves also, which were crucified with him, cast the same in his teeth.

45 Now from the sixth hour there was darkness over all the land unto the ninth hour.

46 And about the ninth hour Jesus cried with a loud voice, saying, Eli, Eli, lama sabachthani? that is to say, My God, my God, why hast thou forsaken me?

47 Some of them that stood there, when they heard that, said, This man calleth for Elias.

48 And straightway one of them ran, and took a spunge, and filled it with vinegar, and put it on a reed, and gave him to drink.

49 The rest said, Let be, let us see whether Elias will come to save him.

50 Jesus, when he had cried again with a loud voice, yielded up the ghost.

51 And, behold, the veil of the temple was rent in twain from the top to the bottom; and the earth did quake, and the rocks rent;

52 And the graves were opened; and many bodies of the saints which slept arose,

53 And came out of the graves after his resurrection, and went into the holy city, and appeared unto many.

54 Now when the centurion, and they that were with him, watching Jesus, saw the earthquake, and those things that were done, they feared greatly, saying, Truly this was the Son of God.

55 And many women were there beholding afar off, which followed Jesus from Galilee, ministering unto him:

56 Among which was Mary Magdalene, and Mary the mother of James and Joses, and the mother of Zebedee’s children.

57 When the even was come, there came a rich man of Arimathaea, named Joseph, who also himself was Jesus’ disciple:

58 He went to Pilate, and begged the body of Jesus. Then Pilate commanded the body to be delivered.

59 And when Joseph had taken the body, he wrapped it in a clean linen cloth,

60 And laid it in his own new tomb, which he had hewn out in the rock: and he rolled a great stone to the door of the sepulchre, and departed.

61 And there was Mary Magdalene, and the other Mary, sitting over against the sepulchre.

62 Now the next day, that followed the day of the preparation, the chief priests and Pharisees came together unto Pilate,

63 Saying, Sir, we remember that that deceiver said, while he was yet alive, After three days I will rise again.

64 Command therefore that the sepulchre be made sure until the third day, lest his disciples come by night, and steal him away, and say unto the people, He is risen from the dead: so the last error shall be worse than the first.

65 Pilate said unto them, Ye have a watch: go your way, make it as sure as ye can.

66 So they went, and made the sepulchre sure, sealing the stone, and setting a watch.

Ezekiel 28 in Tamil and English

1 ਸੂਰ ਸੋਚਦਾ ਹੈ ਕਿ ਉਹ ਪਰਮੇਸ਼ੁਰ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
The word of the Lord came again unto me, saying,

2 “ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
Son of man, say unto the prince of Tyrus, Thus saith the Lord God; Because thine heart is lifted up, and thou hast said, I am a God, I sit in the seat of God, in the midst of the seas; yet thou art a man, and not God, though thou set thine heart as the heart of God:

3 ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।
Behold, thou art wiser than Daniel; there is no secret that they can hide from thee:

4 ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।
With thy wisdom and with thine understanding thou hast gotten thee riches, and hast gotten gold and silver into thy treasures:

5 ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।
By thy great wisdom and by thy traffick hast thou increased thy riches, and thine heart is lifted up because of thy riches:

6 “‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।
Therefore thus saith the Lord God; Because thou hast set thine heart as the heart of God;

7 ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।
Behold, therefore I will bring strangers upon thee, the terrible of the nations: and they shall draw their swords against the beauty of thy wisdom, and they shall defile thy brightness.

8 ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।
They shall bring thee down to the pit, and thou shalt die the deaths of them that are slain in the midst of the seas.

9 ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!
Wilt thou yet say before him that slayeth thee, I am God? but thou shalt be a man, and no God, in the hand of him that slayeth thee.

10 ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।
Thou shalt die the deaths of the uncircumcised by the hand of strangers: for I have spoken it, saith the Lord God.

11 ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Moreover the word of the Lord came unto me, saying,

12 “ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
Son of man, take up a lamentation upon the king of Tyrus, and say unto him, Thus saith the Lord God; Thou sealest up the sum, full of wisdom, and perfect in beauty.

13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।
Thou hast been in Eden the garden of God; every precious stone was thy covering, the sardius, topaz, and the diamond, the beryl, the onyx, and the jasper, the sapphire, the emerald, and the carbuncle, and gold: the workmanship of thy tabrets and of thy pipes was prepared in thee in the day that thou wast created.

14 ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।
Thou art the anointed cherub that covereth; and I have set thee so: thou wast upon the holy mountain of God; thou hast walked up and down in the midst of the stones of fire.

15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।
Thou wast perfect in thy ways from the day that thou wast created, till iniquity was found in thee.

16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
By the multitude of thy merchandise they have filled the midst of thee with violence, and thou hast sinned: therefore I will cast thee as profane out of the mountain of God: and I will destroy thee, O covering cherub, from the midst of the stones of fire.

17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ। ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ। ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ। ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ।
Thine heart was lifted up because of thy beauty, thou hast corrupted thy wisdom by reason of thy brightness: I will cast thee to the ground, I will lay thee before kings, that they may behold thee.

18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ। ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ। ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ। ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ। ਇਸਨੇ ਸਾੜ ਦਿੱਤਾ ਤੈਨੂੰ! ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ। ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ।
Thou hast defiled thy sanctuaries by the multitude of thine iniquities, by the iniquity of thy traffick; therefore will I bring forth a fire from the midst of thee, it shall devour thee, and I will bring thee to ashes upon the earth in the sight of all them that behold thee.

19 “‘ਹੋਰਨਾਂ ਕੌਮਾਂ ਦੇ ਸਾਰੇ ਲੋਕ ਭੈਭੀਤ ਹੋ ਗਏ ਸਨ ਦੇਖਕੇ ਵਾਪਰਿਆ ਸੀ ਜੋ ਤੇਰੇ ਨਾਲ। ਜੋ ਕੁਝ ਸੀ ਵਾਪਰਿਆ ਤੇਰੇ ਨਾਲ ਬਹੁਤ ਭੈਭੀਤ ਕਰੇਗਾ ਉਹ ਲੋਕਾਂ ਨੂੰ। ਖਤਮ ਹੋ ਗਿਆ ਹੈਂ ਤੂੰ!’”
All they that know thee among the people shall be astonished at thee: thou shalt be a terror, and never shalt thou be any more.

20 ਸੈਦਾ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Again the word of the Lord came unto me, saying,

21 “ਆਦਮੀ ਦੇ ਪੁੱਤਰ, ਸੈਦਾ ਵੱਲ ਦੇਖ ਅਤੇ ਉਸ ਥਾਂ ਦੇ ਖਿਲਾਫ਼ ਮੇਰੇ ਲਈ ਬੋਲ।
Son of man, set thy face against Zidon, and prophesy against it,

22 ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਮੈਂ ਹਾਂ ਤੇਰੇ ਵਿਰੁੱਧ, ਸੈਦਾ! ਤੇਰੇ ਲੋਕ ਸਿੱਖ ਲੈਣਗੇ ਮੇਰਾ ਆਦਰ ਕਰਨਾ! ਸਜ਼ਾ ਦੇਵਾਂਗਾ ਮੈਂ ਸੈਦਾ ਨੂੰ। ਫ਼ੇਰ ਪਤਾ ਲੱਗੇਗਾ ਲੋਕਾਂ ਨੂੰ ਕਿ ਮੈਂ ਹਾਂ ਯਹੋਵਾਹ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਪਵਿੱਤਰ ਹਾਂ, ਅਤੇ ਵਿਹਾਰ ਕਰਨਗੇ ਉਹ ਮੇਰੇ ਨਾਲ ਓਹੋ ਜਿਹਾ।
And say, Thus saith the Lord God; Behold, I am against thee, O Zidon; and I will be glorified in the midst of thee: and they shall know that I am the Lord, when I shall have executed judgments in her, and shall be sanctified in her.

23 ਭੇਜਾਂਗਾ ਮੈਂ ਬੀਮਾਰੀ ਅਤੇ ਮੌਤ ਸੈਦਾ ਵੱਲ ਅਤੇ ਬਹੁਤ ਲੋਕ ਸ਼ਹਿਰ ਅੰਦਰ ਮਰ ਜਾਣਗੇ। ਤਲਵਾਰ (ਦੁਸ਼ਮਣ ਸਿਪਾਹੀ) ਸ਼ਹਿਰੋ ਅੰਦਰ ਮਾਰ ਦੇਵੇਗੀ ਬਹੁਤ ਲੋਕਾਂ ਨੂੰ। ਫ਼ੇਰ ਪਤਾ ਲੱਗੇਗਾ ਉਨ੍ਹਾਂ ਨੂੰ ਕਿ ਮੈਂ ਹਾਂ ਯਹੋਵਾਹ।’”
For I will send into her pestilence, and blood into her streets; and the wounded shall be judged in the midst of her by the sword upon her on every side; and they shall know that I am the Lord.

24 ਕੌਮਾਂ ਇਸਰਾਏਲ ਉੱਤੇ ਹੱਸਣੋ ਹਟ ਜਾਣਗੀਆਂ “‘ਇਸਰਾਏਲ ਦੇ ਆਲੇ-ਦੁਆਲੇ ਦੇ ਦੇਸ ਉਸ ਨੂੰ ਨਫ਼ਰਤ ਕਰਦੇ ਸਨ। ਪਰ ਉਨ੍ਹਾਂ ਦੇਸਾਂ ਨਾਲ ਮਾੜੀਆਂ ਘਟਨਾਵਾਂ ਵਾਪਰਨਗੀਆਂ। ਫ਼ੇਰ ਓੱਥੇ ਇਸਰਾਏਲ ਦੇ ਪਰਿਵਾਰ ਨੂੰ ਦੁੱਖ ਦੇਣ ਵਾਲੇ ਨਸ਼ਤਰ ਜਾਂ ਕੰਡਿਆਲੀਆਂ ਝਾੜੀਆਂ ਨਹੀਂ ਹੋਣਗੀਆਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦਾ ਪ੍ਰਭੂ ਯਹੋਵਾਹ ਹਾਂ।’”
And there shall be no more a pricking brier unto the house of Israel, nor any grieving thorn of all that are round about them, that despised them; and they shall know that I am the Lord God.

25 ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੈਂ ਇਸਰਾਏਲ ਦੇ ਲੋਕਾਂ ਨੂੰ ਹੋਰਨਾਂ ਕੌਮਾਂ ਦਰਮਿਆਨ ਖਿੰਡਾ ਦਿੱਤਾ ਸੀ। ਪਰ ਮੈਂ ਇਸਰਾਏਲ ਦੇ ਪਰਿਵਾਰ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ। ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗੇਗਾ ਕਿ ਮੈਂ ਪਵਿੱਤਰ ਹਾਂ ਅਤੇ ਉਹ ਮੇਰੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਨਗੀਆਂ। ਓਸ ਸਮੇਂ, ਇਸਰਾਏਲ ਦੇ ਲੋਕ ਆਪਣੀ ਧਰਤੀ ਉੱਤੇ ਰਹਿਣਗੇ ਮੈਂ ਉਹ ਧਰਤੀ ਆਪਣੇ ਸੇਵਕ ਯਾਕੂਬ ਨੂੰ ਦਿੱਤੀ ਸੀ।
Thus saith the Lord God; When I shall have gathered the house of Israel from the people among whom they are scattered, and shall be sanctified in them in the sight of the heathen, then shall they dwell in their land that I have given to my servant Jacob.

26 ਉਹ ਉਸ ਧਰਤੀ ਉੱਤੇ ਸੁਰੱਖਿਅਤ ਰਹਿਣਗੇ। ਉਹ ਮਕਾਨ ਉਸਾਰਨਗੇ ਅਤੇ ਅੰਗੂਰਾਂ ਦੇ ਬਗੀਚੇ ਲਾਉਣਗੇ। ਮੈਂ ਉਨ੍ਹਾਂ ਦੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ ਸੀ। ਫ਼ੇਰ ਇਸਰਾਏਲ ਦੇ ਲੋਕ ਸੁਰੱਖਿਅਤ ਰਹਿਣਗੇ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ, ਹਾਂ।”
And they shall dwell safely therein, and shall build houses, and plant vineyards; yea, they shall dwell with confidence, when I have executed judgments upon all those that despise them round about them; and they shall know that I am the Lord their God.