Matthew 27:38
ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ।
Matthew 27:38 in Other Translations
King James Version (KJV)
Then were there two thieves crucified with him, one on the right hand, and another on the left.
American Standard Version (ASV)
Then are there crucified with him two robbers, one on the right hand and one on the left.
Bible in Basic English (BBE)
Then two thieves were put on crosses with him, one on the right and one on the left.
Darby English Bible (DBY)
Then are crucified with him two robbers, one on the right hand and one on the left.
World English Bible (WEB)
Then there were two robbers crucified with him, one on his right hand and one on the left.
Young's Literal Translation (YLT)
Then crucified with him are two robbers, one on the right hand, and one on the left,
| Then | Τότε | tote | TOH-tay |
| were there two | σταυροῦνται | staurountai | sta-ROON-tay |
| thieves | σὺν | syn | syoon |
| crucified | αὐτῷ | autō | af-TOH |
| with | δύο | dyo | THYOO-oh |
| him, | λῃσταί | lēstai | lay-STAY |
| one | εἷς | heis | ees |
| on | ἐκ | ek | ake |
| the right hand, | δεξιῶν | dexiōn | thay-ksee-ONE |
| and | καὶ | kai | kay |
| another | εἷς | heis | ees |
| on | ἐξ | ex | ayks |
| the left. | εὐωνύμων | euōnymōn | ave-oh-NYOO-mone |
Cross Reference
Isaiah 53:12
ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”
Matthew 27:44
ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ।
Mark 15:27
ਉਨ੍ਹਾਂ ਨੇ ਉਸ ਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚੜ੍ਹਾਇਆ। ਇੱਕ ਨੂੰ ਉਸ ਦੇ ਸੱਜੇ ਅਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।
Luke 22:37
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ ਇਹ ਗੱਲ ਜਿਹੜੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”
Luke 23:32
ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।
Luke 23:39
ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
John 19:18
ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ।
John 19:31
ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸੱਕੇ।