Matthew 4:7 in Punjabi

Punjabi Punjabi Bible Matthew Matthew 4 Matthew 4:7

Matthew 4:7
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”

Matthew 4:6Matthew 4Matthew 4:8

Matthew 4:7 in Other Translations

King James Version (KJV)
Jesus said unto him, It is written again, Thou shalt not tempt the Lord thy God.

American Standard Version (ASV)
Jesus said unto him, Again it is written, Thou shalt not make trial of the Lord thy God.

Bible in Basic English (BBE)
Jesus said to him, Again it is in the Writings, You may not put the Lord your God to the test.

Darby English Bible (DBY)
Jesus said to him, It is again written, Thou shalt not tempt [the] Lord thy God.

World English Bible (WEB)
Jesus said to him, "Again, it is written, 'You shall not test the Lord, your God.'"

Young's Literal Translation (YLT)
Jesus said to him again, `It hath been written, Thou shalt not tempt the Lord thy God.'


ἜφηephēA-fay
Jesus
αὐτῷautōaf-TOH
said
hooh
unto
him,
Ἰησοῦςiēsousee-ay-SOOS
written
is
It
ΠάλινpalinPA-leen
again,
γέγραπταιgegraptaiGAY-gra-ptay
not
shalt
Thou
Οὐκoukook
tempt
ἐκπειράσειςekpeiraseisake-pee-RA-sees
the
Lord
ΚύριονkyrionKYOO-ree-one
thy
τὸνtontone

Θεόνtheonthay-ONE
God.
σουsousoo

Cross Reference

Deuteronomy 6:16
“ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ।

1 Corinthians 10:9
ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ।

Psalm 78:18
ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।

Hebrews 3:9
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।

Psalm 78:41
ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।

Psalm 95:9
ਤੁਹਾਡੇ ਪੁਰਖਿਆਂ ਨੇ ਮੇਰੀ ਪਰੱਖ ਕੀਤੀ ਸੀ, ਉਨ੍ਹਾਂ ਨੇ ਮੈਨੂੰ ਪਰੱਖਿਆ, ਉਨ੍ਹਾਂ ਨੇ ਦੇਖ ਲਿਆ, ਕਿ ਮੈਂ ਕੀ ਕਰ ਸੱਕਦਾ ਸਾਂ।

Acts 5:9
ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”

Matthew 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”

Matthew 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”

Malachi 3:15
ਹੁਣ ਅਸੀਂ ਸੋਚਦੇ ਹਾਂ ਕਿ ਘਮਂਡੀ ਲੋਕ ਖੁਸ਼ ਹਨ ਅਤੇ ਬਦ ਲੋਕ ਕਾਮਯਾਬ ਹੁੰਦੇ ਹਨ। ਉਹ ਪਰਮੇਸ਼ੁਰ ਦੇ ਸਬਰ ਦਾ ਇਮਤਿਹਾਨ ਲੈਣ ਲਈ ਬਦੀ ਕਰਦੇ ਹਨ ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦਿੰਦਾ।”

Psalm 106:14
ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।

Psalm 78:56
ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।

Numbers 14:22
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ।

Exodus 17:7
ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ।

Exodus 17:2
ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।” ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”

Isaiah 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)

Matthew 22:31
ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ।

Matthew 21:42
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’

Matthew 21:16
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”