Bible

Matthew 4 - WEB (Punjabi)

1 Then Jesus was led up by the Spirit into the wilderness to be tempted by the devil.ਯਿਸੂ ਦਾ ਪਰਤਾਇਆ ਜਾਣਾ ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।

2 When he had fasted forty days and forty nights, he was hungry afterward.ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ।

3 The tempter came and said to him, "If you are the Son of God, command that these stones become bread."ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”

4 But he answered, "It is written, 'Man shall not live by bread alone, but by every word that proceeds out of the mouth of God.'"ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”

5 Then the devil took him into the holy city. He set him on the pinnacle of the temple,ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ,

6 and said to him, "If you are the Son of God, throw yourself down, for it is written, 'He will give his angels charge concerning you.' and, 'On their hands they will bear you up, So that you don't dash your foot against a stone.'"“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”

7 Jesus said to him, "Again, it is written, 'You shall not test the Lord, your God.'"ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”

8 Again, the devil took him to an exceedingly high mountain, and showed him all the kingdoms of the world, and their glory.ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।

9 He said to him, "I will give you all of these things, if you will fall down and worship me."ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”

10 Then Jesus said to him, "Get behind me,{TR and NU read "Go away" instead of "Get behind me"} Satan! For it is written, 'You shall worship the Lord your God, and him only shall you serve.'"ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”

11 Then the devil left him, and behold, angels came and ministered to him.ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ।

12 Now when Jesus heard that John was delivered up, he withdrew into Galilee.ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚੱਲਿਆ ਗਿਆ।

13 Leaving Nazareth, he came and lived in Capernaum, which is by the sea, in the region of Zebulun and Naphtali,ਉਸ ਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।

14 that it might be fulfilled which was spoken through Isaiah the prophet, saying,ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।

15 "The land of Zebulun and the land of Naphtali, Toward the sea, beyond the Jordan, Galilee of the Gentiles,“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ

16 The people who sat in darkness saw a great light, To those who sat in the region and shadow of death, To them light has dawned."ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”

17 From that time, Jesus began to preach, and to say, "Repent! For the Kingdom of Heaven is at hand."ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”

18 Walking by the sea of Galilee, he{TR reads "Jesus" instead of "he"} saw two brothers: Simon, who is called Peter, and Andrew, his brother, casting a net into the sea; for they were fishermen.ਯਿਸੂ ਨੇ ਕੁਝ ਚੇਲੇ ਚੁਣੇ ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ।

19 He said to them, "Come after me, and I will make you fishers for men."ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”

20 They immediately left their nets and followed him.ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।

21 Going on from there, he saw two other brothers, James the son of Zebedee, and John his brother, in the boat with Zebedee their father, mending their nets. He called them.ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ

22 They immediately left the boat and their father, and followed him.ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।

23 Jesus went about in all Galilee, teaching in their synagogues, preaching the Gospel of the Kingdom, and healing every disease and every sickness among the people.ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।

24 The report about him went out into all Syria. They brought to him all who were sick, afflicted with various diseases and torments, possessed with demons, epileptics, and paralytics; and he healed them.ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।

25 Great multitudes from Galilee, Decapolis, Jerusalem, Judea and from beyond the Jordan followed him.ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।

Punjabi Bible