Cross Reference
1 Kings 3:5
ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”
Genesis 46:2
ਰਾਤ ਵੇਲੇ, ਪਰਮੇਸ਼ੁਰ ਨੇ ਇਸਰਾਏਲ ਨਾਲ ਸੁਪਨੇ ਵਿੱਚ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਯਾਕੂਬ, ਯਾਕੂਬ।” ਅਤੇ ਇਸਰਾਏਲ ਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”
Genesis 31:10
“ਜਦੋਂ ਜਾਨਵਰ ਮਿਲਾਪ ਕਰ ਰਹੇ ਸਨ ਤਾਂ ਮੈਨੂੰ ਇੱਕ ਸੁਪਨਾ ਆਇਆ ਕਿ ਮਿਲਾਪ ਕਰਨ ਵਾਲੇ ਬੱਕਰੇ ਸਿਰਫ਼ ਉਹੀ ਸਨ ਜਿਨ੍ਹਾਂ ਦੇ ਧੱਬੇ ਜਾਂ ਧਾਰੀਆਂ ਸਨ।
Daniel 7:1
ਦਾਨੀਏਲ ਦਾ ਚਾਰ ਜਾਨਵਰਾਂ ਬਾਰੇ ਸੁਪਨਾ ਬੇਲਸ਼ੱਸਰ ਦੇ ਬਾਬਲ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇੱਕ ਸੁਪਨਾ ਆਇਆ। ਜਦੋਂ ਦਾਨੀਏਲ ਆਪਣੇ ਬਿਸਤਰ ਵਿੱਚ ਲੇਟਿਆ ਹੋਇਆ ਸੀ ਤਾਂ ਉਸ ਨੇ ਇਹ ਦਰਸ਼ਨ ਦੇੇਖੇ। ਦਾਨੀਏਲ ਨੇ ਜੋ ਸੁਪਨੇ ਵਿੱਚ ਦੇਖਿਆ ਉਸ ਬਾਰੇ ਲਿਖਿਆ।
Daniel 8:2
ਸੁਪਨੇੇ ਵਿੱਚ, ਮੈਂ ਦੇਖਿਆ ਕਿ ਮੈਂ ਸ਼ੂਸ਼ਨ ਸ਼ਹਿਰ ਅੰਦਰ ਸਾਂ। ਸ਼ੂਸ਼ਨ ਰਾਜਧਾਨੀ ਏਲਾਮ ਦੇ ਸੂਬੇ ਵਿੱਚ ਸੀ। ਮੈਂ ਊਲਾਈ ਨਦੀ ਦੇ ਕੰਢੇ ਖਲੋਤਾ ਸਾਂ।
Daniel 10:8
ਇਸ ਲਈ ਮੈਂ ਇੱਕਲਾ ਰਹਿ ਗਿਆ। ਮੈਂ ਇਸ ਦਰਸ਼ਨ ਨੂੰ ਦੇਖ ਰਿਹਾ ਸਾਂ-ਅਤੇ ਇਸਨੇ ਮੈਨੂੰ ਭੈਭੀਤ ਕਰ ਦਿੱਤਾ। ਮੇਰੀ ਤਾਕਤ ਖਤਮ ਹੋ ਗਈ। ਮੇਰਾ ਚਿਹਰਾ ਮੁਰਦਾ ਬੰਦੇ ਦੇ ਚਿਹਰੇ ਵਾਂਗ ਬਗ੍ਗਾ ਹੋ ਗਿਆ, ਅਤੇ ਮੈਂ ਬੇਸਹਾਰਾ ਸਾਂ।
Matthew 1:20
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
Genesis 15:1
ਪਰਮੇਸ਼ੁਰ ਦਾ ਅਬਰਾਮ ਨਾਲ ਇਕਰਾਰਨਾਮਾ ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”
Luke 1:22
ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸੱਕਿਆ। ਉਸ ਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸੱਕਿਆ।
Acts 10:11
ਉਸ ਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
Acts 22:17
“ਉਸ ਤੋਂ ਬਾਅਦ, ਮੈਂ ਯਰੂਸ਼ਲਮ ਨੂੰ ਪਰਤਿਆ। ਮੈਂ ਮੰਦਰ ਦੇ ਦਲਾਨ ਵਿੱਚ ਪ੍ਰਾਰਥਨਾ ਕਰ ਰਿਹਾ ਸੀ ਤਾਂ ਮੈਂ ਇੱਕ ਦਰਸ਼ਨ ਡਿਠਾ।
Luke 1:11
ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ।
Job 33:15
ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ, ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।
Ezekiel 1:1
ਭੂਮਿਕਾ ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।
Ephesians 4:11
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।
Genesis 20:7
ਇਸ ਲਈ ਅਬਰਾਹਾਮ ਨੂੰ ਉਸਦੀ ਪਤਨੀ ਮੋੜ ਦੇ। ਅਬਰਾਹਾਮ ਇੱਕ ਨਬੀ ਹੈ। ਉਹ ਤੇਰੇ ਲਈ ਪ੍ਰਾਰਥਨਾ ਕਰੇਗਾ, ਅਤੇ ਤੂੰ ਜੀਵੇਂਗਾ। ਪਰ ਜੇ ਤੂੰ ਅਬਰਾਹਾਮ ਨੂੰ ਸਾਰਾਹ ਨਾ ਮੋੜੀ ਤਾਂ ਮੈਂ ਤੈਨੂੰ ਬਚਨ ਦਿੰਦਾ ਹਾਂ ਕਿ ਤੂੰ ਮਾਰਿਆ ਜਾਵੇਂਗਾ। ਅਤੇ ਤੇਰੇ ਨਾਲ ਤੇਰਾ ਸਾਰਾ ਪਰਿਵਾਰ ਵੀ ਮਾਰਿਆ ਜਾਵੇਗਾ।”
Revelation 11:10
ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁੱਖ ਤਕਲੀਫ਼ਾਂ ਲਿਆਂਦੀਆਂ।
Revelation 11:3
ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”
Exodus 7:1
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।
Job 4:13
ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ ਨੀਂਦ ਹਰਾਮ ਕਰ ਦਿੱਤੀ ਹੈ।
Psalm 89:19
ਤੁਸੀਂ ਆਪਣੇ ਚੇਲਿਆਂ ਨੂੰ ਦਿਖਾਈ ਦਿੱਤੇ ਤੇ ਬੋਲੇ ਅਤੇ ਆਖਿਆ, “ਮੈਂ ਭੀੜ ਵਿੱਚੋਂ, ਇੱਕ ਜਵਾਨ ਬੰਦੇ ਨੂੰ ਚੁਣਿਆ ਅਤੇ ਮੈਂ ਉਸ ਜਵਾਨ ਨੂੰ ਮਹੱਤਵਪੂਰਣ ਬਣਾਇਆ। ਮੈਂ ਉਸ ਜਵਾਨ ਨੂੰ ਤਾਕਤਵਰ ਬਣਾਇਆ।
Psalm 105:15
ਪਰਮੇਸ਼ੁਰ ਨੇ ਆਖਿਆ ਸੀ, “ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ। ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ।”
Jeremiah 23:28
ਤੂੜੀ ਕਣਕ ਵਰਗੀ ਨਹੀਂ ਹੁੰਦੀ! ਓਸੇ ਤਰ੍ਹਾਂ ਉਨ੍ਹਾਂ ਨਬੀਆਂ ਦੇ ਸੁਪਨੇ ਮੇਰੇ ਵੱਲੋਂ ਸੰਦੇਸ਼ ਨਹੀਂ ਹਨ। ਜੇ ਕੋਈ ਬੰਦਾ ਆਪਣੇ ਸੁਪਨੇ ਸੁਣਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਅਜਿਹਾ ਕਰਨ ਦਿਓ। ਪਰ ਜਿਹੜਾ ਬੰਦਾ ਮੇਰੇ ਸੰਦੇਸ਼ ਸੁਣਦਾ ਹੈ ਉਸ ਨੂੰ ਸਚਾਈ ਨਾਲ ਮੇਰਾ ਸੰਦੇਸ਼ ਸੁਣਾਉਣਾ ਚਾਹੀਦਾ ਹੈ।
Daniel 10:16
ਫ਼ੇਰ ਉਸ ਨੇ, ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ, ਮੇਰੇ ਹੋਠਾਂ ਨੂੰ ਛੁਹਿਆ। ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਣਾ ਸ਼ੁਰੂ ਕੀਤਾ। ਮੈਂ ਆਪਣੇ ਸਾਹਮਣੇ ਖਲੋਤੇ ਹੋਏ ਨੂੰ ਆਖਿਆ, ‘ਸ਼੍ਰੀਮਾਨ, ਜੋ ਮੈਂ ਦਰਸ਼ਨ ਵਿੱਚ ਵੇਖਿਆ ਉਸ ਕਾਰਣ ਮੇਰਾ ਢਿੱਡ ਰਿੜਕ ਰਿਹਾ ਹੈ। ਮੈਂ ਬੇਸਹਾਰਾ ਅਨੁਭਵ ਕਰਦਾ ਹਾਂ।
Matthew 2:12
ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
Matthew 2:19
ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
Matthew 23:31
ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।
Matthew 23:34
ਇਸ ਲਈ ਵੇਖੋ ਮੈਂ ਨਬੀਆਂ, ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ! ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਦੇਵੋਂਗੇ; ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਸਲੀਬ ਦੇ ਦਿਉਂਗੇ, ਕਈਆਂ ਨੂੰ ਤੁਸੀਂ ਆਪਣੇ ਪ੍ਰਾਰਥਨਾ-ਸਥਾਨਾਂ ਵਿੱਚ ਕੋੜੇ ਮਾਰੋਂਗੇ ਅਤੇ ਸ਼ਹਿਰੋਂ-ਸ਼ਹਿਰ ਉਨ੍ਹਾਂ ਦਾ ਪਿੱਛਾ ਕਰੋਂਗੇ।
Matthew 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
Luke 20:6
ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”
Acts 10:17
ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ।