Bible

Numbers 3 - DBY (Punjabi)

1 And these are the generations of Aaron and Moses in the day that Jehovah spoke with Moses on mount Sinai.ਹਾਰੂਨ ਦਾ ਜਾਜਕ ਪਰਿਵਾਰ ਇਹ ਹਾਰੂਨ ਅਤੇ ਮੂਸਾ ਦੇ ਪਰਿਵਾਰ ਦੇ ਉਸ ਵੇਲੇ ਦਾ ਇਤਿਹਾਸ ਹੈ ਜਦੋਂ ਯਹੋਵਾਹ ਨੇ ਮੂਸਾ ਨਾਲ ਸੀਨਈ ਪਰਬਤ ਉੱਤੇ ਗੱਲ ਕੀਤੀ ਸੀ।

2 And these are the names of the sons of Aaron: Nadab the firstborn, and Abihu, Eleazar and Ithamar.ਹਾਰੂਨ ਦੇ ਚਾਰ ਪੁੱਤਰ ਸਨ। ਪਹਿਲੋਠਾ ਪੁੱਤਰ ਨਾਦਾਬ ਸੀ। ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।

3 These are the names of the sons of Aaron, the anointed priests, who were consecrated to exercise the priesthood.ਇਹ ਪੁੱਤਰ ਚੁਣੇ ਹੋਏ ਜਾਜਕ ਸਨ। ਇਨ੍ਹਾਂ ਪੁੱਤਰਾਂ ਨੂੰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਨ ਦਾ ਖਾਸ ਕੰਮ ਦਿੱਤਾ ਗਿਆ ਸੀ।

4 And Nadab and Abihu died before Jehovah when they offered strange fire before Jehovah in the wilderness of Sinai, and they had no sons; and Eleazar and Ithamar exercised the priesthood in the presence of Aaron their father.ਪਰ ਨਾਦਾਬ ਅਤੇ ਅਬੀਹੂ ਦਾ ਯਹੋਵਾਹ ਦੀ ਸੇਵਾ ਕਰਦਿਆ ਦੇਹਾਂਤ ਹੋ ਗਿਆ ਕਿਉਂਕਿ ਉਨ੍ਹਾਂ ਨੇ ਵਰਜਿਤ ਅੱਗ ਨਾਲ ਭੇਟ ਚੜ੍ਹਾਈ ਸੀ। ਉਨ੍ਹਾਂ ਦੇ ਕੋਈ ਪੁੱਤਰ ਨਹੀਂ ਸਨ, ਇਸ ਲਈ ਅਲਆਜ਼ਾਰ ਅਤੇ ਈਥਾਮਾਰ ਨੇ ਉਨ੍ਹਾਂ ਦੀ ਥਾਂ ਲੈ ਲਈ ਅਤੇ ਜਾਜਕਾਂ ਵਜੋਂ ਯਹੋਵਾਹ ਦੀ ਸੇਵਾ ਕੀਤੀ। ਇਹ ਗੱਲ ਉਦੋਂ ਵਾਪਰੀ ਜਦੋਂ ਉਨ੍ਹਾਂ ਦਾ ਪਿਤਾ ਹਾਰੂਨ, ਹਾਲੇ ਜਿਉਂਦਾ ਸੀ।

5 And Jehovah spoke to Moses, saying,ਜਾਜਕਾਂ ਦੇ ਸਹਾਇਕ-ਲੇਵੀ ਯਹੋਵਾਹ ਨੇ ਮੂਸਾ ਨੂੰ ਆਖਿਆ,

6 Bring the tribe of Levi near, and present them before Aaron the priest, that they may minister unto him;“ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ।

7 and they shall keep his charge, and the charge of the whole assembly, before the tent of meeting, to do the service of the tabernacle.ਲੇਵੀ ਉਦੋਂ ਹਾਰੂਨ ਦੀ ਸਹਾਇਤਾ ਕਰਨਗੇ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰੇਗਾ। ਅਤੇ ਲੇਵੀ ਇਸਰਾਏਲ ਦੇ ਸਾਰੇ ਲੋਕਾਂ ਦੀ ਸਹਾਇਤਾ ਕਰਨਗੇ ਜਦੋਂ ਉਹ ਪਵਿੱਤਰ ਤੰਬੂ ਵਿਖੇ ਉਪਾਸਨਾ ਕਰਨ ਲਈ ਆਉਣਗੇ।

8 And they shall keep all the utensils of the tent of meeting, and the charge of the children of Israel, to do the service of the tabernacle.ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ।

9 And thou shalt give the Levites to Aaron and to his sons: they are wholly given to him out of the children of Israel.“ਤੂੰ ਲੇਵੀਆ ਨੂੰ ਹਾਰੂਨ ਅਤੇ ਉਸ ਦੇ ਪੁੱਤਰਾ ਦੇ ਹਵਾਲੇ ਕਰ ਦੇਵੇਗਾ। ਲੇਵੀਆ ਨੂੰ, ਇਸਰਾਏਲ ਦੇ ਸਮੂਹ ਲੋਕਾਂ ਵਿੱਚੋਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਸਹਾਇਤਾ ਕਰਨ ਲਈ ਚੁਣਿਆ ਗਿਆ ਸੀ।

10 And Aaron and his sons shalt thou appoint that they may attend to their priest's office; and the stranger that cometh near shall be put to death.“ਹਾਰੂਨ ਅਤੇ ਉਸ ਦੇ ਪੁੱਤਰ ਨੂੰ ਜਾਜਕ ਥਾਪੋ। ਉਨ੍ਹਾਂ ਨੂੰ ਆਪਣਾ ਫ਼ਰਜ਼ ਅਵੱਸ਼ ਪੂਰਾ ਕਰਨਾ ਚਾਹੀਦਾ ਹੈ ਅਤੇ ਜਾਜਕਾਂ ਵਜੋਂ ਸੇਵਾ ਕਰਨੀ ਚਾਹੀਦੀ ਹੈ। ਹੋਰ ਜਿਹੜਾ ਵੀ ਬੰਦਾ ਪਵਿੱਤਰ ਵਸਤਾਂ ਦੇ ਨੇੜੇ ਆਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਅਵੱਸ਼ ਹੀ ਮਾਰ ਦਿੱਤਾ ਜਾਵੇਗਾ।”

11 And Jehovah spoke to Moses, saying,ਯਹੋਵਾਹ ਨੇ ਮੂਸਾ ਨੂੰ ਆਖਿਆ:

12 And I, behold, I have taken the Levites from among the children of Israel instead of every firstborn that breaketh open the womb among the children of Israel, and the Levites shall be mine;“ਮੈਂ ਤੁਹਾਨੂੰ ਆਖਿਆ ਸੀ ਕਿ ਇਸਰਾਏਲ ਦੇ ਹਰ ਪਰਿਵਾਰ ਨੂੰ, ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਚੜ੍ਹਾਉਣਾ ਚਾਹੀਦਾ ਹੈ। ਪਰ ਹੁਣ ਮੈਂ ਲੇਵੀਆਂ ਦੀ ਚੋਣ ਆਪਣੀ ਸੇਵਾ ਕਰਨ ਲਈ ਕਰ ਰਿਹਾ ਹਾਂ। ਉਹ ਮੇਰੇ ਹੋਣਗੇ। ਇਸ ਲਈ ਇਸਰਾਏਲ ਦੇ ਹੋਰਨਾਂ ਲੋਕਾਂ ਨੂੰ ਆਪਣੇ ਪਹਿਲੋਠੇ ਪੁੱਤਰ ਮੈਨੂੰ ਭੇਟ ਨਹੀਂ ਕਰਨੇ ਪੈਣਗੇ।

13 for every firstborn is mine. On the day that I smote all the firstborn in the land of Egypt, I hallowed unto me all the firstborn in Israel, both of man and beast; mine shall they be: I am Jehovah.ਜਦੋਂ ਤੁਸੀਂ ਮਿਸਰ ਵਿੱਚ ਸੀ, ਮੈਂ ਮਿਸਰੀ ਲੋਕਾਂ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਸ ਸਮੇਂ ਮੈਂ ਇਸਰਾਏਲ ਦੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਅਪਨਾ ਲਿਆ ਸੀ। ਸਾਰੇ ਹੀ ਪਹਿਲੋਠੇ ਬੱਚੇ ਅਤੇ ਪਹਿਲੋਠੇ ਜਾਨਵਰ ਮੇਰੇ ਸਨ ਪਰ ਹੁਣ ਮੈਂ ਪਹਿਲੋਠੇ ਬੱਚਿਆ ਨੂੰ ਤੁਹਾਨੂੰ ਵਾਪਸ ਕਰ ਰਿਹਾ ਹਾਂ, ਅਤੇ ਮੈਂ ਲੇਵੀਆ ਨੂੰ ਆਪਣਾ ਬਣਾ ਰਿਹਾ ਹਾਂ। ਮੈਂ ਯਹੋਵਾਹ ਹਾਂ।”

14 And Jehovah spoke to Moses in the wilderness of Sinai, saying,ਯਹੋਵਾਹ ਨੇ ਮੂਸਾ ਨਾਲ ਇੱਕ ਵਾਰ ਫ਼ੇਰ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ, ਯਹੋਵਾਹ ਨੇ ਆਖਿਆ,

15 Number the sons of Levi according to their fathers' houses, after their families; every male from a month old and upward shalt thou number them.“ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਕਰ। ਹਰੇਕ ਆਦਮੀ ਜਾਂ ਬੱਚੇ ਦੀ ਗਿਣਤੀ ਕਰ ਜਿਹੜਾ ਇੱਕ ਮਹੀਨੇ ਦਾ ਜਾਂ ਇਸਤੋਂ ਵੱਡੇਰਾ ਹੈ।”

16 And Moses numbered them, according to the commandment of Jehovah, -- as he had been commanded.ਇਸ ਲਈ ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਉਨ੍ਹਾਂ ਸਾਰਿਆ ਦੀ ਗਿਣਤੀ ਕੀਤੀ।

17 And these are the sons of Levi by their names: Gershon, and Kohath, and Merari.ਲੇਵੀ ਦੇ ਤਿੰਨ ਪੁੱਤਰ ਸਨ। ਉਨ੍ਹਾਂ ਦੇ ਨਾਮ ਸਨ: ਗੇਰਸ਼ੋਨ, ਕਾਹਥ, ਅਤੇ ਮਰਾਰੀ।

18 And these are the names of the sons of Gershon according to their families: Libni and Shimei.ਹਰੇਕ ਪੁੱਤਰ ਕਈ ਪਰਿਵਾਰ-ਸਮੂਹਾ ਦਾ ਆਗੂ ਸੀ। ਗੇਰਸ਼ੋਨ ਪਰਿਵਾਰ ਦੇ ਸਮੂਹ ਸਨ: ਲਿਬਨੀ ਅਤੇ ਸ਼ਿਮਈ।

19 And the sons of Kohath according to their families: Amram and Izhar, Hebron and Uzziel.ਕਹਾਥ ਪਰਿਵਾਰ ਦੇ ਸਮੂਹ ਸਨ: ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।

20 And the sons of Merari according to their families: Mahli and Mushi. These are the families of the Levites according to their fathers' houses.ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।

21 Of Gershon, the family of the Libnites, and the family of the Shimites: these are the families of the Gershonites.ਲਿਬਨੀ ਅਤੇ ਸ਼ਿਮਈ ਦੇ ਪਰਿਵਾਰ ਗੇਰਸ਼ੋਨ ਦੇ ਪਰਿਵਾਰਾਂ ਨਾਲ ਸੰਬੰਧਿਤ ਸਨ। ਉਹ ਗੇਰਸ਼ੋਨ ਪਰਿਵਾਰ ਦੇ ਸਮੂਹ ਸਨ।

22 Those that were numbered of them, according to the number of all the males, from a month old and upward, those that were numbered of them were seven thousand five hundred.ਉਨ੍ਹਾਂ ਦੋਹਾਂ ਪਰਿਵਾਰ-ਸਮੂਹਾ ਵਿੱਚ 7,500 ਆਦਮੀ ਅਤੇ ਮੁੰਡੇ ਸਨ ਜਿਹੜੇ ਇੱਕ ਮਹੀਨੇ ਜਾਂ ਇਸਤੋਂ ਵੱਡੀ ਉਮਰ ਦੇ ਸਨ।

23 The families of the Gershonites encamped behind the tabernacle westward.ਗੇਰਸ਼ੋਨੀ ਪਰਿਵਾਰ-ਸਮੂਹਾ ਨੂੰ ਪੱਛਮ ਵੱਲ ਡੇਰਾ ਲਾਉਣ ਲਈ ਆਖਿਆ ਗਿਆ। ਉਨ੍ਹਾਂ ਨੇ ਆਪਣਾ ਡੇਰਾ ਪਵਿੱਤਰ ਤੰਬੂ ਦੇ ਪਿੱਛੇ ਲਾਇਆ।

24 And the prince of the father's house of the Gershonites was Eliasaph the son of Lael.ਗੇਰਸ਼ੋਨੀ ਲੋਕਾਂ ਦੇ ਪਰਿਵਾਰ-ਸਮੂਹਾ ਦਾ ਆਗੂ ਲਾਏਲ ਦਾ ਪੁੱਤਰ ਅਲਯਾਸਾਫ਼ ਸੀ।

25 And the charge of the sons of Gershon in the tent of meeting was: the tabernacle and the tent, its covering, and the curtain of the entrance to the tent of meeting.ਮੰਡਲੀ ਵਾਲੇ ਤੰਬੂ ਵਿੱਚ, ਗੇਰਸ਼ੋਨੀ ਲੋਕਾਂ ਦਾ ਕੰਮ, ਪਵਿੱਤਰ ਤੰਬੂ, ਬਾਹਰਲੇ ਤੰਬੂ ਅਤੇ ਉੱਪਰ ਪਰਦੇ ਦੀ ਦੇਖ-ਭਾਲ ਕਰਨਾ ਸੀ। ਉਹ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਵੀ ਕਰਦੇ ਸਨ।

26 And the hangings of the court, and the curtain of the entrance to the court, which surrounds the tabernacle and the altar, and the cords thereof for all its service.ਉਹ ਵਿਹੜੇ ਦੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਅਤੇ ਉਹ ਵਿਹੜੇ ਦੇ ਪ੍ਰਵੇਸ਼ ਵਾਲੇ ਪਰਦੇ ਦੀ ਦੇਖ-ਭਾਲ ਕਰਦੇ ਸਨ। ਇਹ ਵਿਹੜਾ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਸੀ। ਅਤੇ ਉਹ ਉਨ੍ਹਾਂ ਸਾਰੇ ਰਸਿਆ ਅਤੇ ਹਰ ਉਸ ਚੀਜ਼ ਦੀ ਦੇਖ-ਭਾਲ ਕਰਦੇ ਸਨ ਜਿਹੜੀ ਪਰਦਿਆ ਨਾਲ ਵਰਤੀ ਜਾਂਦੀ ਸੀ।

27 And of Kohath, the family of the Amramites, and the family of the Izharites, and the family of the Hebronites, and the family of the Uzzielites: these are the families of the Kohathites.ਅਮਰਾਮ, ਯਿਸਾਹਾਰ, ਹਬਰੋਨ ਅਤੇ ਉੱਜ਼ੀਏਲ ਦੇ ਪਰਿਵਾਰ ਕਹਾਥ ਦੇ ਪਰਿਵਾਰ ਨਾਲ ਸੰਬੰਧਿਤ ਸਨ। ਉਹ ਕਹਾਥੀ ਪਰਿਵਰ-ਸਮੂਹ ਵਿੱਚੋਂ ਸਨ।

28 According to the number of all the males, from a month old and upward, there were eight thousand six hundred, who kept the charge of the sanctuary.ਇਸ ਪਰਿਵਾਰ ਸਮੂਹ ਵਿੱਚ 8,300 ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਬੱਚੇ ਅਤੇ ਆਦਮੀ ਸਨ। ਕਹਾਥੀ ਲੋਕਾਂ ਨੂੰ ਪਵਿੱਤਰ ਸਥਾਨ ਦੀਆਂ ਇਨ੍ਹਾਂ ਚੀਜ਼ਾਂ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ।

29 The families of the sons of Kohath encamped on the side of the tabernacle southward.ਕਹਾਥੀ ਲੋਕ ਪਵਿੱਤਰ ਤੰਬੂ ਦੇ ਦੱਖਣ ਵਾਲੇ ਪਾਸੇ ਡੇਰਾ ਲਾਉਣ ਵਾਲੇ ਸਨ।

30 And the prince of the father's house of the families of the Kohathites was Elizaphan the son of Uzziel.ਕਹਾਥੀ ਪਰਿਵਾਰ-ਸਮੂਹਾਂ ਦਾ ਆਗੂ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਸੀ।

31 And their charge was the ark, and the table, and the candlestick, and the altars, and the utensils of the sanctuary with which they ministered, and the curtain, and all that belongs to its service.ਉਨ੍ਹਾਂ ਦਾ ਕੰਮ ਪਵਿੱਤਰ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆ ਅਤੇ ਪਵਿੱਤਰ ਸਥਾਨ ਦੀਆ ਪਲੇਟਾਂ ਦੀ ਸਾਂਭ-ਸੰਭਾਲ ਕਰਨਾ ਸੀ। ਉਹ ਪਰਦਿਆ ਅਤੇ ਉਨ੍ਹਾਂ ਵਿੱਚ ਵਰਤੀਆ ਜਾਣ ਵਾਲੀਆਂ ਸਾਰੀਆਂ ਚੀਜ਼ਾਂ ਦੀ ਸਾਂਭ-ਸੰਭਾਲ ਵੀ ਕਰਦੇ ਸਨ।

32 And the prince of princes of the Levites was Eleazar the son of Aaron the priest: he had the oversight of them that kept the charge of the sanctuary.ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।

33 Of Merari was the family of the Mahlites, and the family of the Mushites: these are the families of Merari.ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।

34 And those that were numbered of them, according to the number of all the males, from a month old and upward, were six thousand two hundred.

35 And the prince of the father's house of the families of Merari was Zuriel the son of Abihail. They encamped on the side of the tabernacle northward.ਮਰਾਰੀ ਪਰਿਵਾਰ-ਸਮੂਹ ਦਾ ਆਗੂ ਅਬੀਹਾਯਿਲ ਦਾ ਪੁੱਤਰ ਸੂਰੀਏਲ ਸੀ। ਇਹ ਪਰਿਵਾਰ-ਸਮੂਹ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਡੇਰਾ ਲਾਉਣ ਵਾਲਾ ਸੀ।

36 And the charge of the sons of Merari consisted in the oversight of the boards of the tabernacle, and its bars, and its pillars, and its bases, and all its furniture, and all that belongs to its service,ਮਰਾਰੀ ਪਰਿਵਾਰ ਦੇ ਲੋਕਾਂ ਨੂੰ ਪਵਿੱਤਰ ਤੰਬੂ ਦੇ ਫ਼ਰੇਮਾ ਦੀ ਸਾਂਭ-ਸੰਭਾਲ ਦਾ ਕੰਮ ਦਿੱਤਾ ਗਿਆ ਸੀ। ਉਹ ਸਾਰੀਆਂ ਬਰੇਸਾ, ਥੜਿਆ ਥੰਮੀਆ ਅਤੇ ਉਸ ਹਰ ਚੀਜ਼ ਦੀ ਸਾਂਭ-ਸੰਭਾਲ ਕਰਦੇ ਸਨ ਜਿਹੜੀ ਪਵਿੱਤਰ ਤੰਬੂ ਦੇ ਫ਼ਰੇਮਾ ਨਾਲ ਵਰਤੀ ਜਾਂਦੀ ਸੀ।

37 and the pillars of the court round about, and their bases, and their pegs, and their cords.ਉਹ ਪਵਿੱਤਰ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚਲੀਆਂ ਥੰਮੀਆ ਦੀ ਦੇਖ-ਭਾਲ ਵੀ ਕਰਦੇ ਸਨ, ਇਸ ਵਿੱਚ ਸਾਰੇ ਥੜੇ, ਤੰਬੂ ਦੀਆਂ ਕਿੱਲੀਆਂ ਅਤੇ ਰੱਸੇ ਸ਼ਾਮਿਲ ਸਨ।

38 And those who encamped before the tabernacle eastward, before the tent of meeting toward the sunrising, were Moses, and Aaron and his sons, who kept the charge of the sanctuary for the charge of the children of Israel; and the stranger that cometh near shall be put to death.ਮੂਸਾ, ਹਾਰੂਨ ਅਤੇ ਉਸ ਦੇ ਪੁੱਤਰਾ ਨੇ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਪਵਿੱਤਰ ਤੰਬੂ ਦੇ ਪੂਰਬ ਵੱਲ ਡੇਰਾ ਲਾਇਆ। ਉਨ੍ਹਾਂ ਨੂੰ ਪਵਿੱਤਰ ਸਥਾਨ ਦੀ ਸਾਂਭ-ਸੰਭਾਲ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੇ ਇਹ ਕੰਮ ਇਸਰਾਏਲ ਦੇ ਸਾਰੇ ਲੋਕਾਂ ਲਈ ਕੀਤਾ। ਹੋਰ ਜਿਹੜਾ ਵੀ ਪਵਿੱਤਰ ਸਥਾਨ ਦੇ ਨੇੜੇ ਆਉਂਦਾ ਉਸ ਨੇ ਮਾਰਿਆ ਜਾਣਾ ਸੀ।

39 All that were numbered of the Levites, whom Moses and Aaron numbered at the commandment of Jehovah, according to their families, all the males from a month old and upward, were twenty-two thousand.ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਦੇਸ਼ ਦਿੱਤਾ ਕਿ ਉਹ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਆਦਮੀਆਂ ਅਤੇ ਇੱਕ ਮਹੀਨੇ ਜਾਂ ਇਸਤੋਂ ਵਡੇਰੇ ਮੁੰਡਿਆ ਦੀ ਗਿਣਤੀ ਕਰਨ। ਕੁੱਲ ਗਿਣਤੀ 22,000 ਸੀ।

40 And Jehovah said to Moses, Number all the first-born males of the children of Israel from a month old and upward, and take the number of their names.ਲੇਵੀ ਪਹਿਲੋਠੇ ਪੁੱਤਰਾ ਦਾ ਸਥਾਨ ਲੈਂਦੇ ਹਨ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਸਾਰੇ ਪਹਿਲੋਠੇ ਆਦਮੀਆ ਅਤੇ ਉਨ੍ਹਾਂ ਮੁੰਡਿਆ ਦੀ ਗਿਣਤੀ ਕਰ ਜਿਹੜੇ ਘੱਟੋ-ਘੱਟ ਇੱਕ ਮਹੀਨੇ ਦੇ ਹਨ ਉਨ੍ਹਾਂ ਦੇ ਨਾਮ ਇੱਕ ਸੂਚੀ ਵਿੱਚ ਲਿਖ।

41 And thou shalt take the Levites for me (I am Jehovah) instead of all the firstborn among the children of Israel; and the cattle of the Levites, instead of all the firstlings among the cattle of the children of Israel.ਇਸਰਾਏਲ ਦੇ ਪਹਿਲੋਠੇ ਪੁੱਤਰਾ ਅਤੇ ਮੁੰਡਿਆ ਨੂੰ ਲੈਣ ਦੀ ਬਜਾਇ, ਮੈ ਯਹੋਵਾਹ, ਲੇਵੀਆਂ ਨੂੰ ਲਵਾਂਗਾ। ਮੈਂ ਹੋਰਨਾਂ ਲੋਕਾਂ ਦੇ ਪਹਿਲੋਠੇ ਜਾਨਵਰਾਂ ਨੂੰ ਲੈਣ ਦੀ ਬਜਾਇ ਲੇਵੀਆ ਦੇ ਪਹਿਲੋਠੇ ਜਾਨਵਰਾ ਨੂੰ ਲਵਾਗਾ।”

42 And Moses numbered, as Jehovah had commanded him, all the firstborn among the children of Israel.ਇਸ ਲਈ ਮੂਸਾ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਖਿਆ ਸੀ। ਮੂਸਾ ਨੇ ਇਸਆਏਲ ਦੇ ਲੋਕਾ ਦੇ ਸਾਰੇ ਪਹਿਲੋਠੇ ਬੱਚਿਆਂ ਦੀ ਗਿਣਤੀ ਕੀਤੀ।

43 And all the firstborn males, by the number of the names, from a month old and upward, according to their numbering, were twenty-two thousand two hundred and seventy-three.ਮੂਸਾ ਨੇ ਸਾਰੇ ਪਹਿਲੋਠੇ ਆਦਮੀਆ ਅਤੇ ਇੱਕ ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਮੁੰਡਿਆ ਦੀ ਸੂਚੀ ਬਣਾਈ। ਇਸ ਸੂਚੀ ਵਿੱਚ 22,273 ਨਾਮ ਸਨ।

44 And Jehovah spoke to Moses, saying,ਯਹੋਵਾਹ ਨੇ ਮੂਸਾ ਨੂੰ ਇਹ ਵੀ ਆਖਿਆ,

45 Take the Levites instead of all the firstborn among the children of Israel, and the cattle of the Levites instead of their cattle; and the Levites shall be mine: I am Jehovah.“ਮੈਂ, ਯਹੋਵਾਹ, ਇਹ ਆਦੇਸ਼ ਦਿੰਦਾ ਹਾਂ: ‘ਇਸਰਾਏਲ ਦੇ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਆਦਮੀਆ ਦੀ ਬਜਾਇ ਲੇਵੀਆ ਨੂੰ ਲੈ। ਅਤੇ ਮੈਂ ਹੋਰਨਾ ਲੋਕਾਂ ਦੇ ਜਾਨਵਰਾ ਦੀ ਬਜਾਇ ਲੇਵੀਆ ਦੇ ਜਾਨਵਰਾ ਨੂੰ ਲਵਾਗਾ। ਲੇਵੀ ਮੇਰੇ ਹਨ।

46 And for those that are to be ransomed, the two hundred and seventy-three of the firstborn of the children of Israel, which are in excess over the Levites,ਲੇਵੀ 22,000 ਹਨ, ਪਰ ਹੋਰਨਾ ਪਰਿਵਾਰਾਂ ਦੇ ਪਹਿਲੋਠੇ ਪੁੱਤਰ 22,273 ਹਨ। ਇਸ ਨਾਲ ਲੇਵੀਆ ਨਾਲੋਂ 273 ਪਹਿਲੋਠੇ ਪੁੱਤਰ ਵੱਧੇਰੇ ਬੱਚਦੇ ਹਨ।

47 thou shalt take five shekels apiece by the poll, according to the shekel of the sanctuary shalt thou take them, -- twenty gerahs the shekel;ਸਰਕਾਰੀ ਮਾਪ ਦੇ ਅਨੁਸਾਰ, ਵਾਧੂ 273 ਲੋਕਾਂ ਲਈ ਚਾਂਦੀ ਦੇ 5 ਸ਼ੈਕਲ (ਇੱਕ ਸ਼ੈਕਲ 20 ਗੇਰਾਹ ਦੇ ਬਰਾਬਰ ਹੈ) ਜਮ੍ਹਾ ਕਰ। ਇਸਰਾਏਲ ਦੇ ਲੋਕਾਂ ਕੋਲੋਂ ਉਹ ਚਾਂਦੀ ਇਕੱਠੀ ਕਰ।

48 and thou shalt give the money unto Aaron and unto his sons for those in excess among them who are to be ransomed.ਉਹ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰ ਨੂੰ ਦੇ। ਇਹ ਇਸਰਾਏਲ ਦੇ 273 ਲੋਕਾਂ ਲਈ ਅਦਾਇਗੀ ਕਰ।’”

49 And Moses took the ransom-money from them that were over and above those who were ransomed by the Levites;ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ।

50 of the firstborn of the children of Israel he took the money, a thousand three hundred and sixty-five [shekels], according to the shekel of the sanctuary.ਮੂਸਾ ਨੇ ਇਸਰਾਏਲ ਦੇ ਪਹਿਲੋਠੇ ਆਦਮੀਆਂ ਕੋਲੋਂ ਚਾਂਦੀ ਇਕੱਠੀ ਕੀਤੀ। ਉਸ ਨੇ ਸਰਕਾਰੀ ਮਾਪ ਅਨੁਸਾਰ 1,365 ਸ਼ੈਕਲ ਚਾਂਦੀ ਇਕੱਠੀ ਕੀਤੀ।

51 And Moses gave the money of them that were ransomed to Aaron and to his sons, according to the commandment of Jehovah, -- as Jehovah had commanded Moses.ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਮੂਸਾ ਨੇ ਯਹੋਵਾਹ ਦੇ ਆਦੇਸ਼ ਅਨੁਸਾਰ ਚਾਂਦੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿੱਤੀ।

Punjabi Bible