Numbers 6:20
ਫ਼ੇਰ ਜਾਜਕ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਅੱਗੇ ਹਿਲਾਵੇਗਾ ਇਹ ਹਿਲਾਉਣ ਦੀ ਭੇਟ ਹੈ ਇਹ ਚੀਜ਼ਾਂ ਪਵਿੱਤਰ ਹਨ ਅਤੇ ਜਾਜਕ ਦੀਆਂ ਹਨ। ਅਤੇ ਭੇਡੂ ਦਾ ਸੀਨਾ ਅਤੇ ਪੱਟ ਯਹੋਵਾਹ ਅੱਗੇ ਹਿਲਾਏ ਜਾਣਗੇ। ਇਹ ਚੀਜ਼ਾਂ ਯਾਜਕ ਦੀਆਂ ਹਨ। ਇਸਤੋਂ ਬਾਦ ਨਜ਼ੀਰ ਮੈਅ ਪੀ ਸੱਕਦਾ ਹੈ।
And the priest | וְהֵנִיף֩ | wĕhēnîp | veh-hay-NEEF |
shall wave | אוֹתָ֨ם | ʾôtām | oh-TAHM |
offering wave a for them | הַכֹּהֵ֥ן׀ | hakkōhēn | ha-koh-HANE |
before | תְּנוּפָה֮ | tĕnûpāh | teh-noo-FA |
the Lord: | לִפְנֵ֣י | lipnê | leef-NAY |
this | יְהוָה֒ | yĕhwāh | yeh-VA |
is holy | קֹ֤דֶשׁ | qōdeš | KOH-desh |
priest, the for | הוּא֙ | hûʾ | hoo |
with | לַכֹּהֵ֔ן | lakkōhēn | la-koh-HANE |
the wave | עַ֚ל | ʿal | al |
breast | חֲזֵ֣ה | ḥăzē | huh-ZAY |
and heave | הַתְּנוּפָ֔ה | hattĕnûpâ | ha-teh-noo-FA |
shoulder: | וְעַ֖ל | wĕʿal | veh-AL |
that after and | שׁ֣וֹק | šôq | shoke |
the Nazarite | הַתְּרוּמָ֑ה | hattĕrûmâ | ha-teh-roo-MA |
may drink | וְאַחַ֛ר | wĕʾaḥar | veh-ah-HAHR |
wine. | יִשְׁתֶּ֥ה | yište | yeesh-TEH |
הַנָּזִ֖יר | hannāzîr | ha-na-ZEER | |
יָֽיִן׃ | yāyin | YA-yeen |
Cross Reference
Ecclesiastes 9:7
ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।
Numbers 5:25
“ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ।
Exodus 29:27
ਉਸ ਭੇਡੂ ਦਾ ਸੀਨਾ ਅਤੇ ਲੱਤ ਲਵੋ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਲਈ ਅਤੇ ਉਨ੍ਹਾਂ ਹਿਸਿਆਂ ਨੂੰ ਪਵਿੱਤਰ ਬਨਾਉਣ ਲਈ ਕੀਤੀ ਗਈ ਸੀ। ਫ਼ੇਰ ਇਹ ਖਾਸ ਹਿੱਸੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿਉ।
Zechariah 10:7
ਅਫ਼ਰਾਈਮ ਦੇ ਲੋਕ ਉਨ੍ਹਾਂ ਸੂਰਬੀਰਾਂ ਵਾਂਗ ਖੁਸ਼ ਹੋਣਗੇ ਜਿਨ੍ਹਾਂ ਕੋਲ ਪੀਣ ਲਈ ਕਾਫੀ ਮੈਅ ਹੁੰਦੀ ਹੈ। ਉਨ੍ਹਾਂ ਦੇ ਬੱਚੇ ਵੀ ਖੁਸ਼ੀ ਵਿੱਚ ਮੌਜ ਮਨਾਉਣਗੇ। ਉਹ ਸਾਰੇ ਯਹੋਵਾਹ ਦੇ ਸੰਗ ਖੁਸ਼ੀ ਦਾ ਸਮਾਂ ਗੁਜ਼ਾਰਨਗੇ।
Matthew 26:29
ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”
Mark 14:25
ਮੈਂ ਤੁਹਾਨੂੰ ਸੱਚ ਆਖਦਾ ਹੈ। ਮੈਂ ਇਹ ਦਾਖ ਰਸ ਫ਼ੇਰ ਨਹੀਂ ਪੀਵਾਂਗਾ, ਜਦੋਂ ਮੈਂ ਇਹ ਪਰਮੇਸ਼ੁਰ ਦੇ ਰਾਜ ਵਿੱਚ ਪੀਵਾਂਗਾ ਇਹ ਨਵਾਂ ਹੋਵੇਗਾ।”
John 17:4
ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ।
John 19:30
ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।
2 Timothy 4:7
ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।
Zechariah 9:17
ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ
Zechariah 9:15
ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
Isaiah 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
Leviticus 7:34
ਮੈਂ (ਯਹੋਵਾਹ) ਇਸਰਾਏਲ ਦੇ ਲੋਕਾਂ ਤੋਂ ਹਿਲਾਉਣ ਦੀ ਭੇਟ ਦਾ ਸੀਨਾ ਲੈ ਰਿਹਾ ਹਾਂ ਅਤੇ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਲੈ ਰਿਹਾ ਹਾਂ। ਅਤੇ ਮੈਂ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਰਿਹਾ ਹਾਂ। ਇਸਰਾਏਲ ਦੇ ਲੋਕਾਂ ਨੂੰ ਇਹ ਨੇਮ ਹਮੇਸ਼ਾ ਮੰਨਣਾ ਚਾਹੀਦਾ ਹੈ।”
Leviticus 9:21
ਉਸ ਨੇ ਸੀਨਿਆਂ ਅਤੇ ਸੱਜੇ ਪੱਟਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਮੂਸਾ ਦੇ ਆਦੇਸ਼ ਅਨੁਸਾਰ ਹਿਲਾਇਆ।
Leviticus 10:15
ਲੋਕਾਂ ਨੂੰ, ਸਾੜੇ ਜਾਣ ਵਾਲੀ ਚਰਬੀ ਸਮੇਤ, ਸੁੱਖ-ਸਾਂਦ ਦੀ ਭੇਟ ਦਾ ਪੱਟ ਅਤੇ ਹਿਲਾਉਣ ਦੀ ਭੇਟ ਦਾ ਸੀਨਾ ਲਿਆਉਣਾ ਚਾਹੀਦਾ ਹੈ। ਇਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਹਿਲਾਇਆ ਜਾਵੇਗਾ, ਅਤੇ ਬਲੀਆਂ ਦਾ ਇਹ ਹਿੱਸਾ ਹਮੇਸ਼ਾ ਤੇਰਾ ਅਤੇ ਤੇਰੇ ਬੱਚਿਆਂ ਦਾ ਹੋਵੇਗਾ, ਜਿਹਾ ਕਿ ਯਹੋਵਾਹ ਨੇ ਆਖਿਆ ਹੈ।”
Leviticus 23:11
ਉਹ ਭਰੀ ਨੂੰ ਤੁਹਾਡੇ ਲਈ ਯਹੋਵਾਹ ਅੱਗੇ ਹਿਲਾਵੇਗਾ। ਫ਼ੇਰ ਇਹ ਪ੍ਰਵਾਨ ਹੋ ਜਾਵੇਗੀ। ਉਹ ਭਰੀ ਨੂੰ ਸਬਤ ਤੋਂ ਅਗਲੇ ਦਿਨ ਨੂੰ ਹਿਲਾਵੇਗਾ।
Numbers 18:18
ਪਰ ਇਨ੍ਹਾਂ ਜਾਨਵਰਾ ਦਾ ਮਾਸ ਤੁਹਾਡਾ ਹੋਵੇਗਾ। ਅਤੇ ਹਿਲਾਉਣ ਦੇ ਭੇਟ ਦਾ ਸੀਨਾ ਤੁਹਾਡਾ ਹੋਵੇਗਾ। ਅਤੇ ਹੋਰਨਾ ਭੇਟਾ ਵਿੱਚੋਂ ਸੱਜਾ ਪੱਟ ਤੁਹਾਡਾ ਹੋਵੇਗਾ।
Psalm 16:10
ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
Isaiah 25:6
ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।
Isaiah 35:10
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
Leviticus 7:31
ਫ਼ੇਰ ਜਾਜਕ ਨੂੰ ਚਰਬੀ ਜਗਵੇਦੀ ਉੱਤੇ ਸਾੜਨੀ ਚਾਹੀਦੀ ਹੈ। ਪਰ ਜਾਨਵਰ ਦਾ ਸੀਨਾ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵਗਾ।