1 Chronicles 1:14
ਅਤੇ ਯਬੂਸੀ, ਅਮੋਰੀ ਗਿਰਗਾਸ਼ੀ ਲੋਕ,
1 Chronicles 1:14 in Other Translations
King James Version (KJV)
The Jebusite also, and the Amorite, and the Girgashite,
American Standard Version (ASV)
and the Jebusite, and the Amorite, and the Girgashite,
Bible in Basic English (BBE)
And the Jebusite and the Amorite and the Girgashite,
Darby English Bible (DBY)
and the Jebusite, and the Amorite, and the Girgashite,
Webster's Bible (WBT)
The Jebusite also, and the Amorite, and the Girgashite,
World English Bible (WEB)
and the Jebusite, and the Amorite, and the Girgashite,
Young's Literal Translation (YLT)
and the Jebusite, and the Amorite, and the Girgashite,
| The Jebusite | וְאֶת | wĕʾet | veh-ET |
| also, and the Amorite, | הַיְבוּסִי֙ | haybûsiy | hai-voo-SEE |
| and the Girgashite, | וְאֶת | wĕʾet | veh-ET |
| הָ֣אֱמֹרִ֔י | hāʾĕmōrî | HA-ay-moh-REE | |
| וְאֵ֖ת | wĕʾēt | veh-ATE | |
| הַגִּרְגָּשִֽׁי׃ | haggirgāšî | ha-ɡeer-ɡa-SHEE |
Cross Reference
ਯਸ਼ਵਾ 3:10
ਇਹ ਇੱਕ ਸਬੂਤ ਹੈ ਕਿ ਜਿਉਂਦਾ ਪਰਮੇਸ਼ੁਰ ਸੱਚਮੁੱਚ ਤੁਹਾਡੇ ਨਾਲ ਹੈ ਅਤੇ ਉਹ ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਅਸਫ਼ਲ ਨਹੀਂ ਹੋਵੇਗਾ। ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਹਰਾ ਦੇਵੇਗਾ ਅਤੇ ਉਨ੍ਹਾਂ ਨੂੰ ਧਰਤੀ ਛੱਡ ਜਾਣ ਲਈ ਮਜ਼ਬੂਰ ਕਰ ਦੇਵੇਗਾ।
ਪੈਦਾਇਸ਼ 15:21
ਅਮੋਰੀ ਲੋਕਾਂ, ਕਨਾਨੀ ਲੋਕਾਂ, ਗਿਰਗਾਸ਼ੀ ਲੋਕਾਂ ਅਤੇ ਯਬੂਸੀ ਲੋਕਾਂ ਦੀ ਹੈ।”
ਜ਼ਿਕਰ ਯਾਹ 9:7
ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ।
ਆਮੋਸ 2:9
“ਪਰ ਇਹ ਮੈਂ ਹੀ ਸੀ ਜਿਸਨੇ ਅਮੋਰੀਆਂ ਨੂੰ ਉਨ੍ਹਾਂ ਦੇ ਅਗਿਓ ਬਰਬਾਦ ਕੀਤਾ ਜਿਹੜੇ ਕਿ ਦਿਆਰ ਦੇ ਦ੍ਰੱਖਤਾਂ ਵਾਂਗ ਲੰਬੇ ਸਨ ਅਤੇ ਬਲੂਤ ਦੇ ਰੁੱਖਾਂ ਵਰਗੇ ਤਕੜੇ। ਪਰ ਮੈਂ ਉਨ੍ਹਾਂ ਦੇ ਉੱਪਰ ਫ਼ਲਾਂ ਅਤੇ ਹੇਠਲੀਆਂ ਜੜਾਂ ਨੂੰ ਨਾਸ ਕੀਤਾ।
ਨਹਮਿਆਹ 9:8
ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ।
੨ ਸਲਾਤੀਨ 21:11
“ਯਹੂਦਾਹ ਦੇ ਪਾਤਸ਼ਾਹ ਮਨੱਸ਼ਹ ਨੇ ਇਹ ਬੁਰੇ ਘਿਰਣਾ ਯੋਗ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਉਨ੍ਹਾਂ ਤੋਂ ਵੀ ਵੱਧਕੇ ਉਸ ਨੇ ਭੈੜੇ ਕੰਮ ਕੀਤੇ ਹਨ। ਇੰਨਾਂ ਹੀ ਨਹੀਂ ਸਗੋਂ ਉਸ ਨੇ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਵਾਇਆ ਹੈ।
੨ ਸਮੋਈਲ 24:16
ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।” ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ।
੨ ਸਮੋਈਲ 21:2
ਇਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ। ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।
ਕਜ਼ਾૃ 19:11
ਦਿਨ ਤਕਰੀਬਨ ਛੁਪ ਚੱਲਿਆ ਸੀ। ਉਹ ਯਬੂਸ ਸ਼ਹਿਰ ਦੇ ਨੇੜੇ ਸਨ। ਇਸ ਲਈ ਨੌਕਰ ਨੇ ਆਪਣੇ ਸੁਆਮੀ ਲੇਵੀ ਬੰਦੇ ਨੂੰ ਆਖਿਆ, “ਆਓ ਇਸ ਯਬੂਸੀ ਸ਼ਹਿਰ ਵਿੱਚ ਠਹਿਰ ਜਾਈਏ। ਇੱਥੇ ਰਾਤ ਕੱਟੀਏ।”
ਕਜ਼ਾૃ 1:21
ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ।
ਯਸ਼ਵਾ 24:15
“ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”
ਅਸਤਸਨਾ 20:17
ਤੁਹਾਨੂੰ ਸਾਰੇ ਲੋਕਾਂ-ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ।
ਅਸਤਸਨਾ 7:1
ਪਰਮੇਸ਼ੁਰ ਦੇ ਖਾਸ ਲੋਕ, ਇਸਰਾਏਲ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਉੱਤੇ ਲੈ ਜਾਵੇਗਾ ਜਿਸ ਵਿੱਚ, ਤੁਸੀਂ ਆਪਣੇ ਲਈ ਹਾਸਲ ਕਰਨ ਲਈ ਦਾਖਲ ਹੋ ਰਹੇ ਹੋ। ਯਹੋਵਾਹ ਬਹੁਤ ਸਾਰੀਆਂ ਕੌਮਾਂ, ਹਿੱਤੀਆਂ, ਗਿਰਗਾਸ਼ੀਆਂ, ਅਮੋਰੀਆਂ, ਕਨਾਨੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦੇਵੇਗਾ ਜੋ ਕਿ ਗਿਣਤੀ ਵਿੱਚ ਵੱਧ ਹਨ ਅਤੇ ਤੁਹਾਡੇ ਨਾਲੋਂ ਤਾਕਤਵਰ ਹਨ।
ਗਿਣਤੀ 21:21
ਸੀਹੋਨ ਅਤੇ ਓਗ ਇਸਰਾਏਲ ਦੇ ਲੋਕਾਂ ਨੇ ਕੁਝ ਆਦਮੀਆਂ ਨੂੰ ਸੀਹੋਨ, ਅਮੋਰੀਆਂ ਦੇ ਰਾਜੇ ਵੱਲ ਭੇਜਿਆ। ਉਨ੍ਹਾਂ ਨੇ ਰਾਜੇ ਨੂੰ ਆਖਿਆ,
ਖ਼ਰੋਜ 34:11
ਉਨ੍ਹਾਂ ਗੱਲਾਂ ਨੂੰ ਮੰਨੋ ਜਿਨ੍ਹਾਂ ਦਾ ਅੱਜ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਅਤੇ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੀ ਧਰਤੀ ਤੋਂ ਚੱਲੇ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਅਮੋਰੀਆਂ, ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਧੱਕ ਦਿਆਂਗਾ।
ਖ਼ਰੋਜ 33:2
ਇਸ ਲਈ ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀਆਂ, ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਹਰਾ ਦਿਆਂਗਾ। ਮੈਂ ਇਨ੍ਹਾਂ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ।
ਪੈਦਾਇਸ਼ 48:22
“ਮੈਂ ਤੈਨੂੰ ਤੇਰੇ ਭਰਾਵਾਂ ਨੂੰ ਦਿੱਤੇ ਨਾਲੋਂ, ਇੱਕ ਭਾਗ ਵੱਧ ਦਿੱਤਾ ਹੈ। ਮੈਂ ਤੈਨੂੰ ਉਹ ਪਰਬਤ ਦਿੱਤਾ ਜਿਹੜਾ ਮੈਂ ਅਮੋਰੀ ਲੋਕਾਂ ਤੋਂ ਮੇਰੀ ਤਲਵਾਰ ਅਤੇ ਮੇਰੇ ਧਨੁੱਖ ਨਾਲ ਲਿਆ ਸੀ। ਮੈਂ ਧਰਤੀ ਦੇ ਉਸ ਭਾਗ ਲਈ ਲੜਨ ਦੀ ਖਾਤਰ ਆਪਣੀ ਤਲਵਾਰ ਆਪਣੇ ਧਨੁਖ ਦੀ ਵਰਤੋਂ ਕੀਤੀ ਸੀ ਅਤੇ ਮੈਂ ਜਿੱਤ ਗਿਆ ਸੀ।”