੧ ਤਵਾਰੀਖ਼ 14:1 in Punjabi

ਪੰਜਾਬੀ ਪੰਜਾਬੀ ਬਾਈਬਲ ੧ ਤਵਾਰੀਖ਼ ੧ ਤਵਾਰੀਖ਼ 14 ੧ ਤਵਾਰੀਖ਼ 14:1

1 Chronicles 14:1
ਦਾਊਦ ਦਾ ਵੱਧਦਾ ਰਾਜ ਹੀਰਾਮ ਸ਼ੂਰ ਦਾ ਰਾਜਾ ਸੀ ਅਤੇ ਉਸ ਨੇ ਦਾਊਦ ਕੋਲ ਹਲਕਾਰੇ ਭੇਜੇ। ਉਸ ਨੇ ਦਿਆਰ ਦੀਆਂ ਸ਼ਤੀਰਾਂ, ਸੰਗਤਰਾਸ਼ ਅਤੇ ਤਰਖਾਨ ਵੀ ਭੇਜੇ ਤਾਂ ਜੋ ਉਹ ਦਾਊਦ ਲਈ ਇੱਕ ਭਵਨ ਤਿਆਰ ਕਰ ਸੱਕਣ।

1 Chronicles 141 Chronicles 14:2

1 Chronicles 14:1 in Other Translations

King James Version (KJV)
Now Hiram king of Tyre sent messengers to David, and timber of cedars, with masons and carpenters, to build him an house.

American Standard Version (ASV)
And Hiram king of Tyre sent messengers to David, and cedar-trees, and masons, and carpenters, to build him a house.

Bible in Basic English (BBE)
And Hiram, king of Tyre, sent men to David with cedar-trees, and stoneworkers and woodworkers for the building of his house.

Darby English Bible (DBY)
And Hiram king of Tyre sent messengers to David, and timber of cedars, with masons and carpenters, to build him a house.

Webster's Bible (WBT)
Now Hiram king of Tyre sent messengers to David, and timber of cedars, with masons and carpenters, to build him a house.

World English Bible (WEB)
Hiram king of Tyre sent messengers to David, and cedar trees, and masons, and carpenters, to build him a house.

Young's Literal Translation (YLT)
And Huram king of Tyre sendeth messengers unto David, and cedar-wood, and artificers of walls, and artificers of wood, to build to him a house.

Now
Hiram
וַ֠יִּשְׁלַחwayyišlaḥVA-yeesh-lahk
king
חיּרָ֨םḥyyrāmh-YRAHM
of
Tyre
מֶֽלֶךְmelekMEH-lek
sent
צֹ֥רṣōrtsore
messengers
מַלְאָכִים֮malʾākîmmahl-ah-HEEM
to
אֶלʾelel
David,
דָּוִיד֒dāwîdda-VEED
and
timber
וַֽעֲצֵ֣יwaʿăṣêva-uh-TSAY
cedars,
of
אֲרָזִ֔יםʾărāzîmuh-ra-ZEEM
with
masons
וְחָֽרָשֵׁ֣יwĕḥārāšêveh-ha-ra-SHAY

קִ֔ירqîrkeer
and
carpenters,
וְחָֽרָשֵׁ֖יwĕḥārāšêveh-ha-ra-SHAY

עֵצִ֑יםʿēṣîmay-TSEEM
to
build
לִבְנ֥וֹתlibnôtleev-NOTE
him
an
house.
ל֖וֹloh
בָּֽיִת׃bāyitBA-yeet

Cross Reference

ਅਜ਼ਰਾ 3:7
ਮੰਦਰ ਦਾ ਪੁਨਰ ਨਿਰਮਾਣ ਸੋ ਉਨ੍ਹਾਂ ਨੇ ਸੰਗਤਰਾਸ਼ਾਂ ਅਤੇ ਤਰੱਖਾਣਾਂ ਨੂੰ ਪੈਸੇ ਦਿੱਤੇ ਅਤੇ ਸੀਦੋਨੀਆਂ ਅਤੇ ਸੂਰੀਆਂ ਨੂੰ ਭੋਜਨ, ਪੇਯ ਅਤੇ ਤੇਲ ਦਿੱਤਾ ਤਾਂ ਜੋ ਉਹ ਫਾਰਸ ਦੇ ਪਾਤਸ਼ਾਹ ਕੋਰਸ਼ ਦੀ ਆਗਿਆ ਮੁਤਾਬਕ ਲਬਨੋਨ ਤੋਂ ਦਿਆਰ ਦੀ ਲੱਕੜ ਸਮੁਦਰ ਰਾਹੀਂ ਯਾਫਾ ਨੂੰ ਲਿਆ ਸੱਕਣ।

੨ ਤਵਾਰੀਖ਼ 2:3
ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨੇਹਾ ਭੇਜਿਆ, “ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ।

੨ ਸਮੋਈਲ 5:11
ਤਦ ਸੋਰ ਦੇ ਪਾਤਸ਼ਾਹ ਹੀਰਾਮ ਨੇ ਸੰਦੇਸ਼ਵਾਹਕ, ਦਿਆਰ ਦੀ ਲੱਕੜ ਅਤੇ ਤਰੱਖਾਣ ਅਤੇ ਪੱਥਰ ਘੜਣ ਵਾਲਿਆਂ ਨੂੰ ਦਾਊਦ ਕੋਲ ਭੇਜਿਆ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਤਿਆਰ ਕੀਤਾ।

ਯਰਮਿਆਹ 22:13
ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।

੨ ਤਵਾਰੀਖ਼ 2:8
ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਂ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ ’ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ।

੧ ਤਵਾਰੀਖ਼ 22:2
ਦਾਊਦ ਦੀ ਮੰਦਰ ਲਈ ਤਿਆਰੀ ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕੱਠਿਆਂ ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ।

੧ ਤਵਾਰੀਖ਼ 17:1
ਪਰਮੇਸ਼ੁਰ ਦਾ ਦਾਊਦ ਨੂੰ ਇਕਰਾਰ ਜਦੋਂ ਦਾਊਦ ਆਪਣੇ ਘਰ ਨੂੰ ਪਰਤਿਆ ਤਾਂ ਉਸ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ! ਮੈਂ ਤਾਂ ਦਿਆਰ ਦੀ ਲੱਕੜ ਦੇ ਬਣੇ ਹੋਏ ਘਰ ਵਿੱਚ ਰਹਿੰਦਾ ਹਾਂ, ਪਰ ਨੇਮ ਦਾ ਸੰਦੂਕ ਕੇਵਲ ਤੰਬੂ ਹੇਠ ਪਿਆ ਹੈ। ਇਸ ਲਈ ਮੈਂ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।”

੧ ਸਲਾਤੀਨ 7:1
ਸੁਲੇਮਾਨ ਦਾ ਮਹਿਲ ਸੁਲੇਮਾਨ ਪਾਤਸ਼ਾਹ ਨੇ ਆਪਣੇ ਲਈ ਵੀ ਇੱਕ ਮਹਿਲ ਬਣਵਾਇਆ। ਉਸ ਦੇ ਮਹਿਲ ਨੂੰ ਪੂਰੇ ਹੋਣ ਵਿੱਚ ਤੇਰ੍ਹਾਂ ਵਰ੍ਹੇ ਲੱਗੇ।

੧ ਸਲਾਤੀਨ 5:18
ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲਏ।

੧ ਸਲਾਤੀਨ 5:8
ਤਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨੇਹਾ ਭੇਜਿਆ ਅਤੇ ਆਖਿਆ, “ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਂਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।

੧ ਸਲਾਤੀਨ 5:6
ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜ ਓੱਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵੱਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।”

੧ ਸਲਾਤੀਨ 5:1
ਸੁਲੇਮਾਨ, ਮੰਦਰ ਨੂੰ ਉਸਾਰਦਾ ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸ ਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।

੨ ਸਮੋਈਲ 7:2
ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।”