1 Corinthians 4:21
ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?
1 Corinthians 4:21 in Other Translations
King James Version (KJV)
What will ye? shall I come unto you with a rod, or in love, and in the spirit of meekness?
American Standard Version (ASV)
What will ye? shall I come unto you with a rod, or in love and a spirit of gentleness?
Bible in Basic English (BBE)
What is your desire? is my coming to be with punishment, or is it to be in love and a gentle spirit?
Darby English Bible (DBY)
What will ye? that I come to you with a rod; or in love, and [in] a spirit of meekness?
World English Bible (WEB)
What do you want? Shall I come to you with a rod, or in love and a spirit of gentleness?
Young's Literal Translation (YLT)
what do ye wish? with a rod shall I come unto you, or in love, with a spirit also of meekness?
| What | τί | ti | tee |
| will ye? | θέλετε | thelete | THAY-lay-tay |
| come I shall | ἐν | en | ane |
| unto | ῥάβδῳ | rhabdō | RAHV-thoh |
| you | ἔλθω | elthō | ALE-thoh |
| with | πρὸς | pros | prose |
| rod, a | ὑμᾶς | hymas | yoo-MAHS |
| or | ἢ | ē | ay |
| in | ἐν | en | ane |
| love, | ἀγάπῃ | agapē | ah-GA-pay |
| and | πνεύματί | pneumati | PNAVE-ma-TEE |
| spirit the in | τε | te | tay |
| of meekness? | πρᾳότητος | praotētos | pra-OH-tay-tose |
Cross Reference
੨ ਕੁਰਿੰਥੀਆਂ 13:2
ਜਦੋਂ ਮੈਂ ਦੂਜੀ ਵਾਰੀ ਤੁਹਾਡੇ ਕੋਲ ਸਾਂ, ਮੈਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਪਹਿਲਾਂ ਪਾਪ ਕੀਤੇ ਸਨ। ਹੁਣ ਮੈਂ ਤੁਹਾਥੋਂ ਦੂਰ ਹਾਂ, ਮੈਂ ਬਾਕੀ ਸਾਰੇ ਲੋਕਾਂ ਨੂੰ ਚੇਤਾਵਨੀ ਦਿੰਦਾ ਹਾਂ ਜਿਨ੍ਹਾਂ ਨੇ ਪਾਪ ਕੀਤੇ ਹਨ। ਜਦੋਂ ਮੈਂ ਤੁਹਾਡੇ ਕੋਲ ਫ਼ੇਰ ਵਾਪਸ ਆਵਾਂਗਾ ਮੈਂ ਤੁਹਾਨੂੰ ਸਜ਼ਾ ਦੇਵਾਂਗਾ।
੧ ਥੱਸਲੁਨੀਕੀਆਂ 2:7
ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ।
੨ ਕੁਰਿੰਥੀਆਂ 13:10
ਇਹ ਗੱਲਾਂ ਮੈਂ ਤੁਹਾਨੂੰ ਤੁਹਾਡੀ ਗੈਰ ਹਾਜ਼ਰੀ ਵਿੱਚ ਲਿਖ ਰਿਹਾ ਹਾਂ ਇਹ ਮੈਂ ਇਸ ਲਈ ਆਖ ਰਿਹਾ ਹਾਂ ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਆਪਣੀ ਸ਼ਕਤੀ ਤੁਹਾਨੂੰ ਸਜ਼ਾ ਦੇਣ ਵਾਸਤੇ ਨਾ ਵਰਤਨੀ ਪਵੇ। ਪ੍ਰਭੂ ਨੇ ਇਹ ਸ਼ਕਤੀ ਮੈਨੂੰ ਤੁਹਾਨੂੰ ਤਕੜਾ ਬਨਾਉਣ ਲਈ ਪ੍ਰਦਾਨ ਕੀਤੀ ਹੈ। ਤੁਹਾਨੂੰ ਤਬਾਹ ਕਰਨ ਲਈ ਨਹੀਂ।
੨ ਕੁਰਿੰਥੀਆਂ 12:20
ਅਜਿਹਾ ਮੈਂ ਇਸ ਲਈ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ, ਮੈਨੂੰ ਡਰ ਹੈ ਕਿ ਮੈਂ ਤੁਹਾਨੂੰ ਅਜਿਹਾ ਨਹੀਂ ਪਾਵਾਂਗਾ। ਜਿਹੀ ਕਿ ਮੈਨੂੰ ਆਸ ਹੈ, ਤੁਸੀਂ ਮੈਨੂੰ ਉਵੇਂ ਦਾ ਨਹੀਂ ਪਾਵੋਂਗੇ ਜਿਵੇਂ ਕਿ ਤੁਸੀਂ ਮੈਨੂੰ ਹੋਣ ਦੀ ਆਸ ਰੱਖਦੇ ਹੋ। ਮੈਨੂੰ ਡਰ ਹੈ ਕਿ ਤੁਹਾਡੇ ਸਮੂਹ ਵਿੱਚ ਕਿਧਰੇ ਦਲੀਲਬਾਜ਼ੀ, ਈਰਖਾ, ਗੁੱਸਾ, ਖੁਦਗਰਜ਼ੀ ਤੇ ਝਗੜ੍ਹੇ, ਮੰਦੇ ਬੋਲ, ਗੱਪ ਹੰਕਾਰ ਅਤੇ ਉਲਝਨਾ ਨਾ ਹੋਣ।
੨ ਕੁਰਿੰਥੀਆਂ 1:23
ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
੨ ਕੁਰਿੰਥੀਆਂ 10:1
ਪੌਲੁਸ ਆਪਣੇ ਆਤਮਕ ਮਿਸ਼ਨ ਨੂੰ ਉਚਿਤ ਠਹਿਰਾਉਂਦਾ ਹੈ ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
੨ ਕੁਰਿੰਥੀਆਂ 2:3
ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।
੨ ਕੁਰਿੰਥੀਆਂ 2:1
ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।
ਯਾਕੂਬ 3:17
ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
੨ ਕੁਰਿੰਥੀਆਂ 10:8
ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸ ਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁੱਖ ਪਹੁੰਚਾਉਣ ਲਈ। ਇਸ ਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।
੨ ਕੁਰਿੰਥੀਆਂ 10:6
ਉੱਥੇ ਅਸੀਂ ਹਰ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿੰਦੇ ਹਾਂ ਜਿਹੜਾ ਆਗਿਆਕਾਰ ਨਹੀਂ ਹੈ। ਪਰ ਪਹਿਲੋਂ ਅਸੀਂ ਚਾਹੁੰਦੇ ਹਾਂ ਕਿ ਤਸੀਂ ਪੂਰੀ ਤਰ੍ਹਾਂ ਆਗਿਆਕਾਰ ਹੋਵੋਂ।
੨ ਕੁਰਿੰਥੀਆਂ 3:10
ਉਸ ਪੁਰਾਣੇ ਕਰਾਰ ਦੀ ਮਹਿਮਾ ਸੀ। ਪਰ ਜਦੋਂ ਪੁਰਾਣੀ ਮਹਿਮਾ ਦੀ ਸਮਾਨਤਾ ਨਵੇਂ ਕਰਾਰ ਦੀ ਵਡੇਰੀ ਮਹਿਮਾ ਨਾਲ ਕੀਤੀ ਜਾਂਦੀ ਹੈ ਤਾਂ ਇਹ ਆਪਣੀ ਮਹਿਮਾ ਗੁਆ ਲੈਂਦਾ ਹੈ।
੧ ਕੁਰਿੰਥੀਆਂ 5:5
ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸੱਕੇ। ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।