੧ ਸਲਾਤੀਨ 13:1 in Punjabi

ਪੰਜਾਬੀ ਪੰਜਾਬੀ ਬਾਈਬਲ ੧ ਸਲਾਤੀਨ ੧ ਸਲਾਤੀਨ 13 ੧ ਸਲਾਤੀਨ 13:1

1 Kings 13:1
ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।

1 Kings 131 Kings 13:2

1 Kings 13:1 in Other Translations

King James Version (KJV)
And, behold, there came a man of God out of Judah by the word of the LORD unto Bethel: and Jeroboam stood by the altar to burn incense.

American Standard Version (ASV)
And, behold, there came a man of God out of Judah by the word of Jehovah unto Beth-el: and Jeroboam was standing by the altar to burn incense.

Bible in Basic English (BBE)
Then a man of God came from Judah by the order of the Lord to Beth-el, where Jeroboam was by the altar, burning offerings.

Darby English Bible (DBY)
And behold, there came a man of God from Judah, by the word of Jehovah, to Bethel; and Jeroboam stood by the altar to burn incense.

Webster's Bible (WBT)
And behold, there came a man of God out of Judah by the word of the LORD to Beth-el: and Jeroboam stood by the altar to burn incense.

World English Bible (WEB)
Behold, there came a man of God out of Judah by the word of Yahweh to Beth El: and Jeroboam was standing by the altar to burn incense.

Young's Literal Translation (YLT)
And lo, a man of God hath come from Judah, by the word of Jehovah, unto Beth-El, and Jeroboam is standing by the altar -- to make perfume;

And,
behold,
וְהִנֵּ֣ה׀wĕhinnēveh-hee-NAY
there
came
אִ֣ישׁʾîšeesh
a
man
אֱלֹהִ֗יםʾĕlōhîmay-loh-HEEM
God
of
בָּ֧אbāʾba
out
of
Judah
מִֽיהוּדָ֛הmîhûdâmee-hoo-DA
by
the
word
בִּדְבַ֥רbidbarbeed-VAHR
Lord
the
of
יְהוָ֖הyĕhwâyeh-VA
unto
אֶלʾelel
Beth-el:
בֵּֽיתbêtbate
and
Jeroboam
אֵ֑לʾēlale
stood
וְיָֽרָבְעָ֛םwĕyārobʿāmveh-ya-rove-AM
by
עֹמֵ֥דʿōmēdoh-MADE
the
altar
עַלʿalal
to
burn
incense.
הַמִּזְבֵּ֖חַhammizbēaḥha-meez-BAY-ak
לְהַקְטִֽיר׃lĕhaqṭîrleh-hahk-TEER

Cross Reference

੨ ਸਲਾਤੀਨ 23:17
ਯੋਸੀਯਾਹ ਨੇ ਆਖਿਆ, “ਉਹ ਯਾਦਗਾਰੀ ਚਿੰਨ੍ਹ ਜੋ ਮੈਂ ਵੇਖ ਰਿਹਾ ਹਾਂ, ਉਹ ਕੀ ਹੈ?” ਸ਼ਹਿਰ ਦੇ ਲੋਕਾਂ ਨੇ ਉਸ ਨੂੰ ਕਿਹਾ, “ਇਹ ਯਹੂਦਾਹ ਤੋਂ ਆਏ ਪਰਮੇਸ਼ੁਰ ਦੇ ਮਨੁੱਖ (ਨਬੀ) ਦੀ ਕਬਰ ਹੈ। ਇਸ ਮਨੁੱਖ ਨੇ ਯਹੂਦਾਹ ਤੋਂ ਆਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਸੀ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ। ਉਸ ਨੇ ਇਹ ਗੱਲਾਂ ਬਹੁਤ ਸਮਾਂ ਪਹਿਲਾਂ ਹੀ ਦੱਸ ਦਿੱਤੀਆਂ ਸਨ।”

੧ ਸਲਾਤੀਨ 12:32
ਯਾਰਾਬੁਆਮ ਪਾਤਸ਼ਾਹ ਨੇ ਇੱਕ ਨਵੀਂ ਛੁੱਟੀ ਸ਼ੁਰੂ ਕੀਤੀ)। ਇਹ ਛੁੱਟੀ ਯਹੂਦਾਹ ਵਿੱਚਲੇ ਪਸਾਹ ਵਾਂਗ ਸੀ। ਪਰ ਇਹ ਛੁੱਟੀ ਅੱਠਵੇਂ ਮਹੀਨੇ ਦੀ ਪੰਦਰ੍ਹਵੀ ਤਾਰੀਖ ਨੂੰ ਸੀ। ਉਸ ਸਮੇਂ ਦੌਰਾਨ ਪਾਤਸ਼ਾਹ ਨੇ ਬੈਤਏਲ ਸ਼ਹਿਰ ਵਿੱਚ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ ਅਤੇ ਉਸ ਨੇ ਆਪਣੇ ਬਣਾਏ ਹੋਏ ਵੱਛਿਆਂ ਨੂੰ ਬਲੀਆਂ ਚੜ੍ਹਾਈਆਂ। ਯਾਰਾਬੁਆਮ ਪਾਤਸ਼ਾਹ ਨੇ ਆਪਣੀਆਂ ਬਣਾਈਆਂ ਉੱਚੀਆਂ ਥਾਵਾਂ ਤੇ ਸੇਵਾ ਕਰਨ ਲਈ ਜਾਜਕ ਵੀ ਚੁਣੇ।

੧ ਥੱਸਲੁਨੀਕੀਆਂ 4:15
ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ।

੧ ਸਲਾਤੀਨ 12:22
ਪਰ ਯਹੋਵਾਹ ਨੇ ਪਰਮੇਸ਼ੁਰ ਦੇ ਇੱਕ ਆਦਮੀ ਜਿਸ ਦਾ ਨਾਂ ਸ਼ਮਾਯਾਹ ਸੀ ਨੂੰ ਆਖਿਆ,

ਪਰਕਾਸ਼ ਦੀ ਪੋਥੀ 8:3
ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਹਮਣੇ ਖੜ੍ਹਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇੜੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮੱਗਰੀ ਰੱਖ ਦਿੱਤੀ।

ਮਲਾਕੀ 1:11
“ਸਾਰੀ ਦੁਨੀਆਂ ਵਿੱਚ ਮੇਰੇ ਨਾਂ ਦਾ ਆਦਰ ਹੁੰਦਾ ਹੈ ਅਤੇ ਸਾਰੀ ਦੁਨੀਆਂ ਦੇ ਦੁਆਲਿਓ ਲੋਕ ਮੇਰੇ ਲਈ ਵੱਧੀਆ ਤੋਹਫ਼ੇ ਲਿਆਉਂਦੇ ਹਨ। ਉਹ ਮੇਰੇ ਨਾਂ ਤੇ ਤੋਹਫ਼ੇ ਵਜੋਂ ਸੁਗੰਧਤ ਧੂਪਾਂ ਧੁਖਾਉਂਦੇ ਹਨ, ਕਿਉਂ ਕਿ ਉਨ੍ਹਾਂ ਸਾਰੇ ਲੋਕਾਂ ਲਈ ਮੇਰੇ ਨਾਂ ਦੀ ਮਹੱਤਾ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ।

ਯਰਮਿਆਹ 32:29
ਬਾਬਲ ਦੀ ਫ਼ੌਜ ਪਹਿਲਾਂ ਹੀ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਹੀ ਹੈ। ਉਹ ਛੇਤੀ ਹੀ ਸ਼ਹਿਰ ਵਿੱਚ ਦਾਖਲ ਹੋ ਜਾਵੇਗੀ ਅਤੇ ਅੱਗਾਂ ਲਾ ਦੇਵੇਗੀ। ਉਹ ਲੋਕ ਸ਼ਹਿਰ ਨੂੰ ਸਾੜ ਦੇਣਗੇ। ਇਸ ਸ਼ਹਿਰ ਵਿੱਚ ਅਜਿਹੇ ਘਰ ਹਨ ਜਿੱਥੇ ਯਰੂਸ਼ਲਮ ਦੇ ਲੋਕਾਂ ਨੇ ਘਰਾਂ ਦੀਆਂ ਛੱਤਾਂ ਉੱਤੇ ਝੂਠੇ ਦੇਵਤੇ ਬਾਲ ਨੂੰ ਬਲੀਆਂ ਚੜ੍ਹਾ ਕੇ ਮੈਨੂੰ ਕ੍ਰੋਧ ਚੜ੍ਹਾਇਆ ਸੀ। ਅਤੇ ਲੋਕਾਂ ਨੇ ਹੋਰਨਾਂ ਬੁੱਤ ਦੇਵਤਿਆਂ ਅੱਗੇ ਪੀਣ ਦੀਆਂ ਭੇਟਾਂ ਡੋਲ੍ਹੀਆਂ। ਬਾਬਲ ਦੀ ਫ਼ੌਜ ਉਨ੍ਹਾਂ ਘਰਾਂ ਨੂੰ ਸਾੜ ਕੇ ਸੁਆਹ ਕਰ ਦੇਵੇਗੀ।

ਯਰਮਿਆਹ 25:3
ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ।

ਯਰਮਿਆਹ 11:12
ਯਹੂਦਾਹ ਦੇ ਕਸਬਿਆਂ ਦੇ ਲੋਕ ਅਤੇ ਇਸਰਾਏਲ ਸ਼ਹਿਰ ਦੇ ਲੋਕ ਜਾਕੇ ਆਪਣੇ ਬੁੱਤਾਂ ਪਾਸ ਸਹਾਇਤਾ ਲਈ ਪ੍ਰਾਰਥਨਾ ਕਰਨਗੇ। ਉਹ ਲੋਕ ਉਨ੍ਹਾਂ ਬੁੱਤਾਂ ਅੱਗੇ ਧੂਪ ਧੁਖਾਉਣਗੇ। ਪਰ ਜਦੋਂ ਭਿਆਨਕ ਸਮਾਂ ਆਵੇਗਾ ਤਾਂ ਉਹ ਬੁੱਤ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਸਹਾਇਤਾ ਨਹੀਂ ਕਰ ਸੱਕਣਗੇ।

੨ ਤਵਾਰੀਖ਼ 26:18
ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, “ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਥਾਨ ਤੋਂ ਬਾਹਰ ਨਿਕਲ ਜਾਹ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।”

੨ ਤਵਾਰੀਖ਼ 9:29
ਸੁਲੇਮਾਨ ਦੀ ਮੌਤ ਸੁਲੇਮਾਨ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਸਨ ਉਹ ਨਾਥਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਨਬੀ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਨਬੀ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।

੧ ਸਲਾਤੀਨ 20:35
ਇੱਕ ਨਬੀ ਦਾ ਅਹਾਬ ਦੇ ਵਿਰੁੱਧ ਬੋਲਣਾ ਨਬੀਆਂ ਵਿੱਚੋਂ ਇੱਕ ਨਬੀ ਨੇ ਦੂਜੇ ਨੂੰ ਕਿਹਾ, “ਮੈਨੂੰ ਧੱਕਾ ਦੇ!” ਉਸ ਨੇ ਇਹ ਇਸ ਲਈ ਕਿਹਾ ਕਿਉਂ ਕਿ ਉਸ ਨੇ ਇਹ ਯਹੋਵਾਹ ਨੇ ਹੁਕਮ ਕੀਤਾ ਸੀ ਪਰ ਦੂਜੇ ਨਬੀ ਨੇ ਉਸ ਨੂੰ ਧੱਕਾ ਦੇਣ ਤੋਂ ਇਨਕਾਰ ਕੀਤਾ।

੧ ਸਲਾਤੀਨ 13:32
ਜਿਹੜੇ ਬਚਨ ਯਹੋਵਾਹ ਨੇ ਉਸ ਦੇ ਮੂੰਹੋਂ ਬੁਲਵਾਏ ਸਨ ਉਹ ਜ਼ਰੂਰ ਸੱਚੇ ਅਤੇ ਪੂਰੇ ਹੋਣਗੇ। ਯਹੋਵਾਹ ਨੇ ਉਸ ਨੂੰ ਜਗਵੇਦੀ ਜੋ ਬੈਤਏਲ ਵਿੱਚ ਹੈ ਉਸ ਦੇ ਵਿਰੁੱਧ ਬੁਲਵਾਇਆ ਅਤੇ ਉਸ ਦੇ ਹੀ ਮੂੰਹੋ ਸਾਮਰਿਯਾ ਦੀਆਂ ਉੱਚੀਆਂ ਥਾਵਾਂ ਜੋ ਦੂਜਿਆਂ ਸ਼ਹਿਰਾਂ ਵਿੱਚ ਹੈ ਉਨ੍ਹਾਂ ਦੇ ਵਿਰੁੱਧ ਬੁਲਵਾਇਆ।”

੧ ਸਲਾਤੀਨ 13:26
ਉਸ ਬੁੱਢੇ ਨਬੀ ਨੇ ਜਿਹੜਾ ਪਰਮੇਸ਼ੁਰ ਦੇ ਆਦਮੀ ਨੂੰ ਵਾਪਿਸ ਲਿਆਇਆ ਸੀ, ਇਸ ਨੂੰ ਸੁਣਿਆ ਅਤੇ ਆਖਿਆ, “ਉਹ ਪਰਮੇਸ਼ੁਰ ਦਾ ਮਨੁੱਖ ਸੀ ਜਿਸਨੇ ਯਹੋਵਾਹ ਦੇ ਹੁਕਮ ਦੀ ਉਲੰਘਣਾ ਕੀਤੀ ਸੀ। ਇਸੇ ਲਈ ਯਹੋਵਾਹ ਨੇ ਉਸ ਨੂੰ ਮਾਰਨ ਲਈ ਸ਼ੇਰ ਘਲਿਆ। ਯਹੋਵਾਹ ਨੇ ਆਖਿਆ ਸੀ ਕਿ ਉਹ ਅਜਿਹਾ ਕਰ ਸੱਕਦਾ।”

੧ ਸਲਾਤੀਨ 13:9
ਯਹੋਵਾਹ ਦਾ ਇਹ ਹੁਕਮ ਸੀ ਕਿ ਇੱਥੋਂ ਕੁਝ ਨਹੀਂ ਖਾਣਾ-ਪੀਣਾ ਤੇ ਮੈਨੂੰ ਯਹੋਵਾਹ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜਿਸ ਰਾਹ ਤੋਂ ਇੱਥੇ ਪਹੁੰਚੇ ਉਸ ਰਾਹ ਤੋਂ ਵਾਪਿਸ ਵੀ ਨਹੀਂ ਜਾਣਾ।”

੧ ਸਲਾਤੀਨ 13:5
ਤੇ ਜਗਵੇਦੀ ਦੇ ਵੀ ਟੁਕੜੇ-ਟੁਕੜੇ ਹੋ ਗਏ ਤੇ ਉਸਦੀ ਸਾਰੀ ਸੁਆਹ ਧਰਤੀ ਉੱਪਰ ਬਿਖਰ ਗਈ। ਇਹ ਨਿਸ਼ਾਨੀ ਸੀ ਕਿ ਜੋ ਕੁਝ ਵੀ ਪਰਮੇਸ਼ੁਰ ਦੇ ਮਨੁੱਖ ਨੇ ਕਿਹਾ ਸੀ ਉਹ ਪਰਮੇਸ਼ੁਰ ਵੱਲੋਂ ਹੀ ਸੀ।

ਗਿਣਤੀ 16:40
ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਉਸ ਨੂੰ ਆਦੇਸ਼ ਦਿੱਤਾ ਸੀ। ਇਹ ਇਸਰਾਏਲ ਦੇ ਲੋਕਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰਨ ਵਾਲਾ ਸੰਕੇਤ ਸੀ ਕਿ ਸਿਰਫ਼ ਹਾਰੂਨ ਦੇ ਪਰਿਵਾਰ ਦੇ ਬੰਦਿਆਂ ਨੂੰ ਹੀ ਯਹੋਵਾਹ ਅੱਗੇ ਧੂਫ਼ ਧੁਖਾਉਣੀ ਚਾਹੀਦੀ ਸੀ। ਹੋਰ ਹਰ ਉਹ ਆਦਮੀ ਜਿਹੜਾ ਯਹੋਵਾਹ ਅੱਗੇ ਧੂਫ਼ ਧੁਖਾਵੇਗਾ ਉਹ ਕੋਰਹ ਅਤੇ ਉਸ ਦੇ ਅਨੁਯਾਈਆਂ ਵਾਂਗ ਮਾਰਿਆ ਜਾਵੇਗਾ।