1 Thessalonians 3:1
ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ।
1 Thessalonians 3:1 in Other Translations
King James Version (KJV)
Wherefore when we could no longer forbear, we thought it good to be left at Athens alone;
American Standard Version (ASV)
Wherefore when we could no longer forbear, we thought it good to be left behind at Athens alone;
Bible in Basic English (BBE)
At last our desire to have news of you was so strong that, while we ourselves were waiting at Athens,
Darby English Bible (DBY)
Wherefore, being no longer able to refrain ourselves, we thought good to be left alone in Athens,
World English Bible (WEB)
Therefore, when we couldn't stand it any longer, we thought it good to be left behind at Athens alone,
Young's Literal Translation (YLT)
Wherefore no longer forbearing, we thought good to be left in Athens alone,
| Wherefore | Διὸ | dio | thee-OH |
| when we could no longer | μηκέτι | mēketi | may-KAY-tee |
| forbear, | στέγοντες | stegontes | STAY-gone-tase |
| good it thought we | εὐδοκήσαμεν | eudokēsamen | ave-thoh-KAY-sa-mane |
| to be left | καταλειφθῆναι | kataleiphthēnai | ka-ta-lee-FTHAY-nay |
| at | ἐν | en | ane |
| Athens | Ἀθήναις | athēnais | ah-THAY-nase |
| alone; | μόνοι | monoi | MOH-noo |
Cross Reference
ਰਸੂਲਾਂ ਦੇ ਕਰਤੱਬ 17:15
ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈ ਕੇ ਗਏ, “ਜਿੰਨੀ ਛੇਤੀ ਹੋ ਸੱਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
੧ ਥੱਸਲੁਨੀਕੀਆਂ 3:5
ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।
੧ ਥੱਸਲੁਨੀਕੀਆਂ 2:17
ਪੌਲੁਸ ਦੀ ਉਨ੍ਹਾਂ ਕੋਲ ਫ਼ੇਰ ਜਾਣ ਦੀ ਇੱਛਾ ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।
ਯਰਮਿਆਹ 20:9
ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।” ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ।
੨ ਕੁਰਿੰਥੀਆਂ 2:13
ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੋ ਉੱਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸੱਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚੱਲਾ ਗਿਆ।
ਯਰਮਿਆਹ 44:22
ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸੱਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿੰਦਿਆ ਕਰਦੇ ਨੇ।
੨ ਕੁਰਿੰਥੀਆਂ 11:29
ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।