੧ ਤਿਮੋਥਿਉਸ 2:10 in Punjabi

ਪੰਜਾਬੀ ਪੰਜਾਬੀ ਬਾਈਬਲ ੧ ਤਿਮੋਥਿਉਸ ੧ ਤਿਮੋਥਿਉਸ 2 ੧ ਤਿਮੋਥਿਉਸ 2:10

1 Timothy 2:10
ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।

1 Timothy 2:91 Timothy 21 Timothy 2:11

1 Timothy 2:10 in Other Translations

King James Version (KJV)
But (which becometh women professing godliness) with good works.

American Standard Version (ASV)
but (which becometh women professing godliness) through good works.

Bible in Basic English (BBE)
But clothed with good works, as is right for women who are living in the fear of God.

Darby English Bible (DBY)
but, what becomes women making profession of the fear of God, by good works.

World English Bible (WEB)
but (which becomes women professing godliness) with good works.

Young's Literal Translation (YLT)
but -- which becometh women professing godly piety -- through good works.

But
ἀλλ'allal
(which
hooh
becometh
πρέπειprepeiPRAY-pee
women
γυναιξὶνgynaixingyoo-nay-KSEEN
professing
ἐπαγγελλομέναιςepangellomenaisape-ang-gale-loh-MAY-nase
godliness)
θεοσέβειανtheosebeianthay-ose-A-vee-an
with
δι'dithee
good
ἔργωνergōnARE-gone
works.
ἀγαθῶνagathōnah-ga-THONE

Cross Reference

ਰਸੂਲਾਂ ਦੇ ਕਰਤੱਬ 9:36
ਯੱਪਾ ਵਿੱਚ ਤਬਿਥਾ ਨਾਂ ਦੀ ਇੱਕ ਚੇਲੀ ਸੀ ਜਿਸ ਦਾ ਯੂਨਾਨੀ ਭਾਸ਼ਾ ਵਿੱਚ ਅਰਥ ਹੈ “ਹਿਰਨੀ”। ਇਸ ਔਰਤ ਨੇ ਹਮੇਸ਼ਾ ਲੋਕਾਂ ਲਈ ਬੜੇ ਚੰਗੇ ਕੰਮ ਕੀਤੇ ਸਨ ਅਤੇ ਹਮੇਸ਼ਾ ਗਰੀਬ ਲੋਕਾਂ ਦੀ ਮਦਦ ਕੀਤੀ ਸੀ।

ਪਰਕਾਸ਼ ਦੀ ਪੋਥੀ 2:19
“ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵੱਧੇਰੇ ਗੱਲਾਂ ਕਰ ਰਹੇ ਹੋ।

੨ ਪਤਰਸ 3:11
ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।

੨ ਪਤਰਸ 1:6
ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;

੧ ਪਤਰਸ 3:3
ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵੱਧੀਆ ਕੱਪੜੇ ਨਹੀਂ ਹੋਣੇ ਚਾਹੀਦੇ।

੧ ਪਤਰਸ 2:12
ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।

ਤੀਤੁਸ 3:8
ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।

ਤੀਤੁਸ 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।

੧ ਤਿਮੋਥਿਉਸ 5:6
ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।

ਅਫ਼ਸੀਆਂ 2:10
ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।

ਰਸੂਲਾਂ ਦੇ ਕਰਤੱਬ 9:39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।

ਅਮਸਾਲ 31:31
ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ। ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ।