1 Chronicles 17:12
ਤੇਰਾ ਪੁੱਤਰ ਮੇਰੇ ਲਈ ਭਵਨ ਨਿਰਮਾਣ ਕਰੇਗਾ ਅਤੇ ਮੈਂ ਤੇਰੇ ਪੁੱਤਰ ਦੀ ਗੱਦੀ ਸਦੀਵ ਤੀਕ ਅਚੱਲ ਰੱਖਾਂਗਾ।
1 Chronicles 17:12 in Other Translations
King James Version (KJV)
He shall build me an house, and I will stablish his throne for ever.
American Standard Version (ASV)
He shall build me a house, and I will establish his throne for ever.
Bible in Basic English (BBE)
He will be the builder of my house, and I will make the seat of his authority certain for ever.
Darby English Bible (DBY)
It is he who shall build me a house, and I will establish his throne for ever.
Webster's Bible (WBT)
He shall build me a house, and I will establish his throne for ever.
World English Bible (WEB)
He shall build me a house, and I will establish his throne forever.
Young's Literal Translation (YLT)
he doth build for Me a house, and I have established his throne unto the age;
| He | ה֥וּא | hûʾ | hoo |
| shall build | יִבְנֶה | yibne | yeev-NEH |
| me an house, | לִּ֖י | lî | lee |
| stablish will I and | בָּ֑יִת | bāyit | BA-yeet |
| וְכֹֽנַנְתִּ֥י | wĕkōnantî | veh-hoh-nahn-TEE | |
| his throne | אֶת | ʾet | et |
| for | כִּסְא֖וֹ | kisʾô | kees-OH |
| ever. | עַד | ʿad | ad |
| עוֹלָֽם׃ | ʿôlām | oh-LAHM |
Cross Reference
ਦਾਨੀ ਐਲ 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।
ਯਸਈਆਹ 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।
੧ ਸਲਾਤੀਨ 5:5
“ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
ਕੁਲੁੱਸੀਆਂ 2:9
ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।
੧ ਕੁਰਿੰਥੀਆਂ 15:25
ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।
ਰਸੂਲਾਂ ਦੇ ਕਰਤੱਬ 7:47
ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।
ਯੂਹੰਨਾ 2:19
ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”
ਜ਼ਿਕਰ ਯਾਹ 6:12
ਫ਼ਿਰ ਯਹੋਸ਼ੂਆ ਨੂੰ ਇਹ ਗੱਲਾਂ ਆਖ: ‘ਸਰਬ ਸ਼ਕਤੀਮਾਨ ਯਹੋਵਾਹ ਇਉਂ ਆਖਦਾ ਸੀ। ਇੱਕ ਮਨੁੱਖ ਹੈ ਜਿਸਦਾ ਨਾਂ ਸ਼ਾਖ ਹੈ ਉਹ ਤਾਕਤਵਰ ਹੋਵੇਗਾ ਅਤੇ ਉਹ ਯਹੋਵਾਹ ਦਾ ਮੰਦਰ ਬਣਾਵੇਗਾ।
ਜ਼ਬੂਰ 89:36
ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।
ਜ਼ਬੂਰ 89:29
ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।
ਜ਼ਬੂਰ 89:4
‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”
ਅਜ਼ਰਾ 5:11
ਜਿਹੜਾ ਜਵਾਬ ਉਨ੍ਹਾਂ ਸਾਨੂੰ ਦਿੱਤਾ ਉਹ ਇਸ ਤਰ੍ਹਾਂ ਹੈ: “ਅਸੀਂ ਧਰਤੀ ਅਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ। ਅਸੀਂ ਉਹ ਮੰਦਰ ਬਣਾ ਰਹੇ ਹਾਂ ਜਿਸ ਨੂੰ ਇਸਰਾਏਲ ਦੇ ਇੱਕ ਮਹਾਨ ਪਾਤਸ਼ਾਹ ਨੇ ਬਹੁਤ ਪਹਿਲਾਂ ਬਣਾਇਆ ਸੀ।
੨ ਤਵਾਰੀਖ਼ 3:1
ਸੁਲੇਮਾਨ ਦਾ ਮੰਦਰ ਉਸਾਰਨਾ ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸ ਦੇ ਪਿਤਾ ਦਾਊਦ ਦੇ ਸਾਹਮਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ।
੧ ਤਵਾਰੀਖ਼ 28:6
ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ! ਤੇਰਾ ਪੁੱਤਰ ਸੁਲੇਮਾਨ ਮੇਰੇ ਲਈ ਮੰਦਰ ਦਾ ਨਿਰਮਾਣ ਕਰੇਗਾ ਅਤੇ ਉਸ ਦੇ ਆਸ-ਪਾਸ ਦਾ ਖੇਤਰ ਉਸਾਰੇਗਾ। ਕਿਉਂ ਕਿ ਸੁਲੇਮਾਨ ਨੂੰ ਮੈਂ ਆਪਣਾ ਪੁੱਤਰ ਚੁਣਿਆ ਹੈ ਅਤੇ ਮੈਂ ਹੀ ਉਸਦਾ ਪਿਤਾ ਹਾਂ।
੧ ਤਵਾਰੀਖ਼ 22:9
ਪਰ ਤੇਰੇ ਘਰ ਇੱਕ ਪੁੱਤਰ ਹੋਵੇਗਾ ਜੋ ਅਮਨ ਪਸੰਦ ਹੋਵੇਗਾ ਅਤੇ ਮੈਂ ਤੇਰੇ ਪੁੱਤਰ ਨੂੰ ਸ਼ਾਂਤੀ ਦਾ ਸਮਾਂ ਦੇਵਾਂਗਾ। ਉਸ ਦੇ ਚੌਗਿਰਦੇ ’ਚ ਪਸਰੇ ਉਸ ਦੇ ਵੈਰੀ ਉਸ ਨੂੰ ਪਰੇਸ਼ਾਨ ਨਹੀਂ ਕਰਨਗੇ ਅਤੇ ਉਸਦਾ ਨਾਂ ਸੁਲੇਮਾਨ ਹੋਵੇਗਾ। ਅਤੇ ਮੈਂ ਸੁਲੇਮਾਨ ਦੇ ਰਾਜ ਵਿੱਚ ਇਸਰਾਏਲ ਨੂੰ ਸੁੱਖ ਸ਼ਾਂਤੀ ਤੇ ਅਮਨ ਦਾ ਰਾਜ ਦੇਵਾਂਗਾ।